News

ਮੋਗਾ 24 ਜਨਵਰੀ(ਜਸ਼ਨ): ਜ਼ਿਲਾ ਪੱਧਰੀ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਅਨਾਜ ਮੰਡੀ ਮੋਗਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਅਨੀਤਾ ਦਰਸ਼ੀ ਨੇ ਗਣਤੰਤਰ ਦਿਵਸ ਸਮਾਰੋਹ ਲਈ ਅਨਾਜ ਮੰਡੀ ਮੋਗਾ ਵਿਖੇ ਹੋਈ ਅੰਤਿਮ ਤੇ ਫੁੱਲ ਡਰੈਸ ਰੀਹਰਸਲ ਦਾ ਜ਼ਾਇਜ਼ਾ ਲੈਣ ਸਮੇਂ ਦਿੱਤੀ। ਇਸ ਸਮੇਂ ਉਨ੍ਹਾਂ ਨਾਲ ਸੀਨੀਅਰ...
Tags: REPUBLIC DAY
ਮੋਗਾ,23 ਜਨਵਰੀ (ਜਸ਼ਨ ): ਰਾਸ਼ਟਰੀ ਸਵੈ ਸੇਵਕ ਸੰਘ ਦੇ ਉੱਘੇ ਕਾਰਜਕਰਤਾ ਦੇਵਪ੍ਰਿਆ ਤਿਆਗੀ ਦਾ ਆਖਣਾ ਏ ਕਿ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਨਾਮ ਭਾਰਤ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਦੇ ਰੂਪ ਵਿਚ ਇਤਿਹਾਸ ਦੇ ਪੰਨਿਆ ’ਤੇ ਅੰਕਿਤ ਅਤੇ ਅਮਰ ਹੈ। ਸਮਾਜ ਸੇਵੀ ਦੇਵਪ੍ਰਿਆ ਤਿਆਗੀ ਨੇ ਆਖਿਆ ਕਿ ਸੁਭਾਸ਼ ਚੰਦਰ ਬੋਸ ਨੇ ਨਾ ਸਿਰਫ਼ ਦੇਸ਼ ਦੀ ਆਜ਼ਾਦੀ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਬਲਕਿ ਆਜ਼ਾਦ ਹਿੰਦ ਫ਼ੌਜ ਦਾ ਗਠਨ ਕਰਕੇ ਅੰਗਰੇਜ਼ੀ ਸੈਨਾ ਨੂੰ ਵੀ ਖੁਲ੍ਹੀ ਚੁਣੌਤੀ ਦਿੱਤੀ। ਨੇਤਾ ਜੀ...
ਮੋਗਾ 23 ਜਨਵਰੀ (ਜਸ਼ਨ): ਥਾਣਾ ਕੋਟ ਈਸੇ ਖਾਂ ਦੇ ਅਧੀਨ ਪੈਂਦੇ ਪਿੰਡ ਚੂਹੜ ਚੱਕ ਵਿਖੇ ਬਿਜਲੀ ਦੀ ਤਾਰ ਠੀਕ ਕਰ ਰਹੇ ਵਿਅਕਤੀ ਦੀ ਅਚਾਨਕ ਕਰੰਟ ਲੱਗਣ ਨਾਲ ਮੌਤ ਹੋ ਗਈ। ਥਾਣਾ ਕੋਟ ਈਸੇ ਖਾਂ ਦੇ ਏ ਐਸ ਆਈ ਮਨਜੀਤ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਚੂਹੜਚੱਕ ਬਿਜਲੀ ਰਿਪੇਅਰ ਦਾ ਕੰਮ ਕਰਦਾ ਸੀ, ਮੰਗਲਵਾਰ ਨੂੰ ਉਸ ਦੇ ਘਰ ਦੀ ਬਿਜਲੀ ਖਰਾਬ ਹੋਣ ਤੇ ਉਹ ਬਿਜਲੀ ਠੀਕ ਕਰ ਰਿਹਾ ਸੀ ਤਾਂ ਇਸ ਦੌਰਾਨ ਉਸ ਨੂੰ ਕਰੰਟ ਲਗ ਗਿਆ ਅਤੇ ਮੌਕੇ ਤੇ ਹੀ ਉਸ...
ਮੋਗਾ 23 ਜਨਵਰੀ:(ਜਸ਼ਨ):ਅੱਜ ਡਿਪਟੀ ਕਮਿਸ਼ਨਰ ਮੇੋਗਾ ਸ੍ਰੀ ਸੰਦੀਪ ਹੰਸ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਗੋਧੇਵਾਲਾ, ਮੋਗਾ ਵਿਖੇ, ਸਪੈਸ਼ਲ ਬੱਚਿਆਂ ਦਾ ਸਨਮਾਨ ਸਮਾਰੋਹ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਸਨਮਾਨ ਸਮਾਰੋਹ ਸਮਾਜਿਕ ਸੁਰੱਖਿਆ ਅਤੇ ਇਸਤਰੀ ‘ਤੇ ਬਾਲ ਵਿਕਾਸ ਵਿਭਾਗ, ਪੰਜਾਬ, ਜਿਲ੍ਹਾ ਪ੍ਰਸ਼ਾਸਨ ਮੋਗਾ ਅਤੇ ਰੈੱਡ ਕਰਾਸ ਮੋਗਾ ਦੇ ਸਾਂਝੇ ਤੌਰ ਤੇ ਕੀਤੇ ਗਏ ਯਤਨਾਂ ਸਦਕਾ ਕਰਵਾਇਆ ਗਿਆ।ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵੱਲੋ ਇਸ ਮੌਕੇ ਸਪੈਸ਼ਲ ਬੱਚਿਆਂ...
ਚੰਡੀਗੜ੍ਹ,23 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਬ ਪਾਰਟੀ ਮੀਟਿੰਗ ਦੌਰਾਨ ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਸਮੂਹ ਪਾਰਟੀਆਂ ਨੇ ਸਰਬਸੰਮਤੀ ਨਾਲ ਸੰਕਲਪ ਲਿਆ ਕਿ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਤਿੰਨ ਦਰਿਆਵਾਂ ਦਾ ਪਾਣੀ ਕਿਸੇ ਵੀ...
ਮੋਗਾ 23 ਜਨਵਰੀ:(ਜਸ਼ਨ): ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ਚੇਅਰਮੈਨ ਇੰਦਰਜੀਤ ਸਿੰਘ (ਤਲਵੰਡੀ ਭੰਗੇਰੀਆਂ) ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਮੋਗਾ ਅਧੀਨ ਚੱਲ ਰਹੀਆਂ 52 ਪੇਡੂ ਸਿਹਤ ਡਿਸਪੈਸਰੀਆਂ ਨੂੰ 3 ਲੱਖ 31 ਹਜ਼ਾਰ 559 ਰੁਪਏ ਦੀਆਂ 22 ਕਿਸਮ ਦੀਆਂ ਦਵਾਈਆਂ ਵੰਡਣ ਸਮੇ ਆਖਿਆ ਕਿ ਪੰਜਾਬ ਸਰਕਾਰ ਪੇਡੂ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਦੀ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਤੰਦਰੁਸਤ ਮਿਸ਼ਨ...
ਮੋਗਾ, 23 ਜਨਵਰੀ (ਜਸ਼ਨ)-ਇਲਾਕੇ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜ਼ੀ ਸਕੂਲ ਪੁਰਾਣੇ ਵਾਲਾ (ਮੋਗਾ) ਵੱਲੋਂ ਸਕੂਲ ਵਿਚ ਭਾਰਤੀ ਇਤਿਹਾਸ ਦੀ ਮਹਾਨ ਸ਼ਖਸ਼ੀਅਤ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਤੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਮੈਡਮ ਡਾ. ਨਿਰਮਲ ਧਾਰੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਮਿਲ ਕੇ ਨੇਤਾ ਜੀ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਉਪਰੰਤ...
Tags: MOUNT LITERA SCHOOL MOGA
ਮੋਗਾ, 23 (ਜਸ਼ਨ) : ਸਿਹਤ ਨੂੰ ਲੈ ਕੇ ਜਿੱਥੇ ਪੰਜਾਬ ਦਾ ਨੌਜਵਾਨ ਸ਼ੰਕਿਆਂ ਦੇ ਘੇਰੇ ਵਿਚ ਰਹਿੰਦਾ ਹੈ ਉੱਥੇ ਮੋਗਾ ਦੇ ਆਸ ਪਾਸ ਦੇ ਕੁਝ ਨੌਜਵਾਨ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਸਲ੍ਹੀਣਾ ਜਿੰਮ ਵਿਚ ਲਗਾਤਾਰ ਸਰੀਰਕ ਕਸਰਤ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿਣ ਦਾ ਸਾਕਾਰਤਮਕ ਸੁਨੇਹਾ ਵੀ ਦੇ ਰਹੇ ਹਨ। ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖਣ ਲਈ ਉੱਦਮ ਕਰਨ ਵਾਲੇ ਸਲ੍ਹੀਣਾ ਜਿੰਮ ਦੇ ਐੱਮ ਡੀ ਹਰਵਿੰਦਰ ਸਿੰਘ ਸਲ੍ਹੀਣਾ ਨੇ ‘ਸਾਡਾ ਮੋਗਾ...
Tags: SALINA HEALTH CLUB AND ZYM
ਮੋਗਾ,22 ਜਨਵਰੀ (ਜਸ਼ਨ ): ਰਾਸ਼ਟਰੀ ਸਵੈ ਸੇਵਕ ਸੰਘ ਦੇ ਉੱਘੇ ਕਾਰਜਕਰਤਾ ਦੇਵਪ੍ਰਿਆ ਤਿਆਗੀ ਨੇ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਦੇਸ਼ ਦੇ ਵਿਕਾਸ ਲਈ ਜਨਸੰਖਿਆ ’ਤੇ ਨਿਯੰਤਰਣ ਹੋਣਾ ਬੇਹੱਦ ਜ਼ਰੂਰੀ ਹੈ ਅਤੇ ਸਰਕਾਰ ਨੂੰ ਅਜਿਹੇ ਕਦਮ ਉਠਾਉਣੇ ਚਾਹੀਦੇ ਹਨ ਜਿਸ ਨਾਲ ਆਬਾਦੀ ’ਤੇ ਕਾਬੂ ਪਾਇਆ ਜਾ ਸਕੇ। ਉਹਨਾਂ ਕਿਹਾ ਕਿ ਜਿਸ ਤਰਾਂ ਕੇਂਦਰ ਸਰਕਾਰ ਨੇ ਦਿ੍ਰੜਤਾ ਨਾਲ ਜੰਮੂ ਕਸ਼ਮੀਰ ਵਿਚ ਧਾਰਾ 370 ਹਟਾ ਕੇ ਜੰਮੂ ਕਸ਼ਮੀਰ ‘ਚ ਵਿਕਾਸ ,ਰੁਜ਼ਗਾਰ ,ਸਿੱਖਿਆ ,ਸਿਹਤ ਅਤੇ ਸੈਰਸਪਾਟੇ...
Tags: CAA NRC
ਚੰਡੀਗੜ੍ਹ, 22 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਵਰਲਡ ਐਜੂਕੇਸ਼ਨ ਫ਼ੋਰਮ ਵੱਲੋਂ ਲੰਡਨ ਵਿਖੇ ਕਰਵਾਏ ਜਾ ਰਹੇ ਛੇ ਦਿਨਾ ਸੰਮੇਲਨ ਦੌਰਾਨ ਯੂ.ਕੇ ਦੇ ਰਾਜ ਸਿੱਖਿਆ ਸਕੱਤਰ ਅਤੇ ਦੱਖਣੀ ਸਟੈਫ਼ੋਰਡਸ਼ਾਇਰ ਤੋਂ ਸੰਸਦ ਮੈਂਬਰ ਸ੍ਰੀ ਗੈਵਿਨ ਵਿਲੀਅਮਸਨ ਨਾਲ ਮੁਲਾਕਾਤ ਕੀਤੀ। ਦੋਹਾਂ ਆਗੂਆਂ ਨੇ ਦੱਖਣੀ-ਪੂਰਬੀ ਏਸ਼ੀਆ ਅਤੇ ਯੂਰਪੀਅਨ ਦੇਸ਼ਾਂ ਵਿੱਚ ਸਿੱਖਿਆ ਅਤੇ ਕਿੱਤਾ-ਮੁਖੀ ਸਿਖਲਾਈ ਦੇ ਮੌਕਿਆਂ ਬਾਰੇ ਵਿਸਥਾਰ ਨਾਲ...
Tags: GOVERNMENT OF PUNJAB

Pages