News

ਚੰਡੀਗੜ, 4 ਅਕਤੂਬਰ: ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਦ ਸਾੜਨ ਤੋਂ ਕਿਸਾਨਾਂ ਨੂੰ ਰੋਕਣ ਲਈ ਕਈ ਸਖਤ ਕਦਮ ਉਠਾਏ ਜਾ ਰਹੇ ਹਨ। ਇਸ ਬਾਰੇ ਪੰਜਾਬ ਸਰਕਾਰ ਵਲੋਂ ਵੱਡੀ ਗਿਣਤੀ ਵਿਚ ਨੋਡਲ ਅਫਸਰ ਨਿਯੁਕਤ ਕਰਕੇ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਰ ਹੁਣ ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਚਾਇਤੀ ਰਾਜ ਐਕਟ ਵਿਚ ਸੋਧ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ।ਅੱਜ...
ਮੋਗਾ 4 ਅਕਤੂਬਰ (ਜਸ਼ਨ): ਵਿਭਾਗੀ ਨਿਯਮਾਂ ਤਹਿਤ ਮੈਰਿਟ ਦੇ ਆਧਾਰ ਤੇ ਠੇਕੇ ਤੇ ਭਰਤੀ ਹੋਏ ਐੱਸ. ਐੱਸ. ਏ/ਰਮਸਾ ਅਧਿਆਪਕਾਂ ਨੂੰ ਦਸ ਸਾਲਾਂ ਬਾਅਦ ਤਨਖਾਹ ਤੇ ਕੱਟ ਲਾ ਕੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਲਈ ਲਏ ਗਏ ਫ਼ੈਸਲੇ ਦੇ ਵਿਰੋਧ ਵਿੱਚ ਸੂਬਾ ਪੱਧਰੀ ਲਏ ਫ਼ੈਸਲੇ ਅਨੁਸਾਰ ਐੱਸ. ਐੱਸ. ਏ/ਰਮਸਾ ਅਧਿਆਪਕਾਂ ਨੇ ਆਪਣੀ ਸਕੂਲ ਡਿਊਟੀ ਦੌਰਾਨ ਕਾਲੇ ਬਿੱਲੇ,ਕਾਲੀਆਂ ਪੱਟੀਆਂ ਅਤੇ ਕਾਲੇ ਕੱਪੜੇ ਪਾ ਕੇ ਵੱਖੋ-ਵੱਖਰੇ ਢੰਗ ਨਾਲ ਰੋਸ ਪ੍ਰਗਟ ਕੀਤਾ,ਇਸ ਸਬੰਧੀ ਪ੍ਰੈੱਸ ਬਿਆਨ ਜਾਰੀ...
ਮੋਗਾ/ਖੋਸਾ ਪਾਂਡੋ,4 ਅਕਤੂਬਰ (ਜਸ਼ਨ) :ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮਹੁੱਈਆ ਕਰਵਾਉਣ ਲਈ 250 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਆਉਂਦੇ ਸਾਲ ਇਹ ਰਾਸ਼ੀ ਵਧਾ ਕੇ 350 ਕਰੋੜ ਰੁਪਏ ਕੀਤੀ ਜਾਵੇਗੀ।ਇਹ ਪ੍ਰਗਟਾਵਾ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ. ਕਾਹਨ ਸਿੰਘ ਪੰਨੂ ਆਈ.ਏ.ਐਸ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲਂੋ ਆਤਮਾ ਸਕੀਮ ਅਧੀਨ ਸੰਤ ਬਾਬਾ ਗੁਰਮੀਤ ਸਿੰਘ ਜੀ ਦੇ ਸਹਿਯੋਗ ਨਾਲ ਪਿੰਡ ਖੋਸਾ ਪਾਂਡੋ ਵਿਖੇ ਝੋਨੇ ਦੀ...
ਮੋਗਾ 4 ਅਗਸਤ (ਜਸ਼ਨ): ਪਿਛਲੇ ਕਈ ਸਾਲਾਂ ਤੋਂ ਲੋਕਾਂ ਨੂੰ ਐਮਰਜੰਸੀ ਸੇਵਾਵਾਂ ਪ੍੍ਦਾਨ ਕਰ ਰਹੀ ਅਤੇ ਲੋੜਵੰਦ ਮਰੀਜਾਂ ਦੇ ਹਰ ਦੁੱਖ ਵਿੱਚ ਨਾਲ ਖੜਨ ਵਾਲੀ ਸਮਾਜ ਸੇਵੀ ਸੰਸਥਾ ਖਾਲਸਾ ਸੇਵਾ ਸੁਸਾਇਟੀ ਮੋਗਾ ਵੱਲੋਂ ਸਿਹਤ ਵਿਭਾਗ ਮੋਗਾ ਦੇ ਸਹਿਯੋਗ ਨਾਲ ਮੋਗਾ ਸ਼ਹਿਰ ਵਿੱਚ ਡੇਂਗੂ, ਮਲੇਰੀਆ ਸਬੰਧੀ ਜਾਗਰੂਕਤਾ ਪੈਦਾ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਸੁਸਾਇਟੀ ਮੈਂਬਰਾਂ ਨੇ ਅੱਜ ਸਿਹਤ ਵਿਭਾਗ ਮੋਗਾ ਤੋਂ ਪ੍ਾਪਤ ਕੀਤੀਆਂ ਫਲੈਕਸਾਂ ਅਤੇ ਪੋਸਟਰ ਚੌਕ ਸ਼ੇਖਾਂ, ਗੁਰਦੁਆਰਾ...
ਸੁਖਾਨੰਦ,4 ਅਕਤੂਬਰ(ਜਸ਼ਨ): ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਦੇ ਸਾਇੰਸ ਵਿਭਾਗ ਵੱਲੋਂ ਪਿਛਲੇ ਦਿਨੀਂ ਸਾਇੰਸ ਵਿਸ਼ੇ ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ । ਸੈਮੀਨਾਰ ਦੌਰਾਨ ਬੀ.ਐੱਸ.ਸੀ. ਭਾਗ ਤੀਜਾ ਮੈਡੀਕਲ ਅਤੇ ਨਾਨ-ਮੈਡੀਕਲ ਦੀਆਂ ਵਿਦਿਆਰਥਣਾਂ ਨੇ ਜੈਵਿਕ ਵਿਗਿਆਨ ਅਤੇ ਭੌਤਿਕ ਵਿਗਿਆਨ ਦੇ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ।ਮੈਡੀਕਲ ਦੀਆਂ ਵਿਦਿਆਰਥਣਾਂ ਨੇ ਦਿਮਾਗੀ ਪ੍ਰਣਾਲੀ, ਬ੍ਰਹਿਮੰਡ,...
ਮੋਗਾ,3 ਅਕਤੂਬਰ (ਜਸ਼ਨ)- ਆਈਲਜ਼ ਸਟੂਡੈਂਟ ਵੀਜ਼ਾ ਅਤੇ ਵਿਜ਼ਿਟਰ ਵੀਜ਼ਾ ਲਈ ਨਾਮਵਰ ਸੰਸਥਾ ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀਆਂ ਨੇ ਚੰਗੇ ਬੈਂਡ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਆਏ ਨਤੀਜਿਆਂ ਵਿੱਚ ਸੋਹਲਪ੍ਰੀਤ ਸਿੰਘ ਢਿੱਲੋਂ ਨੇ 6.5 ਬੈਂਡ ਅਤੇ ਜਸ਼ਨਪ੍ਰੀਤ ਕੌਰ ਨੇ 6.5 ਬੈਂਡ ਪ੍ਰਾਪਤ ਕੀਤੇ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਵਨਦੀਪ ਕੌਰ ਨੇ ਓਵਰਆਲ 6 ਅਤੇ ਸਿਮਰਨਜੋਤ ਆਹਲੂਵਾਲੀਆ ਨੇ ਵੀ...
ਬਰਗਾੜੀ .3 ਅਕਤੂਬਰ ( ਸਤਨਾਮ ਬੁਰਜ ਹਰੀਕਾ/ ਮਨਪ੍ਰੀਤ ਸਿੰਘ ਬਰਗਾੜੀ) ਸਰਬੱਤ ਖ਼ਾਲਸਾ ਜਥੇਦਾਰਾਂ ਵੱਲੋਂ ਬਰਗਾੜੀ ਦਾਣਾ ਮੰਡੀ ਵਿਚ ਲਗਾਇਆ ਮੋਰਚਾ ਅੱਜ 125ਵੇਂ ਦਿਨ ਵੀ ਜਾਰੀ ਰਿਹਾ ਵੱਖ ਵੱਖ ਪਿੰਡਾਂ ਨਗਰਾਂ ਸ਼ਹਿਰਾਂ ਤੋਂ ਸਿੱਖ ਸੰਗਤਾਂ ਦੇ ਕਾਫਲੇ ਅਤੇ ਬੀੜ ਬਾਬਾ ਬੁੱਢਾ ਸਾਹਿਬ ਮਾਝੇ ਝਬਾਲ ਦੀ ਧਰਤੀ ਤੋਂ ਸੈਂਕੜੇ ਪਾਠੀ ਸਿੰਘਾਂ ਦਾ ਜਥਾ ਪੰਜ ਪਿਆਰਿਆਂ ਦੀ ਅਗਵਾਈ ਅਤੇ ਬਾਬਾ ਹੀਰਾ ਸਿੰਘ ਜੀ ਗੁਰਦੁਆਰਾ ਝੂਲਣੇ ਮਹਿਲ ਕਾਰ ਸੇਵਾ ਵਾਲਿਆਂ ਦੀ ਦੇਖ ਰੇਖ ਵਿੱਚ ਬਰਗਾੜੀ ਦੀ...
ਫਿਰੋਜ਼ਪੁਰ 3 ਅਕਤੂਬਰ (ਸੰਦੀਪ ਕੰਬੋਜ ਜਈਆ) : ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਾਲ ਦੇ ਅੰਤ ਤੱਕ ਕਿਸਾਨਾਂ ਦੇ ਕਰਜੇ ਮਾਫ ਕਰਨ ਲਈ ਕਾਰਵਾਈ ਮੁਕੰਮਲ ਕਰ ਦਿੱਤੀ ਜਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਸਾਡੇ ਨਾਲ ਫੋਨ ਵਾਰਤਾਲਾਪ ਦੋਰਾਨ ਕੀਤਾ। ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਗਈ ਹੈ ਕਿ ਐਫ ਸੀ...
ਫਿਰੋਜ਼ਪੁਰ,3 ਅਕਤੂਬਰ(ਸੰਦੀਪ ਕੰਬੋਜ ਜਈਆ):ਪੰਜਾਬੀ ਫਿਲਮ 'ਸੰਨ ਆਫ ਮਨਜੀਤ ਸਿੰਘ' ਦਾ ਟਰੇਲਰ ਰਿਲੀਜ਼ ਹੌਣ ਤੋ ਬਾਅਦ ਹੁਣ ਸਮੂਹ ਪੰਜਾਬੀ ਇਸ ਫਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਭਾਵੇਂ ਇਸ ਤੋਂ ਪਹਿਲਾਂ ਅਨੇਕਾਂ ਪੰਜਾਬੀ ਫਿਲਮਾਂ ਲੋਕਾਂ ਦੇ ਰੂਬਰੂ ਕੀਤੀਆਂ ਗਈਆਂ ਪਰ ਕਿਹਾ ਜਾ ਰਿਹਾ ਹੈ ਕਿ ਇਸ ਫਿਲਮ ਦੀ ਕਹਾਣੀ ਵਿਚ ਪਿਓ - ਪੁੱਤ ਦੇ ਆਪਣੇ ਵੱਖ ਵੱਖ ਸੁਪਨਿਆਂ ਨੂੰ ਪੇਸ਼ ਕੀਤਾ ਗਿਆ ਹੈ ਜਿੰਨਾਂ ਨੂੰ ਦੋਵੇ ਹੀ ਪੂਰਾ ਕਰਨਾ ਚਾਹੁੰਦੇ ਹਨ।ਇਸ ਫਿਲਮ ਦੀ...
ਮੋਗਾ,3 ਅਕਤੂਬਰ(ਜਸ਼ਨ): ਅੱਜ ਦੁਪਹਿਰ ਸਮੇਂ ਕੋਟਕਪੂਰਾ ਪੁਲ ਨਜ਼ਦੀਕ ਦੋ ਮੋਟਰਸਾਈਕਲ ਆਪਸ ਵਿਚ ਭਿੜਨ ਨਾਲ ਦੋਨੋਂ ਬਾਈਕ ਸਵਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਚਮਕੌਰ ਸਿੰਘ ਪੁੱਤਰ ਅਮਰ ਸਿੰਘ ਪਿੰਡ ਗਾਲਿਬ ਕਲਾਂ ਤੋ ਆ ਰਿਹਾ ਸੀ ਜਦਕਿ ਮੋਗਾ ਵਾਲੇ ਪਾਸੇ ਤੋ ਸ਼ਰਾਬੀ ਹਾਲਤ ਵਿਚ ਜਾ ਰਹੇ ਮੋਟਰਸਾਈਕਲ ਸਵਾਰ ਦੀ ਆਹਮੋਂ ਸਾਹਮਣੀ ਟੱਕਰ ਹੋ ਗਈ ਤੇ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਏ । ਮੌਕੇ ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ‘‘ਸਮਾਜ ਸੇਵਾ...

Pages