News

ਮੋਗਾ 6 ਜੁਲਾਈ (ਜਸ਼ਨ) : ਮਰੋ ਜਾਂ ਵਿਰੋਧ ਕਰੋ ਮਿਸ਼ਨ ਦੇ ਤਹਿਤ ਅੱਜ ਮੋਗਾ ਜਿਲੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਨ ਅਤੇ ਨਸ਼ਿਆਂ ਦੇ ਰਾਹਾਂ ਤੇ ਭਟਕ ਚੁੱਕੇ ਨੌਜਵਾਨਾਂ ਦੇ ਸੁਰੱਖਿਅਤ ਪੁਨਰਵਸੇਬੇ ਅਤੇ ਤੰਦਰੁਸਤ ਭਵਿੱਖ ਦੀ ਮੰਗ ਨੂੰ ਲੈ ਕੇ ਨੇਚਰ ਪਾਰਕ ਮੋਗਾ ਵਿੱਚ ਵਿਸ਼ਾਲ ਇਕੱਤਰਤਾ ਕੀਤੀ, ਜਿਸ ਵਿੱਚ ਮੋਗਾ ਜਿਲੇ ਦੀਆਂ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ, ਮੁਲਾਜ਼ਮ, ਮਜਦੂਰ ਅਤੇ ਕਿਸਾਨ ਜੱਥੇਬੰਦੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ...
ਚੰਡੀਗੜ੍ਹ, 6 ਜੁਲਾੲ(ਪੱਤਰ ਪਰੇਰਕ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਨਵੀਂ ਦਿੱਲੀ ਵਿਖੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਵਾਸੀ ਲਾੜਿਆਂ ਵੱਲੋਂ ਸਤਾਈਆਂ ਔਰਤਾਂ ਦਾ ਮਾਮਲਾ ਚੁੱਕਿਆ ਅਤੇ ਅਜਿਹੇ ਕੇਸਾਂ ਦੇ ਛੇਤੀ ਤੇ ਸਮਾਂਬੱਧ ਨਿਬੇੜੇ ਲਈ ਚਾਰਾਜੋਈ ਕਰਨ ਦੀ ਅਪੀਲ ਕੀਤੀ। ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਇਕੱਲੇ ਪੰਜਾਬ ਵਿੱਚ ਅਜਿਹੇ 30 ਹਜ਼ਾਰ ਕੇਸ ਅਦਾਲਤਾਂ ਵਿੱਚ ਲਟਕ ਰਹੇ ਹਨ, ਜਿਨ੍ਹਾਂ ਵਿੱਚ ਔਰਤਾਂ...
ਸਾਦਿਕ, 6 ਜੁਲਾਈ (ਰਘਬੀਰ ਸਿੰਘ))-ਪੰਜਾਬ ਅੰਦਰ ‘ਮਰੋ ਜਾਂ ਵਿਰੋਧ ਕਰੋ’ ਦੇ ਤਹਿਤ ‘ਚਿੱਟੇ ਖਿਲਾਫ਼ ਕਾਲਾ ਹਫਤਾ’ ਮਨਾਇਆ ਜਾ ਰਿਹਾ ਹੈ ਅਤੇ ਵੱਖ-ਵੱਖ ਥਾਵਾਂ ਤੇ ਆਮ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਚਿੰਤਕ ਲੋਕਾਂ ਵੱਲੋਂ ਨਸ਼ਿਆਂ ਖਿਲਾਫ਼ ਰੋਸ ਮਾਰਚ ਕੱਢੇ ਜਾ ਰਹੇ ਹਨ ’ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨਸ਼ੇ ਦੇ ਵਗ ਰਹੇ ਦਰਿਆ ’ਚ ਰੁੜਦੀ ਜਾ ਰਹੀ ਨੌਜੁਵਾਨੀ ਨੂੰ ਬਚਾਇਆ ਜਾ ਸਕੇ। ਨਸ਼ੇੜੀ ਲੋਕਾਂ ’ਤੇ ਇਸ ਦਾ ਕੋਈ ਅਸਰ ਵੇਖਣ ਨੂੰ ਨਹੀਂ ਮਿਲ ਰਿਹਾ...
ਸਾਦਿਕ, 6 ਜੁਲਾਈ (ਰਘਬੀਰ ਸਿੰਘ)-ਇੱਥੋਂ ਨੇੜਲੇ ਪਿੰਡ ਜਨੇਰੀਆਂ ਦੇ ਵਸਨੀਕ ਸ: ਗੁਰਦੀਪ ਸਿੰਘ ਬਰਾੜ ਜੋ ਪਿਛਲੇ ਦਿਨੀਂ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਜੰਡ ਸਾਹਿਬ ਵਿਖੇ ਹੋਇਆ। ਇਸ ਮੌਕੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਸ਼ਬਦਾਂ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਸੋਗ਼ ਸਮਾਗਮ ਵਿੱਚ ਇਲਾਕੇ ਦੇ ਦੀਆਂ ਰਾਜਨੀਤਿਕ ਸ਼ਖ਼ਸੀਅਤਾਂ ਤੋਂ...
ਕੋਟਕਪੂਰਾ, 6 ਜੁਲਾਈ (ਗੁਰਿੰਦਰ ਸਿੰਘ) :- ਸਥਾਨਕ ਬੱਤੀਆਂ ਵਾਲੇ ਚੌਂਕ ’ਚ ਨਸ਼ਾ ਵਿਰੋਧੀ ਫਰੰਟ ਵੱਲੋਂ ਸ਼ੁਰੂ ਕੀਤੀ ਗਈ ਸੰਕੇਤਕ ਭੁੱਖ ਹੜਤਾਲ ਦੇ ਛੇਵੇਂ ਦਿਨ ਉੱਘੇ ਸਿੱਖ ਪ੍ਰਚਾਰਕ ਬਾਬਾ ਅਵਤਾਰ ਸਿੰਘ ਸਾਧਾਂਵਾਲਾ ਪੂਰੇ ਜਥੇ ਸਮੇਤ ਭੁੱਖ ਹੜਤਾਲ ’ਤੇ ਬੈਠੇ, ਉਹਨਾਂ ਤੋਂ ਇਲਾਵਾ ਅੱਜ ਮਨਪ੍ਰੀਤ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ ਮੜਾਕ ਅਤੇ ਪ੍ਰਣਾਮ ਸਿੰਘ ਖਾਰਾ ਵੀ ਭੁੱਖ ਹੜਤਾਲ ’ਤੇ ਬੈਠਣ ਵਾਲਿਆਂ ’ਚ ਸ਼ਾਮਲ ਹਨ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਪ੍ਰੋ. ਸਾਧੂ ਸਿੰਘ ਮੈਂਬਰ...
ਮੋਗਾ 6 ਜੁਲਾਈ:(ਜਸ਼ਨ): ‘ਤੰਦਰੁਸਤ ਪੰਜਾਬ‘ ਮਿਸ਼ਨ ਤਹਿਤ ਲੋਕਾਂ ਨੂੰ ਖਾਣ-ਪੀਣ ਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨ ਅਤੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਪਸ਼ੂ ਪਾਲਣ ਵਿਭਾਗ ਮੋਗਾ ਅਤੇ ਕਿ੍ਰਸ਼ੀ ਵਿਗਿਆਨ ਕੇਦਰ ਵੱਲੋ ਸਾਂਝੇ ਤੌਰ ਤੇ ਪਿੰਡ ਮੌੜ ਨੌ ਆਬਾਦ ਵਿਖੇ ਜਾਗਰੂਕਤਾ ਕੈਪ ਲਗਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਗੁਰਮੀਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ...
ਚੰਡੀਗੜ, 6 ਜੁਲਾਈ: (ਪੱਤਰ ਪਰੇਰਕ): ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਨੂੰ ਜੜੋਂ ਪੁੱਟਣ ਦੀ ਮੁਹਿੰਮ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਐਸਏਐਸ ਨਗਰ ਦੇ ਸਿਵਲ ਹਸਪਤਾਲ ਵਿਖੇ ਆਪਣਾ ਡੋਪ ਟੈਸਟ ਕਰਾਇਆ। ਉਨਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਮੌਜੂਦਾ ਸਮੇਂ ਰਾਜ ਲਈ ਗੰਭੀਰ ਸਮੱਸਿਆ ਬਣੀ ਹੋਈ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਹਿਰਦ ਯਤਨਾਂ ਸਦਕਾ ਨਸ਼ਿਆਂ ਦਾ ਖਾਤਮਾ ਕਰਨ ਲਈ ਭਰਪੂਰ ਕੋਸ਼ਿਸ਼ਾਂ ਹੋ ਰਹੀਆਂ ਹਨ। ਉਨਾਂ ਸੱਦਾ...
ਮੋਗਾ 6 ਜੁਲਾਈ: (ਜਸ਼ਨ):ਤੰਦਰੁਸਤ ਪੰਜਾਬ‘ ਮਿਸ਼ਨ ਤਹਿਤ ਘਰ-ਘਰ ਹਰਿਆਲੀ ਲਿਆਉਣ ਦੇ ਮਕਸਦ ਨਾਲ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਜਗਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਨੱਥੂਵਾਲਾ ਵਿਖੇ ਵਿਖੇ ਪੌਦੇ ਲਗਾਏ ਗਏ। ਇਸ ਮੌਕੇ ਕਰ ਤੇ ਆਬਕਾਰੀ ਅਫ਼ਸਰ ਸ਼ਕੁੰਤਲਾ ਦੇਵੀ ਅਤੇ ਕਰ ਤੇ ਆਬਕਾਰੀ ਇੰਸਪੈਕਟਰ ਰਜੇਸ਼ ਕੁਮਾਰ ਵੀ ਮੌਜੂਦ ਸਨ। ਇਸ ਮੌਕੇ ਕਰ ਤੇ ਆਬਕਾਰੀ ਅਫ਼ਸਰ ਸ਼ਕੁੰਤਲਾ ਦੇਵੀ ਵੱਲੋ ਪਿੰਡ ਵਾਸੀਆਂ ਨੂੰ ਵਾਤਾਵਰਨ ਦੀ ਸੰਭਾਲ, ਪ੍ਰਦੂਸ਼ਣ ਮੁਕਤ ਪੰਜਾਬ ਅਤੇ ਨਸ਼ਿਆਂ ਦੇ ਮਾੜੇ...
ਮੋਗਾ,6 ਜੁਲਾਈ (ਜਸ਼ਨ)-ਅੱਜ ‘ਪੰਜਾਬ ਈ-ਰਿਕਸ਼ਾ ਵਰਕਰਜ਼ ਯੂਨੀਅਨ (ਏਟਕ) ਜ਼ਿਲ੍ਹਾ ਮੋਗਾ ਦੀ ਇੱਕ ਮੀਟਿੰਗ ਕਾ. ਸਤੀਸ਼ ਲੂੰਬਾ ਹਾਲ ਵਿੱਚ ਕਾ. ਜਸਪਾਲ ਸਿੰਘ ਘਾਰੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਟਰੇਡ ਯੂਨੀਅਨ ਕੌਂਸਲ ਮੋਗਾ ਦੇ ਸਰਪ੍ਰਸ਼ਤ ਕਾ. ਵਰਿੰਦਰ ਕੌੜਾ, ਪ੍ਰਧਾਨ ਜਗਦੀਸ਼ ਸਿੰਘ ਚਾਹਲ, ਕਾ. ਬਚਿੱਤਰ ਸਿੰਘ ਧੋਥੜ, ਪੋਹਲਾ ਸਿੰਘ ਬਰਾੜ, ਭੂਪਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ’ਤੇ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਈ-ਰਿਕਸ਼ਾ ਵਰਕਰਜ਼ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ...
ਮੋਗਾ,6 ਜੁਲਾਈ (ਜਸ਼ਨ) : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਵਿਸ਼ਵ ਅਬਾਦੀ ਦਿਵਸ ਸਬੰਧੀ ਮਨਾਉਣ ਸਬੰਧੀ ਜਾਗਰੂਕਤਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ ਇਸੇ ਦੌਰਾਨ ਹੀ ਪੂਰੇ ਪੰਜਾਬ ਅੰਦਰ ਵਿਸ਼ਵ ਅਬਾਦੀ ਦਿਵਸ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਥਾਂ ਥਾਂ ਤੇ ਵੱਧਦੀ ਅਬਾਦੀ ਦੇ ਨੁਕਸਾਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਕੜੀ ਦੌਰਾਨ ਸਿਵਲ ਸਰਜਨ ਮੋਗਾ ਡਾ ਸੁਸੀਲ ਜੈਨ ਦੀ ਅਗਵਾਈ ਹੇਠ ਜਿਲੇ ਅੰਦਰ ਸਿਹਤ ਵਿਭਾਗ ਦੇ ਮੀਡੀਆ ਵਿੰਗ ਵੱਲੋਂ ਵੀ...

Pages