News

ਸਾਦਿਕ 3 ਜੁਲਾਈ (ਰਘਬੀਰ ਸਿੰਘ)- ਸਿਵਲ ਸਰਜਨ,ਫਰੀਦਕੋਟ ਡਾ.ਰਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਭਿਆਨਕ ਅਤੇ ਮਾਰੂ ਰੋਗਾਂ ਤੋਂ ਜਾਣੂ ਕਰਵਾਉਣ ਲਈ ਸਮੇਂ ਸਮੇਂ ਤੇ ਸੈਮੀਨਾਰ ਅਤੇ ਕਂੈਪ ਲਗਾਏ ਜਾ ਰਹੇ ਹਨ ਅਤੇ ਵਿਭਾਗ ਵੱਲੋਂ ਮੁਹਈਆਂ ਸਿਹਤ ਸਹੂਲਤਾਂ ਤੇ ਸਕੀਮਾਂ ਘਰ-ਘਰ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਸੀਨੀਅਰ ਮੈਡੀਕਲ ਅਫਸਰ ਡਾ.ਮਨਜੀਤ ਕਿ੍ਰਸ਼ਨ ਭੱਲਾ ਪੀ.ਐਚ.ਸੀ ਜੰਡ ਸਾਹਿਬ ਨੇ ਬਲਾਕ ਅਧੀਨ ਟੀਕਾਕਰਨ ਕੈਂਪ, ਡਾਇਰੀਆ ਕੰਟਰੋਲ ਪ੍ਰੋਗਰਾਮ, ਪਰਿਵਾਰ...
ਮੋਗਾ,3 ਜੁਲਾਈ (ਜਸ਼ਨ)-ਮੋਗਾ ਦੇ ਪਿੰਡ ਲੋਪੋ ਸਥਿਤ ਡੇਰਾ ਸਤਗੁਰਾਂ ਦਾ ਤੋਂ ਸੰਤ ਸ਼ਮਸ਼ੇਰ ਸਿੰਘ ਜਗੇੜਾ ਪ੍ਰਧਾਨ ਇੰਟਰਨੈਸ਼ਨਲ ਸੰਤ ਸਮਾਜ ਵੱਲੋਂ ਬਾਬਾ ਜੀਵਨ ਸਿੰਘ ਬਗੀਚੀ ਵਾਲਿਆਂ ਨੂੰ ਸੰਤ ਸਮਾਜ ਦੀ ਸੇਵਾ ਬਦਲੇ ਜ਼ਿਲਾ ਤਰਨਤਾਰਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਮਸਤੂਆਣਾ ਸਾਹਿਬ ਟਰੱਸ਼ਟ ਦੇ ਚੇਅਰਮੈਨ ਅਤੇ ਰੈੱਡ ਕਰਾਸ ਸੁਸਾਇਟੀ ਦੇ ਲਾਈਫ਼ ਮੈਂਬਰ ਸੰਤ ਸ਼ਮਸ਼ੇਰ ਸਿੰਘ ਜਗੇੜਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਦੱਸਿਆ...
ਮੋਗਾ,2 ਜੁਲਾਈ (ਜਸ਼ਨ)-ਅੱਜ ਮੋਗਾ ਦੇ ਨੇਚਰ ਪਾਰਕ ਵਿਚ ਰੈੱਡ ਆਰਟਸਾ ਪੰਜਾਬ ਵੱਲੋਂ ਪੰਜਾਬ ਵਿਚ ਚੱਲ ਰਹੇ ਨਸ਼ਿਆਂ ਦੇ ਮਾੜੇ ਦੌਰ ਨੂੰ ਠੱਲ੍ਹ ਪਾਉਣ ਲਈ ਮੀਟਿੰਗ ਕੀਤੀ ਗਈ। ਜਿਸ ਵਿਚ ਰੈੱਡ ਆਰਟਸ ਹਰਿਆਣਾ, ਤੇ ਰੈੱਡ ਆਰਟਸ ਰਾਜਸਥਾਨ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿਚ ਰੈੱਡ ਆਰਟਸ ਪੰਜਾਬ ਵੱਲੋਂ ਇੰਦਰਜੀਤ ਮੋਗਾ, ਦੀਪਕ ਨਿਆਜ਼, ਰੈੱਡ ਆਰਟਸ ਹਰਿਆਣਾ ਵੱਲੋਂ ਪ੍ਰਵੀਨ ਅਵਾਰਾ, ਤੇ ਰੈੱਡ ਆਰਟਸ ਰਾਜਸਥਾਨ ਵੱਲੋਂ ਦੀਪ ਜਗਦੀਪ, ਅਤੁਲ ਆਜ਼ਾਦ ਤੇ ਪੂਰੀ ਟੀਮ ਵੱਲੋਂ ਕੁੱਝ ਅਹਿਮ ਮੁਦਿਆਂ...
ਮੋਗਾ,2 ਜੁਲਾਈ (ਜਸ਼ਨ)-ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਯੂਥ ਕਲੱਬ ਫਤਿਹਗੜ ਕੋਰੋਟਾਣਾ ਵੱਲੋਂ ਰੂਰਲ ਐਨ.ਜੀ.ਓ. ਮੋਗਾ ਦੇ ਸਹਿਯੋਗ ਨਾਲ ਪਿੰਡ ਫਤਿਹਗੜ ਕੋਰੋਟਾਣਾ ਵਿੱਚ ਲਗਾਏ ਗਏ 15 ਦਿਨਾਂ ਕੁਕਿੰਗ ਸਿਖਲਾਈ ਕੈਂਪ ਦੀ ਸਮਾਪਤੀ ਮੌਕੇ ਸਰਟੀਫਿਕੇਟ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੈਂਪ ਦੇ ਸਿਖਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਪਕਵਾਨਾਂ ਦੀ ਪ੍ਦਰਸ਼ਨੀ ਲਗਾਈ ਗਈ । ਜਿਲਾ ਪ੍ਧਾਨ ਮਹਿੰਦਰ ਪਾਲ ਲੂੰਬਾ, ਮੁੱਖ ਸਲਾਹਕਾਰ ਅਤੇ ਤਹਿਸੀਲਦਾਰ ਬਾਘਾ ਪੁਰਾਣਾ ਗੁਰਮੀਤ ਸਿੰਘ...
ਮੋਗਾ 2 ਜੁਲਾਈ:(ਜਸ਼ਨ)- ਜੇਕਰ ਕਣਕ ਜਾਂ ਆਲੂਆਂ ਦੀ ਫ਼ਸਲ ਨੂੰ ਹਾੜੀ ਸੀਜ਼ਨ ਦੌਰਾਨ ਡੀ.ਏ.ਪੀ ਜਾਂ ਸੁਪਰ ਫ਼ਾਸਫ਼ੇਟ ਖਾਦਾਂ ਪਾਈਆਂ ਗਈਆਂ ਸਨ, ਤਾਂ ਮੌਜੂਦਾ ਸਾਉਣੀ ਦੀਆਂ ਫ਼ਸਲਾਂ ਨੂੰ ਇਹ ਖਾਦਾਂ ਪਾਉਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਫ਼ਾਸਫੈਟਿਕ ਖਾਦਾਂ ਕੇਵਲ 30 ਤੋਂ 35 ਫ਼ੀਸਦ ਹੀ ਜ਼ਮੀਨ ਵਿੱਚ ਖਪਤ ਹੋ ਕੇ ਆਪਣਾ ਅਸਰ ਹਾੜੀ ਸੀਜ਼ਨ ਦੌਰਾਨ ਦਿਖਾਉਂਦੀਆਂ ਹਨ ਅਤੇ ਜ਼ਮੀਨ ਵਿੱਚ ਅਗਲੀ ਫ਼ਸਲ ਤੱਕ ਇੰਨਾਂ ਦਾ ਪੂਰਾ ਅਸਰ ਰਹਿੰਦਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ:...
ਮੋਗਾ,2 ਜੁਲਾਈ:(ਜਸ਼ਨ) - ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦਵਿੰਦਰ ਸਿੰਘ ਲੋਟੇ ਦੀ ਰਹਿਨੁਮਾਈ ਹੇਠ ਮਾਨਵਤਾ ਦੀ ਭਲਾਈ ਲਈ ਪਿੰਡ ਰਾਮੂੰਵਾਲਾ ਕਲਾਂ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿੱਚ ਪਹੁੰਚੇ ਹਰ ਵਿਅਕਤੀ ਨੂੰ ਬੂਟੇ ਵੰਡੇ ਗਏ ਤਾਂ ਜੋ ਮਿਸ਼ਨ ਤਹਿਤ...
ਨਵੀਂ ਦਿੱਲੀ, 2 ਜੁਲਾਈ- (ਪੱਤਰ ਪਰੇਰਕ)-ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਸਮੇਤ ਵੱਡੀ ਗਿਣਤੀ ਰਾਜਨੀਤਕ ਆਗੂਆਂ ਅਤੇ ਵੱਖ-ਵੱਖ ਖੇਤਰਾਂ ਦੀਆਂ ਮੋਹਤਬਰ ਸ਼ਖਸੀਅਤਾਂ ਵੱਲੋਂ ਅੱਜ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਸ਼ਰਧਾਜ਼ਲੀਆਂ ਭੇਟ ਕੀਤੀਆਂ ਗਈਆਂ। ਜ਼ਿਕਰਯੋਗ ਹੈ ਕਿ ਲੰਘੀ 28 ਜੂਨ ਨੂੰ ਸਾਬਕਾ ਵਿੱਤ ਮੰਤਰੀ ਸੁਰਿੰਦਰ...
ਚੰਡੀਗੜ, 2 ਜੁਲਾਈ (ਪੱਤਰ ਪਰੇਰਕ)-ਔਰਤਾਂ ਨੂੰ ਨਸ਼ਿਆਂ ਵਿੱਚ ਧੱਕਣ ਦੇ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਸਣੇ ਦੋ ਪੁਲਿਸ ਮੁਲਾਜ਼ਮਾਂ ਨੂੰ ਉਨਾਂ ਦੀਆਂ ਸੇਵਾਵਾਂ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਫਿਰੋਜ਼ਪੁਰ ਦੇ ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਦੇ ਬਰਖਾਸਤਗੀ ਦੇ ਹੁਕਮ ਭਾਰਤੀ ਸਵਿਧਾਨ ਦੀ ਧਾਰਾ 311 ਦੀ ਦੂਜੀ ਪਰਵਿਜ਼ਨ ਦੀ ਕਲਾਜ਼ (2) ਦੀ ਉਪ ਧਾਰਾ (ਬੀ) ਦੇ ਹੇਠ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ...
ਨਿਹਾਲ ਸਿੰਘ ਵਾਲਾ,2 ਜੁਲਾਈ (ਜਸ਼ਨ)- ‘ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਿਆਂ ਦੇ ਕਾਰੋਬਾਰੀਆਂ ਅਤੇ ਨਸ਼ਾ ਤਸਕਰਾਂ ਨੂੰ ਸ਼ਜਾ-ਏ-ਮੌਤ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਲਈ ਕੇਂਦਰ ਸਰਕਾਰ ਨੂੰ ਭੇਜਣਾ ਬੇਹੱਦ ਸ਼ਲਾਘਾਯੋਗ ਕਦਮ ਹੈ ਅਤੇ ਇਸ ਫੈਸਲੇ ਨਾਲ ਜਿਥੇ ਨਸ਼ਾ ਤਸਕਰਾਂ ਦੀ ਨਕੇਲ ਕੱਸੀ ਜਾਵੇਗੀ ਉੱਥੇ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਬਚਾਉਣ ਲਈ ਵੀ ਇਹ ਫੈਸਲਾ ਮੀਲ ਪੱਥਰ ਸਾਬਤ ਹੋਵੇਗਾ’। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਰੁਪਿੰਦਰ ਸਿੰਘ...
ਚੰਡੀਗੜ, 2 ਜੁਲਾਈ(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਕਤਸਰ ਜ਼ਿਲੇ ਦੇ ਨੌਜਵਾਨ ਸਾਇੰਸਦੀਪ ਸਿੰਘ ਦੀ ਪੜਾਈ ਦਾ ਸਮੁੱਚਾ ਖ਼ਰਚਾ ਖੁਦ ਸਹਿਣ ਕਰਨ ਦਾ ਐਲਾਨ ਕੀਤਾ ਹੈ। ਇਹ ਨੌਜਵਾਨ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਰਗਰਮ ਹੈ। ਮੁਕਤਸਰ ਦੇ ਐਸ.ਐਸ.ਪੀ. ਸੁਸ਼ੀਲ ਕੁਮਾਰ ਦੇ ਨਾਲ ਸਾਇੰਸਦੀਪ ਸਿੰਘ ਅੱਜ ਸ਼ਾਮ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਨੂੰ ਮਿਲਿਆ। ਚੱਕ ਸ਼ੇਰ ਵਾਲਾ ਦਾ ਸਾਇੰਸ ਦੀਪ ਸਿੰਘ ਨਸ਼ਿਆਂ...

Pages