News

ਚੰਡੀਗੜ੍ਹ, 17 ਜੂਨ (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨੁਸੂਚਿਤ ਜਾਤਾਂ ਲਈ ਪੋਸਟ ਮੈਟਿ੍ਰਕ ਸਕਾਲਰਸ਼ਿਪ ਵਾਸਤੇ ਸੋਧੇ ਦਿਸ਼ਾ-ਨਿਰਦੇਸ਼ਾਂ ਦਾ ਜਾਇਜ਼ਾ ਲੈਣ ਲਈ ਕੇਂਦਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਸਿੱਧੇ ਢੰਗ ਨਾਲ ਭਾਰਤ ਸਰਕਾਰ ਪੰਜਾਬ ਵਿੱਚ ਇਸ ਸਕੀਮ ਲਈ ਕਿਸੇ ਵੀ ਰਾਸ਼ੀ ਦਾ ਯੋਗਦਾਨ ਪਾਉਣ ਲਈ ਆਪਣੇ ਆਪ ਨੂੰ ਮੁਕਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜ਼ੂਦਾ ਸਾਲ ਦੌਰਾਨ ਸੂਬੇ ਦਾ ਖਰਚ 700 ਕਰੋੜ ਰੁਪਏ ਤੋਂ ਕਾਫ਼ੀ ਘੱਟ ਰਹਿਣ ਦਾ...
ਨਵੀਂ ਦਿੱਲੀ, 17 ਜੂਨ(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਿਆਂ ਨਾਲ ਵਿਚਾਰ ਵਟਾਂਦਰੇ ਰਾਹੀਂ ਕਿਸਾਨਾਂ ਲਈ ਰਾਸ਼ਟਰੀ ਕਰਜ਼ਾ ਮੁਆਫੀ ਸਕੀਮ ਦਾ ਖਾਕਾ ਤਿਆਰ ਕਰਨ ਵਾਸਤੇ ਕੇਂਦਰ ਸਰਕਾਰ ਤੇ ਕੁਝ ਮੁੱਖ ਮੰਤਰੀਆਂ ਆਧਾਰਿਤ ਕਮੇਟੀ ਗਠਿਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ। ਸਵਾਮੀਨਾਥਨ ਕਮੇਟੀ ਦੀ ਰਿਪੋਟਰ ਮੁਕੰਮਲ ਰੂਪ ਵਿਚ ਪ੍ਰਵਾਨ ਕੀਤੇ ਜਾਣ ਦੀ ਮਹੱਤਤਾ ਉੱਪਰ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਗਵਰਨਿੰਗ ਕਾਉਂਸਲ...
ਬਰਗਾੜੀ 17 ਜੂਨ (ਮਨਪ੍ਰੀਤ ਸਿੰਘ ਬਰਗਾੜੀ, ਸਤਨਾਮ ਬੁਰਜ ਹਰੀਕਾ, ਗੁਰਪ੍ਰੀਤ ਸਿੰਘ ਔਲਖ) ਪੰਥਕ ਮੰਗਾ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ’ਚ ਬਰਗਾੜੀ ਵਿਖੇ ਲਾਇਆ ਗਿਆ ਇੰਨਸਾਫ ਮੋਰਚਾ ਅੱਜ 17ਵੇਂ ਦਿਨ ਵੀ ਜਾਰੀ ਹੈ। ਇਸ ਮੋਰਚੇ ਵਿੱਚ ਪੰਜਾਬ ਤੋਂ ਇਲਾਵਾ ਹਰਿਆਣਾ, ਚੰੜੀਗੜ ਅਤੇ ਰਾਜਸਥਾਨ ਆਦਿ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਜੱਥਿਆਂ ਦੇ ਰੂਪ ਵਿੱਚ ਸ਼ਮੂਲੀਅਤ ਕੀਤੀ। ਇਸ ਇਨਸਾਫ ਮੋਰਚੇ ਵਿੱਚ ਰਾਗੀ, ਢਾਡੀ,...
ਚੰਡੀਗੜ, 17 ਜੂਨ: (ਪੱਤਬ ਪਰੇਰਕ)- ਪੰਜਾਬ ਦੇ ਮਾਲ ਅਤੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦਰਿਆਵਾਂ ਤੇ ਨਹਿਰਾਂ ਨੂੰ ਪਲੀਤ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਨੂੰ ਹਰਿਆ-ਭਰਿਆ ਅਤੇ ਸਾਫ-ਸੁਥਰਾ ਬਣਾਉਣ ਲਈ ਪਿਛਲੇ ਦਿਨੀਂ ਸ਼ੁਰੂ ਕੀਤੇ ਗਏ ਮਿਸ਼ਨ ‘ਤੰਦਰੁਸਤ ਪੰਜਾਬ’ ਦੇ ਮੱਦੇਨਜ਼ਰ ਸ੍ਰੀ ਸਰਕਾਰੀਆ ਨੇ ਪੰਜਾਬ ਦੇ ਪਾਣੀਆਂ ਨੂੰ ਗੰਧਲਾ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਣ ਦਾ...
ਚੰਡੀਗੜ, 17 ਜੂਨ : (ਪੱਤਰ ਪਰੇਰਕ)-ਲੋਕਾਂ ਨੂੰ ਸਸਤੀ ਬਿਜਲੀ ਮੁਹੱਇਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਐਨਰਜੀ ਡਿਵਲਪਮੈਂਟ ਏਜੰਸੀ ਦੇ ਵੱਲੋਂ ਬਹੁਤ ਬਿਹਤਰੀਨ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਵਿਭਾਗ ਵੱਲੋਂ ਰੂਫ਼ ਟਾਪ ਨੈੱਟ ਮੀਟਰਿੰਗ ਸੋਲਰ ਪ੍ਰਣਾਲੀ ਚਲਾਈ ਜਾ ਰਹੀ ਹੈ ਜਿਸਨੂੰ ਲੋਕ ਕਾਫ਼ੀ ਪਸੰਦ ਕਰ ਰਹੇ ਹਨ। ਜਾਣਕਾਰੀ ਦਿੰਦੇ ਹੋਏ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਰੂਫ਼ ਟਾਪ ਨੈੱਟ ਮੀਟਰਿੰਗ ਸੋਲਰ ਪ੍ਰਣਾਲੀ ਅਜਿਹਾ ਹੱਲ ਹੈ...
ਮੋਗਾ 17 ਜੂਨ(ਜਸ਼ਨ)- -ਪੰਜਾਬ ਸਰਕਾਰ ਵੱਲੋਂ ਆਰੰਭੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਸੂਬੇ ਦੇ ਘਰ-ਘਰ ‘ਚ ਹਰਿਆਵਲ ਲਿਆਉਣ ਦੇ ਮਕਸਦ ਨਾਲ ਵਣ ਵਿਭਾਗ ਮੋਗਾ ਵੱਲੋਂ ਅੱਜ ਜ਼ਿਲੇ ਦੇ ਪਿੰਡ ਗਾਜੀਆਣਾ ਅਤੇ ਮੌੜ ਨੌ ਆਬਾਦ ਵਿਖੇ ਲਗਭੱਗ 700 ਮੁਫ਼ਤ ਬੂਟੇ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਣ ਰੇਂਜ ਅਫ਼ਸਰ ਮੋਗਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲੇ ਵਿੱਚ ਮਗਨਰੇਗਾ ਤਹਿਤ 2.5 ਲੱਖ ਅਤੇ ਗਰੀਨ ਪੰਜਾਬ ਮਿਸ਼ਨ ਤਹਿਤ ਇੱਕ ਲੱਖ ਰੁੱਖ ਲਗਾਉਣ ਦਾ ਟੀਚਾ ਹੈ,...
ਕੈਲਗਰੀ, 16 ਜੂਨ (ਸਤਨਾਮ ਢਾਹ)- ਪਿਛਲੇ ਦਿਨੀਂ ਅਰਪਨ ਲਿਖਾਰੀ ਸਭਾ ਦਾ ਸਲਾਨਾ ਸਮਾਗਮ ਟੈਂਪਲ ਕਮਿਉਨਟੀ ਹਾਲ ਵਿੱਚ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਜਨਰਲ ਸਕੱਤਰ ਇਕਬਾਲ ਖ਼ਾਨ ਨੇ ਸਟੇਜ਼ ਦਾ ਸੰਚਾਲਨ ਸੰਭਾਲਦਿਆਂ ਸਭਾ ਦੀ ਪ੍ਰਧਾਨ ਸਤਪਾਲ ਕੌਰ ਬੱਲ, ਮੁੱਖ ਮਹਿਮਾਨ ਨਛੱਤਰ ਸਿੰਘ ਗਿੱਲ, ਇੰਡੀਆ ਤੋਂ ਆਏ ਡਾ. ਰਵੇਲ ਸਿੰਘ, ਨਾਵਲਕਾਰ ਨਛੱਤਰ ਸਿੰਘ, ਐਡਮਿਂਟਨ ਤੋਂ ਪੀ. ਆਰ. ਕਾਲੀਆ, ਕੈਲਗਰੀ ਤੋਂ ਡਾ. ਮਹਿੰਦਰ ਸਿੰਘ ਹਲਣ, ਨੂੰ ਪ੍ਰਧਾਨਗੀ ਮੰਡਲ ਵਿੱਚ ਸਸ਼ੋਭਿਤ ਹੋਣ ਲਈ ਬੇਨਤੀ...
ਮੋਗਾ,16 ਜੂਨ (ਜਸ਼ਨ)-ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮੋਗਾ ਸ੍ਰ.ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਹੇਠ ਸਰਕਾਰੀ ਪੋਲੀਟੈਕਨਿਕ ਕਾਲਜ, ਗੁਰੂ ਤੇਗ ਬਹਾਦਰਗੜ੍ਹ ਜ਼ਿਲ੍ਹਾ ਮੋਗਾ ਦੀ ਕੌਮੀ ਸੇਵਾ ਯੋਜਨਾ ਇਕਾਈ ਵੱਲੋਂ ਸਿਹਤ ਕੇਂਦਰ ਗੁਰੂ ਤੇਗ ਬਹਾਦਰਗੜ੍ਹ ਵਿਖੇ ਸਫਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਸਟਾਫ ਮੈਂਬਰਾਂ ਅਤੇ ਵਲੰਟੀਅਰਾਂ ਨੇ ਭਾਗ ਲਿਆ।ਇਸ ਮੌਕੇ ਵਲੰਟੀਅਰਾਂ ਨੇ ਸਿਹਤ ਕੇਂਦਰ ਵਿਖੇ ਝਾੜ- ਪੂੰਝ ਕੀਤੀ, ਫਰਸ਼ ਨੁੂੰ ਪਾਣੀ ਨਾਲ ਧੋਤਾ, ਅਤੇ ਕੂੜੇ ਨੂੰ ਇਕੱਠਾ ਕਰ ਕੇ...
ਮੋਗਾ 16 ਜੂਨ (ਜਸ਼ਨ)-ਮੁਸਲਿਮ ਵੈਲਫ਼ੇਯਰ ਕਲੱਬ ਵਲੋਂ ਅੱਜ ਬਹੋਨਾ ਚੌਂਕ ਨੇੜੇ ਬਣੀ ਈਦਗਾਹ ਵਿਚ ਈਦ ਦੀ ਨਵਾਜ ਅਦਾ ਕਰਨ ਦੀ ਰਸਮ ਮੋਲਵੀ ਮੁਹੰਮਦ ਇੰਤਖਾਰ ਵਲੋਂ ਅਦਾ ਕਾਰਵਾਈ ਗਈ । ਇਸ ਮੌਕੇ ਸੈਕੜੇ ਮੁਸਲਮਾਨ ਭਰਾਵਾਂ ਨੇ ਆਪਣੇ ਪਰਿਵਾਰਾਂ ਨਾਲ ਪੁੱਜਕੇ ਨਵਾਜ ਅਦਾ ਕਰਨ ਉਪਰੰਤ ਮੁਸਲਿਮ ਭਾਈਚਾਰੇ ਵਲੋਂ ਦੇਸ਼ ਵਿਚ ਅਮਨ ਸ਼ਾਂਤੀ ਲਈ ਦੁਆ ਮੰਗੀ ਗਈ ਇਸ ਮੌਕੇ ਹਲਕਾ ਮੋਗਾ ਦੇ ਵਿਧਾਇਕ ਡਾ ਹਰਜੋਤ ਕਮਲ ਅਤੇ ਸੀਨਿਅਰ ਅਕਾਲੀ ਨੇਤਾ ਬਰਜਿੰਦਰ ਸਿੰਘ ਬਰਾੜ ਨੇ ਈਦਗਾਹ ਵਿਚ ਸ਼ਾਮਿਲ ਹੋਕੇ...
ਮੋਗਾ, 16 ਜੂਨ (ਜਸ਼ਨ): ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਦੇ ਯਤਨਾਂ ਸਦਕਾ ਹਲਕੇ ਵਿੱਚ ਵਿਕਾਸ ਕਾਰਜ਼ਾ ਨੇ ਰਫ਼ਤਾਰ ਫੜ ਲਈ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਰੁਕੇ ਹੋਏ ਵਿਕਾਸ ਕਾਰਜ ਧੜਾਧੜ ਕਰਵਾਏ ਜਾ ਰਹੇ ਹਨ। ਇਸੇ ਕੜੀ ਤਹਿਤ ਪਿਛਲੇ ਲੰਮੇ ਸਮੇਂ ਤੋਂ ਇਲਾਕਾ ਵਾਸੀਆਂ ਦੀ ਮੰਗ ਸੀ ਕਿ ਸਿੰਘਾਵਾਲਾਂ ਤੋਂ ਅਗਲੇ ਪਿੰਡਾਂ ਨੂੰ ਜੋੜਨ ਵਾਲਾ ਪੁਲ ਜਿਸਦੀ ਹਾਲਤ ਬਹੁਤ ਹੀ ਖਰਾਬ ਹੋਈ ਪਈ ਸੀ, ਉਸਨੂੰ ਦੁਬਾਰਾ ਬਣਾਇਆ ਜਾਵੇ, ਪਰ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਦੀ ਇਹ ਮੰਗ ਲਟਕਦੀ...

Pages