News

ਲੁਧਿਆਣਾ - ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਵੱਲੋਂ 8ਵਾਂ ਓਲੰਪੀਅਨ ਪ੍ਰਿਥੀਪਾਲ ਸਿੰਘ ਮਾਸਟਰ ਹਾਕੀ ਫੈਸਟੀਵਲ 12 ਮਈ ਤੋਂ 2 ਜੂਨ ਤੱਕ ਖੇਡ ਕੰਪਲੈਕਸ ਜਰਖੜ ਵਿਖੇ ਹੋਵੇਗਾ। ਇਸ ਟੂਰਨਾਮੈਂਟ ਵਿਚ ਸੀਨੀਅਰ ਵਰਗ ਵਿਚ (35 ਸਾਲ ਤੋਂ ਉੱਪਰ) ਦੀਆਂ 8 ਟੀਮਾਂ ਅਤੇ ਜੂਨੀਅਰ ਵਰਗ ਅੰਡਰ 17 'ਚ 6 ਟੀਮਾਂ ਹਿੱਸਾ ਲੈਣਗੀਆਂ। ਟਰੱਸਟ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ, ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਦੱਸਿਆ ਕਿ ਓਲੰਪੀਅਨ ਪ੍ਰਿਥੀਪਾਲ ਹਾਕੀ ਫੈਸਟੀਵਲ ਦੇ...
ਫਤਿਹਗੜ੍ਹ ਪੰਜਤੂਰ 2 ਮਈ (ਜਗਸੀਰ ਸਿੰਘ ਸਰਾਂ): ਪਿਛਲੇ ਕਾਫੀ ਸਮੇਂ ਤੋਂ ਪਿੰਡ ਕੜਾਹੇਵਾਲਾ ਦਾ ਬੱਸ ਅੱਡਾ ਕੱਚਾ ਹੋਣ ਕਾਰਨ ਇੱਥੇ ਬੱਸਾਂ ਬਹੁਤ ਘੱਟ ਰੁੱਕਦੀਆਂ ਹਨ ।ਇਹ ਬੱਸ ਅੱਡਾ ਪਿੰਡ ਕੜਾਏਵਾਲਾ ਦੇ ਨਾਲ ਲੱਗਦੇ ਦੋ ਪਿੰਡਾਂ ਨੂੰ ਵੀ ਸਹੂਲਤਾਂ ਮੁਹੱਈਆ ਕਰਵਾਉਂਦਾ ਹੈ ।ਪਿੰਡ ਬੱਲ ਅਤੇ ਪਿੰਡ ਕਿਲੀ ਨੌ ਆਬਾਦ ਦੇ ਲੋਕ ਪਿੰਡ ਕੜਾਏਵਾਲਾ ਦੇ ਬੱਸ ਅੱਡੇ ਤੋਂ ਹੀ ਬੱਸ ਲੈਂਦੇ ਹਨ ਪਰ ਇਨ੍ਹਾਂ ਤਿੰਨ ਪਿੰਡਾਂ ਦੇ ਲੋਕਾਂ ਬੜੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਇੱਥੇ...
ਚੰਡੀਗੜ, 9 ਮਈ (ਪੱਤਰ ਪਰੇਰਕ)-ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਅੱਜ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਜਾਣਗੀਆਂ। ਅੱਜ ਇੱਥੇ ਪੰਜਾਬ ਭਵਨ ਵਿੱਚ ਪੰਜਾਬ ਰਾਜ ਦੀਆਂ 24 ਅਧਿਆਪਕ ਜਥੇਬੰਦੀਆਂ ਦੇ ਇਸ ਸਾਂਝੇ ਮੋਰਚੇ ਦੇ ਆਗੂਆਂ ਨੇ ਸਿੱਖਿਆ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਕੂਲ ਸਿੱਖਿਆ ਪੰਜਾਬ ਸ੍ਰੀ ਕਿ੍ਰਸ਼ਨ ਕੁਮਾਰ, ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਡਾਇਰੈਕਟਰ...
ਮੋਗਾ 9 ਮਈ(ਜਸ਼ਨ)-ਇੰਚਾਰਜ਼ ਜ਼ਿਲਾ ਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਤਰਸੇਮ ਮੰਗਲਾ ਦੀਆਂ ਹਦਾਇਤਾਂ ਅਨੁਸਾਰ ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਵਿਨੀਤ ਕੁਮਾਰ ਨਾਰੰਗ ਵੱਲੋਂ ਸਲੱਮ ਏਰੀਆ, ਕੋਟਕਪੂਰਾ ਬਾਈਪਾਸ, ਮੋਗਾ ਦੇ ਬਾਬਾ ਸ੍ਰੀ ਚੰਦ ਜੀ ਦੇ ਮੰਦਰ ਵਿਖੇ ਸਕੂਲਾਂ ਵਿੱਚ ਨਾ ਜਾਣ ਵਾਲੇ ਬੱਚਿਆਂ ਅਤੇ ਉਨਾਂ ਦੇ ਮਾਤਾ-ਪਿਤਾ ਨੂੰ ਸਿੱਖਿਆ ਪ੍ਰਤੀ ਜਾਗਰੂੁਕ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ...
ਕੋਟਕਪੂਰਾ, 9 ਮਈ (ਟਿੰਕੂ ਪਰਜਾਪਤੀ) :- ਸਥਾਨਕ ਸਿਵਲ ਹਸਪਤਾਲ ਵਿਖੇ ਪੀਬੀਜੀ ਵੈਲਫੇਅਰ ਕਲੱਬ ਵੱਲੋਂ ਮਨਾਏ ਗਏ ਅੰਤਰਰਾਸ਼ਟਰੀ ਰੈੱਡ ਕਰਾਸ ਦਿਵਸ ਮੌਕੇ ਜਿੱਥੇ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਸਮੇਤ ਸਮਾਜਸੇਵਾ ਦੇ ਖੇਤਰ ’ਚ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ/ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਵੈ ਇਛੁੱਕ ਖੂਨਦਾਨ ਕੈਂਪ ਵੀ ਲੱਗਾ, ਉੱਥੇ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਨੂੰ ਸਮਰਪਿਤ ਕੀਤੇ ਇਸ ਸੈਮੀਨਾਰ ਦੌਰਾਨ ਡਾ. ਦੀਪਤੀ ਪਰਾਸ਼ਰ ਚੇਅਰਪਰਸਨ...
ਕੋਟਕਪੂਰਾ, 9 ਮਈ (ਟਿੰਕੂ ਪਰਜਾਪਤੀ) :- ਨੇੜਲੇ ਪਿੰਡ ਫਿੱਡੇ ਕਲਾਂ ਵਿਖੇ ਸਾਬਕਾ ਸਰਪੰਚ ਜਲੰਧਰ ਸਿੰਘ ਤੇ ਗੁਰਮੰਦਰ ਸਿੰਘ ਮਾਨ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਗੁਰਬੀਰ ਸਿੰਘ ਸੰਧੂ ਨੇ ਦੱਸਿਆ ਕਿ ਭਾਈ ਹਰਨਿਰਪਾਲ ਸਿੰਘ ਕੁੱਕੂ ਅਤੇ ਭਾਈ ਰਾਹੁਲ ਸਿੰਘ ਸਿੱਧੂ ਨੇ ਨਿੱਜੀ ਦਿਲਚਸਪੀ ਲੈਂਦਿਆਂ ਸੇਮ ਦੀ ਮਾਰ ਹੇਠ ਆਏ ਪਿੰਡਾਂ ਕ੍ਰਮਵਾਰ ਫਿੱਡੇ ਕਲਾਂ, ਫਿੱਡੇ ਖੁਰਦ, ਢੀਮਾਂਵਾਲੀ, ਡੱਗੋਰੋਮਾਣਾ, ਰੱਤੀਰੋੜੀ, ਦਾਨਾਰੋਮਾਣਾ,...
ਮੋਗਾ,9 ਮਈ (ਜਸ਼ਨ)- ਅੱਜ ਮੋਗਾ ਦੇ ਗੁਰੂ ਨਾਨਕ ਕਾਲਜ ਵਿਖੇ ਵਿਦਿਆਰਥੀਆਂ ਦੀ ਆਪਸੀ ਲੜਾਈ ਦੌਰਾਨ ਚੱਲੀ ਗੋਲੀ ਨਾਲ ਇਕ ਵਿਦਿਆਰਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਨੂੰ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਪਰ ਡਾਕਰਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ ਪਰ ਉਸ ਦੇ ਵਾਰਿਸਾਂ ਨੇ ਉਸ ਦੀ ਹਾਲਤ ਨੂੰ ਦੇਖਦਿਆਂ ਡੀ ਐੱਮ ਸੀ ਲੁਧਿਆਣਾ ਵਿਖੇ ਦਾਖਲ ਕਰਵਾ ਦਿੱਤਾ। ਜਾਣਕਾਰੀ ਮੁਤਾਬਕ ਅੱਜ ਜਦੋਂ...
ਚੰਡੀਗੜ ,8 ਮਈ (ਜਸ਼ਨ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੀ ਪ੍ਰਧਾਨ ਮਮਤਾ ਦੱਤਾ ਵੱਲੋਂ ਜਾਰੀ ਪੱਤਰ ਮੁਤਾਬਕ ਕਮਲਜੀਤ ਕੌਰ ਧੱਲੇਕੇ ਨੂੰ ਸਕੱਤਰ ਪੰਜਾਬ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਪੱਤਰ ਦੇਣ ਉਪਰੰਤ ਮਮਤਾ ਦੱਤਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਮਲਜੀਤ ਕੌਰ ਨੂੰ ਕਾਂਗਰਸ ਦੇ ਮਹਿਲਾ ਵਿੰਗ ਵਿਚ ਮਹਿਲਾਵਾਂ ਨੂੰ ਸਰਗਰਮ ਕਰਦਿਆਂ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੰੁਚਾਉਣ ਲਈ ਕੀਤੇ ਸੁਚੇਤ ਯਤਨਾਂ ਦੀ...
ਕੋਟ ਈਸੇ ਖਾਂ,8 ਮਈ ( ਜਸ਼ਨ)-ਇਲਾਕੇ ਦੀ ਸਿਰਮੌਰ ਸੰਸਥਾ ਦਸ਼ਮੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਈਸੇ ਖਾਂ ਮੋਗਾ ਦੇ ਦਸਵੀਂ ਸ਼੍ਰੇਣੀ ਦੀ ਮੈਰਿਟ ਲਿਸਟ ਵਿੱਚ ਮੋਗੇ ਜ਼ਿਲੇ ਵਿੱਚੋਂ ਚਾਰ ਮੈਰਿਟਾਂ ਤੇ ਕਬਜ਼ਾ ਕੀਤਾ । ਇਸ ਦੌਰਾਨ ਸਰਗੁਣਪ੍ਰੀਤ ਕੌਰ ਪੁੱਤਰੀ ਗੁਰਲਾਲ ਸਿੰਘ ਪਿੰਡ ਤਲਵੰਡੀ ਨੌਂ ਬਹਾਰ ਨੇ 97 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਮੁੱਚੇ ਪੰਜਾਬ ਵਿੱਚੋਂ ਪੰਜਵਾਂ ਰੈਂਕ ਅਤੇ ਜ਼ਿਲੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਸਿਮਰਦੀਪ ਕੌਰ ਪੁੱਤਰੀ ਦਵਿੰਦਰ ਸਿੰਘ ਵਾਸੀ ਬੋਗੇਵਾਲਾ...
ਮੋਗਾ, 8 ਮਈ (ਜਸ਼ਨ)- ਮੋਗਾ ਦੇ ਦਸ਼ਮੇਸ਼ ਪਬਲਿਕ ਹਾਈ ਸਕੂਲ ਵਿਖੇ ਮਦਰ-ਡੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਮੁੱਖ ਮਹਿਮਾਨ ਦੇ ਰੂਪ ਵਿੱਚ ਹਾਜ਼ਰ ਹੋਏ ਅਤੇ ਸਭ ਤੋਂ ਪਹਿਲਾਂ ਮੁੱਖ ਮਹਿਮਾਨ ਡਾ: ਹਰਜੋਤ ਅਤੇ ਸਕੂਲ ਦੀ ਸਮੂਹ ਪ੍ਰਬੰਧਕ ਕਮੇਟੀ ਨੇ ਸ਼ਮਾਂ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ । ਇਸ ਦੌਰਾਨ ਸਕੂਲ ਦੇ ਡਾਇਰੈਕਟਰ ਗੁਰਵੀਰ ਸਿੰਘ ਜੱਸਲ, ਸੁਰਿੰਦਰ ਕੌਰ ਜੱਸਲ ਅਤੇ ਸਮੂਹ ਸਟਾਫ਼ ਵਲੋਂ ਡਾ: ਹਰਜੋਤ ਕਮਲ ਦਾ ਸਵਾਗਤ ਕੀਤਾ...

Pages