News

ਚੰਡੀਗੜ,15 ਜੁਲਾਈ (ਪੱਤਰ ਪਰੇਰਕ)-ਸੂਬੇ ਦੇ ਸਿਹਤ ਵਿਭਾਗ ਵਿੱਚ ਰਾਸ਼ਟਰੀ ਸਿਹਤ ਮਿਸ਼ਨ ਅਧੀਂਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਉਹਨਾਂ ਦੀ ਜੱਥੇਬੰਦੀ ਐੱਨ.ਆਰ.ਐੱਚ.ਐੱਮ. ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੀ ਪੈਨਲ ਮੀਟਿੰਗ ਸੂਬਾ ਪ੍ਰਧਾਨ ਡਾ.ਇੰਦਰਜੀਤ ਸਿੰਘ ਰਾਣਾ ਦੀ ਅਗਵਾਈ ਵਿੱਚ ਸਿਵਲ ਸਕੱਤਰੇਤ, ਚੰਡੀਗੜ ਵਿੱਖੇ ਸਿਹਤ ਮੰਤਰੀ ਪੰਜਾਬ ਸ਼੍ਰੀ ਬ੍ਰਹਮ ਮਹਿੰਦਰਾ, ਵਧੀਕ ਮੁੱਖ ਸਕੱਤਰ ਸਿਹਤ ਸ਼੍ਰੀ ਸਤੀਸ਼ ਚੰਦਰਾ ਅਤੇ ਮਿਸ਼ਨ ਡਾਇਰੈਕਟਰ ਐਨ ਐੱਚ ਐੱਮ ਸ਼੍ਰੀ ਵਰੁਣ...
ਕੋਟਕਪੂਰਾ, 15 ਜੁਲਾਈ (ਮਹਿੰਦੀਰੱਤਾ) :- ਐਡਵੋਕੇਟ ਮੁਰਲੀਧਰ ਬਿੱਲਾ ਨਮਿੱਤ ਸਥਾਨਕ ਮੁਕਤਸਰ ਸੜਕ ’ਤੇ ਸਥਿੱਤ ਮਹਾਂਲਕਸ਼ਮੀ ਪੈਲੇਸ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਮੌਕੇ ਪੰਡਿਤ ਰਕੇਸ਼ ਕੁਮਾਰ ਅਤੇ ਪੰਡਿਤ ਸੰਜੇ ਕੁਮਾਰ ਨੇ ਜਨਮ ਅਤੇ ਮੌਤ ਬਾਰੇ ਧਾਰਮਿਕ ਅਤੇ ਸਮਾਜਿਕ ਪਹਿਲੂਆਂ ਤੋਂ ਵਿਚਾਰਾਂ ਦੀ ਸਾਂਝ ਪਾਉਂਦਿਆਂ ਦੱਸਿਆ ਕਿ ਜੋ ਕਰਮ ਆਦਮੀ ਕਰਦਾ ਹੈ, ਉਸ ਦਾ ਫਲ ਵੀ ਜਿਉਂਦੇ ਜੀਅ ਭੁਗਤਣਾ ਪੈਂਦਾ ਹੈ। ਉਪਰੰਤ ਸਟੇਜ ਸੰਚਾਲਨ ਕਰਦਿਆਂ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਐਡਵੋਕੇਟ...
ਕੋਟਕਪੂਰਾ,15 ਜੁਲਾਈ (ਮਹਿੰਦੀਰੱਤਾ) :- ਸਥਾਨਕ ਮਾਰਕੀਟ ਕਮੇਟੀ ਦੇ ਮੰਡੀ ਸੁਪਰਵਾਈਜਰ ਸਿਮਰਨਜੀਤ ਸਿੰਘ ਮੱਕੜ ਦੇ ਸਤਿਕਾਰਤ ਪਿਤਾ ਸ੍ਰ. ਹਰੀ ਸਿੰਘ ਪੁੱਤਰ ਸਵ: ਨਾਨਕ ਸਿੰਘ ਨਮਿੱਤ ਗੁਰਦਵਾਰਾ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਮੌਕੇ ਵਾਹਿਗੁਰੂ ਸਿਮਰਨ ਕੇਂਦਰ ਦੇ ਪ੍ਰਚਾਰਕ ਭਾਈ ਜਤਿੰਦਰਪਾਲ ਸਿੰਘ ਖਾਲਸਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਭਾਈ ਰਣਜੀਤ ਸਿੰਘ ਦੇ ਰਾਗੀ ਜੱਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਭਾਈ ਰਣਜੀਤ ਸਿੰਘ ਨੇ ਅਰਦਾਸ-ਬੇਨਤੀ...
ਮੋਗਾ, 15 ਜੁਲਾਈ:(ਜਸ਼ਨ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਯੁਵਕ ਕਲੱਬ ਭਿੰਡਰ ਕਲਾਂ ਦੇ ਸਹਿਯੋਗ ਨਾਲ ਸਿਵਲ ਪਸ਼ੂ ਡਿਸਪੈਂਸਰੀ ਭਿੰਡਰ ਕਲਾਂ ਵਿਖੇ 36 ਫ਼ਲਦਾਰ/ਛਾਂਦਾਰ ਬੂਟੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਡਾ: ਗੁਰਮੀਤ ਸਿੰਘ ਨੇ ਦੱਸਿਆ ਕਿ ਬੂਟਿਆਂ ਦੀ ਸੁਰੱਖਿਆ ਲਈ 10 ਟ੍ਰੀ ਗਾਰਡ ਵੀ ਲਗਾਏ ਗਏ। ਡਾ: ਗੁਰਮੀਤ ਸਿੰਘ ਨੇ ਡਿਸਪੈਂਸਰੀ ਦੇ ਅਮਲੇ ਨੂੰ ਕਿਹਾ ਕਿ ਬੂਟਿਆਂ ਦੀ ਸਾਂਭ-ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਤਾਂ...
ਮੋਗਾ, 15 ਜੁਲਾਈ (ਜਸ਼ਨ)-ਪ੍ਰਵਾਸੀ ਪੰਜਾਬੀਆਂ ਵੱਲੋਂ ਮਿੱਟੀ ਦੇ ਮੋਹ ਸਦਕਾ ਪੇਂਡੂ ਹਲਕਿਆਂ ਵਿਚ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਦੇਣ ਦੇ ਯਤਨਾਂ ਸਦਕਾ ਹੁਣ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਣੀ ਆਰੰਭ ਹੋ ਗਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਮੋਗਾ ਜ਼ਿਲੇ ਦੇ ਪਿੰਡ ਬੁੱਘੀਪੁਰਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪ੍ਰਵਾਸੀ ਪੰਜਾਬੀ ਪਰਿਵਾਰ ਵੱਲੋਂ ਦਾਨ ਕੀਤੇ ਜਨਰੇਟਰ ਦੀ...
ਮੋਗਾ 15 ਜੁਲਾਈ:(ਜਸ਼ਨ): ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿੱਚ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਅਤੇ ਮਾਨਯੋਗ ਇੰਚਾਰਜ ਜ਼ਿਲਾ ਤੇ ਸ਼ੈਸ਼ਨਜ਼ ਜੱਜ, ਮੋਗਾ ਸ੍ਰੀ ਤਰਸੇਮ ਮੰਗਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮੋਗਾ ਵਿਖੇ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਨੀਤ ਕੁਮਾਰ ਨਾਰੰਗ, ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਦੱਸਿਆ ਕਿ ਇਸ...
ਮੋਗਾ, 15 ਜੁਲਾਈ (ਜਸ਼ਨ): ਮਾਲਵੇ ਦੀ ਪ੍ਰਮੁੱਖ ਆਈਲੈਟਸ ਅਤੇ ਇੰਮੀਗ੍ਰੇਸ਼ਨ ਸੰਸਥਾ ਆਰ.ਆਈ.ਈ.ਸੀ ਵਲੋਂ ਵਿਦਿਆਰਥੀਆਂ ਦੇ ਵਿਦੇਸ਼ 'ਚ ਜਾ ਕੇ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਸ਼ਾਕਾਰ ਕੀਤਾ ਜਾ ਰਿਹਾ ਹੈ ਅਤੇ ਹੁਣ ਅਨੇਕਾਂ ਵਿਦਿਆਰਥੀਆਂ ਸੰਸਥਾ ਦੇ ਰਾਹੀਂ ਆਪਣਾ ਭਵਿੱਖ ਸੁਨਿਹਰਾ ਬਣਾ ਚੁੱਕੇ ਹਨ। ਇਸੇ ਕੜੀ ਤਹਿਤ ਸੰਸਥਾ ਵਲੋਂ ਦਿਵਿਆ ਗਾਬਾ ਅਤੇ ਉਸਦੇ ਪਤੀ ਅਜੇ ਕੁਮਾਰ ਗਾਬਾ ਦਾ ਸਟੂਡੈਂਟ ਸਪਾਉਸ ਅਸਟ੍ਰੇਲੀਆ ਦਾ ਸਪਾਉਸ ਵੀਜਾ ਲਗਵਾ ਕੇ ਉਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸ਼ਾਕਾਰ...
ਮੋਗਾ, 14 ਜੁਲਾਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਆਈਸਕ੍ਰੀਮ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਵਧਦੀ ਗਰਮੀਆਂ ਵਿਚ ਆਈਸਕ੍ਰੀਮ ਖਾਣਾ ਸਾਰਿਆਂ ਦੀ ਮਨਪਸੰਦੀਦਾ ਆਦਤ ਹੁੰਦੀ ਹੈ ਚਾਹੇ ਉਹ ਬੱਚੇ ਹੋਣ ਦਾ ਬੂਢੇ। ਉਹਨਾਂ ਕਿਹਾ ਕਿ ਆਈਸਕ੍ਰੀਮ ਖਾਣ ਨਾਲ ਸਾਡੇ ਸ਼ਰੀਰ ਨੂੰ ਠੰਡਕ ਮਿਲਦੀ ਹੈ। ਉਹਨਾਂ ਆਈਸਕ੍ਰੀਮ ਦੀ ਮਹੱਤਾ ਬਾਰੇ ਜਾਣਕਾਰੀ...
ਬਰਗਾੜੀ .14 ਜੁਲਾੲੀ ( ਸਤਨਾਮ ਬੁਰਜ ਹਰੀਕਾ/ ਮਨਪ੍ਰੀਤ ਸਿੰਘ ਬਰਗਾੜੀ) ਬਰਗਾੜੀ ਇਨਸ਼ਾਫ ਮੋਰਚੇ ਵਿੱਚ ਸਿੱਖ ਸੰਗਤਾਂ ਦੀ ਆਮਦ ਦਿਨੋ ਦਿਨ ਵਧਦੀ ਜਾ ਰਹੀ ਹੈ ਅੱਜ 44 ਵੇਂ ਦਿਨ ਵੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਕੋਲ ਬਰਗਾੜੀ ਦਾਣਾ ਮੰਡੀ ਵਿੱਚ ਸਿੱਖ ਸੰਗਤਾਂ ਦੇ ਮਾਝੇ ਮਾਲਵੇ ਦੁਆਬੇ ਚੋਂ ਵੱਡੇ ਵੱਡੇ ਕਾਫਲੇ ਪੁੱਜੇ ਅੱਜ ਸੈਫਲਾਬਾਦ ਕਪੂਰਥਲਾ ਦੁਆਬੇ ਚੋਂ ਰੋੜਾਂਵਾਲੀ ਗੁਰਦਾਸਪੁਰ ਮੁੰਡਾ ਪਿੰਡ...
ਮੋਗਾ,14 ਜੁਲਾਈ (ਗਗਨ)-ਅੱਜ ਸਮੂਹ ਜਿਲ੍ਹਾ ਮੋਗਾ ਦੇ ਕਾਮਨ ਸਰਵਿਸ ਸੈਂਟਰ ਸੰਚਾਲਕਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਦੇ ਸੁਪਰਡੈਂਟ ਜੋਗਿੰਦਰ ਸਿੰਘ ਨੂੰ ਸੌਂਪਿਆ ਗਿਆ। ਇਸ ਮੰਗ ਪੱਤਰ ਰਾਹੀਂ ਸਰਵਿਸ ਸੈਂਟਰ ਸੰਚਾਲਕਾਂ ਨੇ ਪੰਜਾਬ ਸਰਕਾਰ ਦੇ ਸੇਵਾ ਕੇਂਦਰਾਂ ਨੂੰ ਕਾਮਨ ਸਰਵਿਸ ਸੈਂਟਰ ਨਾਲ ਜੋੜਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਐਸ.ਸੀ. ਸੈਂਟਰ ਸੰਚਾਲਕ ਬਲਵੰਤ...

Pages