News

ਮੋਗਾ, 19 ਜੂਨ (ਜਸ਼ਨ)-ਮੈਕਰੋ ਗਲੋਬਲ ਮੋਗਾ ਆਈਲਟਸ ਅਤੇ ਇੰਮੀਗਰੇਸ਼ਨ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਕਿੳੂਂਕਿ ਮੈਕਰੋ ਗਲੋਬਲ ‘ਚ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ ਅਤੇ ਕਮਜੋਰ ਵਿਦਿਆਰਥੀਆਂ ਨੂੰ ਵਾਧੂ ਕਲਾਸਾਂ ਅਤੇ ਘਰ ਲੈ ਕੇ ਜਾਣ ਲਈ ਵਾਧੂ ਮੈਟੀਰੀਅਲ ਵੀ ਦਿੱਤਾ ਜਾਂਦਾ ਹੈ ਤਾਂ ਜੋ ਵਿਦਿਆਰਥੀ ਲੋੜੀਂਦੇ ਬੈਂਡ ਪ੍ਰਾਪਤ ਕਰਕੇ ਵਿਦੇਸ਼ੀਂ ਪੜ੍ਹਨ ਦਾ ਸੁਪਨਾ ਸਾਕਾਰ ਕਰ ਸਕਣ । ਸੰਸਥਾ ਦੇ ਐਮ.ਡੀ...
ਚੰਡੀਗੜ੍ਹ 19 ਜੂਨ (ਪੱਤਰ ਪਰੇਰਕ)- ਬਰਤਾਨਵੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਏਅਰ ਇੰਡੀਆ ਵੱਲੋਂ ਮੁੰਬਈ ਤੋਂ ਲੰਦਨ ਲਈ ਸ਼ੁਰੂ ਕੀਤੀ ਪਹਿਲੀ ਉਡਾਨ ਦੀ 70ਵੀਂ ਵਰੇ੍ਹਗੰਢ ਮੌਕੇ ਦਿੱਲੀ ਤੋਂ ਲੰਦਨ ਪੁੱਜੇ ਏਅਰ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਸਮੇਤ ਇਸਦੇ ਡਾਇਰੈਕਟਰ ਇੰਟਰਨੈਸ਼ਨਲ ਆਪ੍ਰੇਸ਼ਨਜ਼ ਕੈਪਟਨ ਅਰਵਿੰਦ ਕਠਪਾਲੀਆ ਨਾਲ ਲੰਡਨ ਵਿੱਚ ਉਚੇਚੀ ਮੁਲਾਕਾਤ ਕਰਕੇ ਹੀਥਰੋ (ਯੂ.ਕੇ.) ਤੋਂ ਅੰਮਿ੍ਰਤਸਰ ਤੱਕ ਸਿੱਧੀ ਹਵਾਈ ਉਡਾਣ ਮੁੜ੍ਹ ਸ਼ੁਰੂ ਕਰਨ ਦੀ ਮੰਗ ਕੀਤੀ। ਇਹ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ,19 ਜੂਨ (ਪੱਤਰ ਪਰੇਰਕ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਟਿ੍ਰਕ ਪ੍ਰੀਖਿਆ ਮਾਰਚ 2018 ਦੇ ਰੈਗੂਲਰ ਅਤੇ ਓਪਨ ਸਕੂਲ ਪ੍ਰੀਖਿਆਰਥੀਆਂ ਦੇ ਨਤੀਜਾ ਕਾਰਡ ਅਤੇ ਸਰਟੀਫਿਕੇਟ ਜ਼ਿਲ੍ਹਾ ਪੱਧਰ ‘ਤੇ ਸਥਿਤ ਬੋਰਡ ਦੇ ਖੇਤਰੀ ਦਫ਼ਤਰਾਂ ‘ਚ 21 ਜੂਨ ਨੂੰ ਭੇਜੇ ਜਾ ਰਹੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਹਰਗੁਣਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬੰਧਤ ਸਕੂਲਾਂ ਦੇ ਮੁਖੀ ਅਤੇ ਨੁਮਾਇੰਦੇ ਆਪਣੇ ਰੈਗੂਲਰ ਅਤੇ ਓਪਨ ਸਕੂਲ ਦੇ...
ਚੰਡੀਗੜ, 19 ਜੂਨ(ਪੱਤਰ ਪਰੇਰਕ)-ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ ਇਸ ਵਾਰ ਕਈ ਸਕੂਲਾਂ ਦੇ ਨਤੀਜੇ ਮਾੜੇ ਆਏ ਹਨ ਅਤੇ ਇਨਾਂ ਨੂੰ ਸੁਧਾਰਨ ਲਈ ਅਧਿਆਪਕਾਂ ਦੀ ਕਮੀ ਨੂੰ ਦੂਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 29 ਜੂਨ ਨੂੰ ਆਪਣੀ ਅੰਮਿ੍ਰਤਸਰ ਦੀ ਫੇਰੀ ਦੌਰਾਨ 2500 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਸਾਰੇ ਅਧਿਆਪਕ ਸਰਕਾਰ ਵੱਲੋਂ ਸਾਰੇ ਵਿਸ਼ਿਆਂ ਵਿੱਚ ਭਰਤੀ...
ਚੰਡੀਗੜ, 19 ਜੂਨ(ਪੱਤਰ ਪਰੇਰਕ)-ਪ੍ਰਧਾਨ ਮੰਤਰੀ ਵਲੋਂ ਬੱੁਧਵਾਰ ਨੂੰ ਦੇਸ਼ ਭਰ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਦੇ ਪ੍ਰਸਤਾਵ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕਰਦੇ ਹੋਏ ਉਮੀਦ ਪ੍ਰਗਟ ਕੀਤੀ ਹੈ ਕਿ ਇਸ ਦੌਰਾਨ ਸਵਾਮੀਨਾਥਨ ਰਿਪੋਰਟ ਨੂੰ ਹੂ-ਬਹੂ ਲਾਗੂ ਕਰਨ ਤੋਂ ਇਲਾਵਾ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਸਣੇ ਕਿਸਾਨੀ ਭਾਈਚਾਰੇ ਲਈ ਭਲਾਈ ਪਹਿਲਕਦਮੀਆਂ ਦਾ ਐਲਾਨ ਹੋਵੇਗਾ। ਅੱਜ ਇਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ...
ਮੋਗਾ, 18 ਜੂਨ (ਜਸ਼ਨ): ਮੋਦੀ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਅੰਤ ਹੁਣ ਨੇੜੇ ਆ ਗਿਆ ਹੈ ਅਤੇ ਲੋਕ 2019 ਦੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਲਿਆ ਕੇ ਮੋਦੀ ਸਰਕਾਰ ਤੋਂ ਇਸਦਾ ਬਦਲਾ ਲੈਣਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਚਲਾਈ ਜਨ ਜਨ ਜਾਗਰੂਕਤਾ ਮੁਹਿੰਮ ਨੂੰ ਅੱਗੇ ਵਧਾਉਦੇ ਹੋਏ ਮੋਗਾ ਹਲਕੇ ਦੇ ਪਿੰਡ ਰੱਤੀਆਂ, ਖੋਸਾ ਪਾਂਡੋ, ਸਲੀਣਾ, ਸੱਦਾ ਸਿੰਘ ਵਾਲਾ ਵਿਖੇ...
ਚੰਡੀਗੜ, 18 ਜੂਨ : (ਜਸ਼ਨ): ਔਰਤਾਂ ਨੂੰ ਜਾਇਦਾਦ ਦੀ ਰਜਿਸਟਰੇਸ਼ਨ ’ਤੇ ਸਟੈਂਪ ਡਿੳੂਟੀ ਵਿੱਚ ਦਿੱਤੀ ਛੋਟ ਦੀ ਦੁਰਵਰਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਨਿਯਮਾਂ ’ਚ ਸੋਧ ਕੀਤੀ ਹੈ। ਮਾਲ ਵਿਭਾਗ ਵੱਲੋਂ ਬਦਲੇ ਨਿਯਮਾਂ ਅਨੁਸਾਰ ਹੁਣ ਜੇਕਰ ਕੋਈ ਔਰਤ ਰਜਿਸਟਰੀ ਦੇ ਇਕ ਸਾਲ ਦੇ ਅੰਦਰ ਉਸ ਜ਼ਮੀਨ/ਜਾਇਦਾਦ ਨੂੰ ਆਪਣੇ ਖੂਨ ਦੇ ਰਿਸ਼ਤੇ ਵਿੱਚ ਕਿਸੇ ਪੁਰਸ਼ ਦੇ ਨਾਂ ਤਬਦੀਲ ਕਰੇਗੀ ਤਾਂ ਸਟੈਂਪ ਡਿਊਟੀ ’ਤੇ ਦਿੱਤੀ ਗਈ 2 ਫ਼ੀਸਦ ਛੋਟ ਵਾਪਸ ਲਈ ਜਾਵੇਗੀ। ਇਸ ਸਬੰਧੀ ਇਕ ਬੁਲਾਰੇ ਨੇ ਦੱਸਿਆ ਕਿ...
ਨਵੀਂ ਦਿੱਲੀ, 18 ਜੂਨ(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਅਤੇ ਕਣਕ ਦੀ ਖਰੀਦ ਲਈ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਨਿਪਟਾਰੇ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ ਜੋ ਕਿ ਪਿਛਲੀ ਸੂਬਾ ਸਰਕਾਰ ਨੇ ਸੂਬਾ ਤੇ ਕੇਂਦਰ ਸਰਕਾਰ ਵਿਚਕਾਰ ਨਿਪਟਾਉਣ ਦੀ ਥਾਂ ਗਲਤ ਰੂਪ ਵਿੱਚ ਆਪਣੇ ਸਿਰ ਲੈ ਲਿਆ ਸੀ। ਮੁੱਖ ਮੰਤਰੀ ਨੇ ਇਹ ਮੁੱਦਾ ਅੱਜ ਪ੍ਰਧਾਨ ਮੰਤਰੀ ਨਾਲ ਹੋਈ ਇਕ ਮੀਟਿੰਗ ਦੌਰਾਨ ਉਠਾਇਆ। 31000 ਕਰੋੜ ਰੁਪਏ ਦੀ ਰਾਸ਼ੀ...
ਫ਼ਿਰੋਜ਼ਪੁਰ 18 ਜੂਨ 2018 (ਪੰਕਜ ਕੁਮਾਰ ) ਸੈਰ ਸਪਾਟਾ ਵਿਭਾਗ ਵੱਲੋਂ ਸੂਬੇ ਵਿੱਚ ਸੈਰ ਸਪਾਟਾ ਉਦਯੋਗ ਨੂੰ ਵਿਕਸਿਤ ਕਰਨ, ਲੋਕਾਂ ਲਈ ਰੁਜ਼ਗਾਰ ਦੇ ਵੱਡੇ ਅਵਸਰ ਪੈਦਾ ਕਰਨ ਅਤੇ ਸੈਲਾਨੀਆਂ ਨੂੰ ਵਿਸ਼ੇਸ਼ ਸਹੂਲਤ ਮੁਹੱਈਆ ਕਰਵਾਉਣ ਲਈ ਸ਼ਹੀਦੀ ਸਮਾਰਕ ਹੁਸੈਨੀਵਾਲਾ, ਇਤਿਹਾਸਿਕ ਗੁਰਦੁਆਰਾ ਸਾਰਾਗੜ੍ਹੀ ਫਿਰੋਜ਼ਪੁਰ ਅਤੇ ਹਰੀਕੇ ਵੈੱਟਲੈਂਡ ਸਮੇਤ ਰਾਜ ਦੀਆਂ 30 ਦੇ ਕਰੀਬ ਇਤਿਹਾਸਿਕ ਮਹੱਤਤਾ ਵਾਲੀਆਂ ਥਾਵਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਸਰਕਾਰ ਵੱਲੋਂ ਇਸ...
ਚੰਡੀਗੜ੍ਹ, 18 ਜੂਨ : (ਜਸ਼ਨ): ਪੰਜਾਬ ਵਿੱਚ ਸਕੂਲੀ ਸਿੱਖਿਆ ਨੂੰ ਸਮੇਂ ਦੀ ਹਾਣ ਦੀ ਬਣਾਉਣ ਲਈ ਰਾਜ ਸਰਕਾਰ ਨੇ ਸਾਲ 2018-19 ਵਿੱਚ ਰਾਜ ਦੇ 2800 ਸਰਕਾਰੀ ਪ੍ਰਾਇਮਰੀ ਤੇ ਸੈਕੰਡਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਮੰਤਵ ਸਿੱਖਣ ਪ੍ਰਕਿਰਿਆ ਨੂੰ ਸੁਖਾਲਾ ਤੇ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣਾ ਹੈ।ਸਮਾਰਟ ਸਕੂਲ ਮੁਹਿੰਮ ਤਹਿਤ 64 ਕਰੋੜ ਰੁਪਏ ਦੀ ਲਾਗਤ ਨਾਲ ਇਕ ਹਜ਼ਾਰ ਪ੍ਰਾਇਮਰੀ ਤੇ 1800 ਸੈਕੰਡਰੀ ਸਕੂਲਾਂ ਨੂੰ ਲੈਪਟਾਪ,...

Pages