News

ਮੋਗਾ 8 ਅਕਤੂਬਰ(ਜਸ਼ਨ)-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ, ਤਾਂ ਜੋ ਉਨਾਂ ਨੂੰ ਆਪਣੀ ਜਿਣਸ ਵੇਚਣ ਲਈ ਮੰਡੀਆਂ ਵਿੱਚ ਜ਼ਿਆਦਾ ਦੇਰ ਰੁਕਣਾ ਨਾ ਪਵੇ। ਇਹ ਅਪੀਲ ਡਾ: ਹਰਜੋਤ ਕਮਲ ਵਿਧਾਇਕ ਮੋਗਾ ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਸਮੇਤ ਅਨਾਜ ਮੰਡੀ ਮੋਗਾ ਦਾ ਦੌਰਾ ਕਰਨ ਸਮੇਂ ਕਿਸਾਨਾਂ ਨੂੰ ਕੀਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ। ਉਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ...
ਚੰਡੀਗੜ੍ਹ 8 ਅਕਤੂਬਰ (ਮਨਜੀਤ ਸਿੰਘ ਢੱਲਾ): ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਸਬਾ ਭੀਖੀ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਫੂਡ ਇੰਸਪੈਕਟਰ ਮਨੀਸ਼ ਕੁਮਾਰ ਨੂੰ ਸ਼ਿਕਾਇਤਕਰਤਾ ਠੇਕੇਦਾਰ ਭਰਭੂਰ ਸਿੰਘ, ਵਾਸੀ ਭੀਖੀ ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ...
ਮੋਗਾ 8 ਅਕਤੂਬਰ: (ਜਸ਼ਨ)- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐਸ ਨੇ ਕੁੱਝ ਦਿਨ ਪਹਿਲਾਂ ਹੀ ਮੋਗਾ ਜ਼ਿਲੇ ਦਾ ਚਾਰਜ ਸੰਭਾਲਿਆ ਸੀ ਅਤੇ ਅੱਜ ਉਹਨਾਂ ਮੀਡੀਆ ਮੈਂਬਰਾਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਮੌਕੇ ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੀ ਦਿੱਖ ਨੂੰ ਸੁਧਾਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨਾਂ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਲੋਕਾਂ ਵਿੱਚ ਸਰਕਾਰ ਦਾ ਅਕਸ ਉਭਾਰਨ ਵਿੱਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਹੰੁਦੀ ਹੈ। ਉਨਾਂ ਕਿਹਾ ਕਿ...
ਚੰਡੀਗੜ, 8 ਅਕਤੂਬਰ(ਪੱਤਰ ਪਰੇਰਕ)-ਪੰਜਾਬ ਸਰਕਾਰ ਵੱਲੋਂ 14 ਅਕਤੂਬਰ ਤੋਂ 3 ਨਵੰਬਰ ਤੱਕ ਗਲੋਬਲ ਕਬੱਡੀ ਲੀਗ ਕਰਵਾਈ ਜਾ ਰਹੀ ਜਿਸ ਦਾ ਉਦਘਾਟਨ ਜਲੰਧਰ ਦੇ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ 14 ਅਕਤੂਬਰ ਨੂੰ ਹੋਵੇਗਾ। ਪ੍ਰਾਈਵੇਟ ਸਪਾਂਸਰ ਟੁੱਟ ਬ੍ਰਦਰਜ਼ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਇਸ ਲੀਗ ਦੇ ਮੈਚ ਜਲੰਧਰ, ਲੁਧਿਆਣਾ ਤੇ ਮੁਹਾਲੀ ਵਿਖੇ ਕਰਵਾਏ ਜਾਣਗੇ ਅਤੇ 3 ਨਵੰਬਰ ਨੂੰ ਮੁਹਾਲੀ ਦੇ ਫੇਜ਼ 9 ਸਥਿਤ ਹਾਕੀ ਸਟੇਡੀਅਮ ਵਿਖੇ ਫਾਈਨਲ ਤੇ ਸਮਾਪਤੀ...
ਮੋਗਾ 8 ਅਕਤੂਬਰ(ਜਸ਼ਨ)-ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਕਿਸਾਨਾਂ ਨੂੰ ਵਧੀਆ ਕੁਆਲਿਟੀ ਦੇ ਇਨਪੁਟ ਸਪਲਾਈ ਕਰਵਾਉਣ ਹਿੱਤ ਸੰਯੁਕਤ ਡਾਇਰੈਕਟਰ ਡਾ. ਸੁਖਦੇਵ ਸਿੰਘ ਸਿੱਧੂ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ: ਪਰਮਜੀਤ ਸਿੰਘ ਦੀ ਯੋਗ ਕਾਰਵਾਈ ਹੇਠ ਅੱਜ ਵਿਭਾਗ ਦੇ ਉੱਡਣ ਦਸਤੇ ਸਮੇਤ ਬਲਾਕ ਕੋਟ ਈਸੇ ਖਾਂ ਦੀ ਟੀਮ ਨੇ ਨੰਬਰਦਾਰ ਖੇਤੀ ਸਟੋਰ, ਬੱਡੂਵਾਲ ਬਲਾਕ ਕੋਟ ਈਸੇ ਖਾਂ ਦੀ ਕੀੜੇਮਾਰ ਜ਼ਹਿਰਾਂ ਦੀ ਦੁਕਾਨ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ...
ਮੋਗਾ,8 ਅਕਤੂਬਰ(ਜਸ਼ਨ):64ਵੀਆਂ ਪੰਜਾਬ ਸਕੂਲ ਖੇਡ ਹਾਕੀ ਅੰਡਰ 14 ਸਾਲ ਲੜਕੇ ਜ਼ਿਲ੍ਹਾ ਮੋਗਾ ਵਿੱਚ ਸ਼ਾਨੌ ਸੌਕਤ ਨਾਲ ਸ਼ੁਰੂ ਹੋਈਆਂ। ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਸ੍ਰੀ ਪ੍ਰਦੀਪ ਕੁਮਾਰ ਵੱਲੋਂ ਖੇਡਾਂ ਦਾ ਰਸਮੀ ਉਦਘਾਟਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਖਾਣਵੱਧ ਵਿਖੇ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਅਤੇ ਵਿੰਗਾਂ ਦੀਆਂ 25 ਟੀਮਾਂ ਨੇ ਭਾਗ ਲਿਆ। ਪ੍ਰੋਗਰਾਮ ਦਾ ਅਗਾਜ ਸ਼ਬਦ ਕੀਰਤਨ ਨਾਲ ਹੋਇਆ ਅਤੇ ਇਸ ਤੋਂ ਬਾਅਦ ਖਿਡਾਰੀਆਂ ਵੱਲੋਂ ਪਰੇਡ ਕੀਤੀ ਗਈ।ਇਸ ਮੌਕੇ...
ਮੋਗਾ, 8 ਅਕਤੂਬਰ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਿਥਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਅਤੇ ਬੱੁਘੀਪੁਰਾ ਚੌਕ ਤੇ ਓਜ਼ੋਨ ਕੌਂਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਦੇ ਵਿਦਿਆਰਥੀਆਂ ਨੇ ਮੋਗਾ ਦੇ ਚੈਂਬਰ ਰੋਡ ਤੇ ਸਥਿਤ ਮੁੱਖ ਡਾਕਘਰ ਦਾ ਵਿੱਦਿਅਕ ਦੌਰਾ ਕੀਤਾ। ਇਸ ਦੌਰਾਨ ਪੋਸਟ ਆਫਿਸ ਦੇ ਕਰਮਚਾਰੀਆਂ ਨੇ ਬੱਚਿਆਂ ਅਤੇ ਅਧਿਆਪਕਾਂ ਦਾ ਸਵਾਗਤ ਕੀਤਾ। ਇਸ ਮੌਕੇ ਬੱਚਿਆਂ ਨੂੰ ਪੋਸਟ ਆਫਿਸ ਦੀ ਕਾਰਜ਼ਸ਼ੈਲੀ...
ਮੋਗਾ,8 ਅਕਤੂਬਰ (ਜਸ਼ਨ):ਮੋਗਾ ਵਿਖੇ ਤੇਰਵਾਂ ਪਿਆਰਾ ਸਿੰਘ ਦਾਤਾ ਯਾਦਗਾਰੀ ਸਨਮਾਨ ਸਮਾਰੋਹ ਕਰਵਾਇਆ ਗਿਆ।ਸਮਾਗਮ ਦੇ ਮੁੱਖ ਮਹਿਮਾਨ ਵਿਧਾਇਕ ਜੋਗਿੰਦਰ ਪਾਲ ਜੈਨ ਵੱਲੋਂ ਅਕਾਦਮੀ ਨੂੰ ਗਿਆਰਾਂ ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ।ਸਮਾਗਮ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਡਾ.ਫਕੀਰ ਚੰਦ ਸ਼ੁਕਲਾ, ਗੁਰਿੰਦਰ ਮਕਨਾ ਦੇ ਸਾਹਿਤਕ ਸਫਰ ਉੱਪਰ ਚਾਨਣਾ ਪਾਇਆ ਗਿਆ। ਉਪਰੰਤ ਹਰਪ੍ਰੀਤ ਮੋਗਾ ਵੱਲੋਂ ਤਰੰਨਮ ‘ਚ ਖੂਬਸੂਰਤ ਗੀਤ ਪੇਸ਼ ਕੀਤਾ ਗਿਆ। ਇਸਦੇ ਨਾਲ ਹੀ ਡਾ. ਪਰਮਜੀਤ ਸਿੰਘ ਢੀਂਗਰਾ ਵੱਲੋਂ...
ਜੈਤੋ, 7 ਅਕਤੂਬਰ (ਮਨਜੀਤ ਸਿੰਘ ਢੱਲਾ)- ਪਿਛਲੇ 129 ਦਿਨਾਂ ਤੋਂ ਚੱਲ ਰਹੇ ਬਰਗਾੜੀ ਇੰਨਸਾਫ ਮੋਰਚੇ ਦੇ ਦੌਸ਼ੀਆਂ ਨੂੰ ਸਜਾਵਾ ਦਵਾਉਣ ਲਈ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਸਰਬੱਤ ਖਾਲਸੇ ਦੀ ਅਗਵਾਈ ਹੇਠ ਚਲ ਰਹੇ ਇੰਨਸਾਫ ਮੋਰਚੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖਤ ਸਜਾਵਾ ਦਵਾਉਣ ਅੱਜ ਫਿਰ ਸੰਗਤਾਂ ਦਾ ਵਿਸ਼ਾਲ ਇਕੱਠ ਬਰਗਾੜੀ ਦੀ ਦਾਣਾ ਵਿਖੇ ਹੋਇਆ। ਅੱਜ ਕੋਟਕਪੂਰਾ ਤੋਂ ਬਰਗਾੜੀ ਰੋਸ...
ਨਿਹਾਲ ਸਿੰਘ ਵਾਲਾ ,7 ਅਕਤੂਬਰ(SARGAM RAUNTA)ਪੱਤੋ ਹੀਰਾ ਸਿੰਘ ਦੇ ਬਲਾਕ ਸਮਿਤੀ ਮੈਂਬਰ ਕੁਲਦੀਪ ਸਿੰਘ ਨੇ ਸਮਾਜਕ ਕੁਰੀਤੀਆਂ ,ਫ਼ਜ਼ੂਲ ਖਰਚਿਆਂ ਖਿਲਾਫ਼ ਮੋਰਚਾ ਖੋਲ ਦਿੱਤਾ ਹੈ ਜਿਸਨੂੰ ਪਿੰਡ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ।ਪੱਤੋ ਹੀਰਾ ਸਿੰਘ ਦੀਆਂ ਜੌੜੀਆਂ ਧਰਮਸ਼ਾਲਾ ਵਿੱਚ ਬਲਾਕ ਸਮਿਤੀ ਮੈਂਬਰ ਕੁਲਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਪਿੰਡ ਦੇ ਪਤਵੰਤਿਆਂ ਦੀ ਮੌਜੂਦਗੀ ਵਿੱਚ ਫ਼ਜ਼ੂਲ ਖਰਚੀ ਤੇ ਫ਼ੋਕੇ ਰੀਤੀ ਰਿਵਾਜਾਂ ਖਿਲਾਫ਼ ਫੈਸਲੇ ਲਏ ਗਏ। ਅਜ਼ਾਦ ਅਤੇ ਪਿੰਡ ਦੇ...

Pages