News

ਸੁਖਾਨੰਦ,25 ਅਪਰੈਲ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਮੋਗਾ ਦੇ ਅਕਾਦਮਿਕ ਸੈਸ਼ਨ 2017-18 ਦੀ ਸਮਾਪਤੀ ਮੌਕੇ ਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਦੀਆਂ ਜੂਨੀਅਰ ਵਿਦਿਆਰਥਣਾਂ ਵੱਲੋਂ ਸੀਨੀਅਰ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।’ਮਹਿਫ਼ਲ-ਏ-ਰੁਖ਼ਸਤ’ ਦੌਰਾਨ ਮੰਚ ਸੰਚਾਲਨ ਵਿਦਿਆਰਥਣਾਂ ਦੁਆਰਾ ਹੀ ਕੀਤਾ ਗਿਆ। ਇਸ ਮੌਕੇ ਰੰਗ ਬਿਰੰਗੇ ਅੰਦਾਜ਼ ਵਿੱਚ ਤੋਹਫ਼ੇ, ਤਾਰੀਫ਼ ਭਰੇ ਸ਼ਬਦਾਂ...
ਮੋਗਾ,25 ਅਪਰੈਲ (ਜਸ਼ਨ)-ਕੱਲ ਕੌਮੀ ਪੰਚਾਇਤ ਦਿਵਸ ਮੌਕੇ ਪੰਜਾਬ ਦੀਆਂ ਸੱਤ ਪੰਚਾਇਤਾਂ ਅਤੇ ਇੱਕ ਗ੍ਰਾਮ ਸਭਾ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਰਾਸ਼ਟਰੀ ਸਮਾਗਮ ਦੌਰਾਨ ਪੁਰਸਕਾਰ ਪ੍ਰਦਾਨ ਕੀਤੇ। ਸਨਮਾਨ ਹਾਸਿਲ ਕਰਨ ਵਲਿਆਂ ਵਿਚ ਮੋਗਾ ਦੇ ਪਿੰਡ ਡਾਲਾ ਦੀ ਪੰਚਾਇਤ ਨੇ ਇਹ ਕੌਮੀ ਪੁਰਸਕਾਰ ਹਾਸਿਲ ਕੀਤਾ। ਡਾਲਾ ਦੀ ਸਰਪੰਚ ਸ਼੍ਰੀਮਤੀ ਨਰਿੰਦਰ ਕੌਰ ਨੇ ਮਾਣਮੱਤੇ ਪੁਰਸਕਾਰ ਨੂੰ ਹਾਸਲ ਕਰਨ ਉਪਰੰਤ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼...
ਚੰਡੀਗੜ, 24 ਅਪ੍ਰੈਲ(ਪੱਤਰ ਪਰੇਰਕ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਅੱਜ ਪੰਚਾਇਤ ਦਿਵਸ ਮੌਕੇ ਸੂਬੇ ਦੇ ਚੁਣੇ ਹੋਏ ਪੰਚਾਂ-ਸਰਪੰਚਾਂ ਨੂੰ ਕਿਹਾ ਹੈ ਕਿ ਉਹ ਪਿੰਡਾਂ ਦੀ ਤਰੱਕੀ ਲਈ ਬਣਾਈਆਂ ਗਈਆਂ ਵਿਕਾਸ ਸਕੀਮਾਂ ਨੂੰ ਲਾਗੂ ਕਰਨ ਵਿਚ ਸਰਕਾਰ ਨੂੰ ਸਰਗਰਮ ਸਹਿਯੋਣ ਦੇਣ ਤਾਂ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ। ਪੇਂਡੂ ਵਿਕਾਸ ਮੰਤਰੀ ਨੇ ਕਿਹਾ ਮਹਿਕਮੇ ਵਲੋਂ ਪਾਣੀ ਦੀ ਸੰਭਾਲ, ਛੱਪੜਾਂ ਦੀ ਸਫਾਈ ਅਤੇ ਗਲੀਆਂ ਨਾਲੀਆਂ ਦੇ ਗੰਦੇ ਪਾਣੀ ਨੂੰ ਸੋਧ...
ਮੋਗਾ,24 ਅਪਰੈਲ (ਜਸ਼ਨ)-ਭਾਰਤ ਸਰਕਾਰ ਨੇ 2021 ਤੱਕ ਮਲੇਰੀਏ ਦੇ ਖਾਤਮੇ ਦਾ ਟੀਚਾ ਮਿਥਿਆ ਹੈ, ਜਿਸ ਦੀ ਪ੍ਾਪਤੀ ਲਈ ਸਿਹਤ ਵਿਭਾਗ ਪੰਜਾਬ ਵੱਲੋਂ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਬਿਮਾਰੀ ਪ੍ਤੀ ਜਾਗਰੂਕ ਕਰਕੇ ਇਸ ਤੋਂ ਬਚਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ । ਇਸ ਸਬੰਧੀ ਸਿਹਤ ਵਿਭਾਗ ਦੇ ਮਿਹਨਤੀ ਕਰਮਚਾਰੀਆਂ ਵੱਲੋਂ ਚੇਚਕ ਅਤੇ ਪੋਲੀਓ ਵਰਗੀਆਂ ਬਿਮਾਰੀਆਂ ਨੂੰ ਖਤਮ ਕਰਨ ਤੋਂ ਬਾਅਦ ਮਲੇਰੀਏ ਖਿਲਾਫ ਮੁਹਿੰਮ ਵਿੱਢ ਦਿੱਤੀ ਗਈ ਹੈ । ਇਹਨਾਂ...
ਚੰਡੀਗੜ੍ਹ, 24 ਅਪ੍ਰੈਲ(ਪੱਤਰ ਪਰੇਰਕ)-ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਅਤੇ ਖਾਣਾਂ ਤੇ ਭੂ ਵਿਗਿਆਨ ਬਾਰੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਆਪਣਾ ਅਹੁਦਾ ਸੰਭਾਲਦੇ ਸਾਰ ਅੱਜ ਰੇਤ ਦੀਆਂ ਖਾਣਾਂ ਵਿੱਚੋਂ ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਸਖ਼ਤ ਆਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਰਾਜ ਵਿੱਚ ਰੇਤੇ ਦੀਆਂ ਖਾਣਾਂ ਦੀ ਸਮੀਖਿਆ ਲਈ ਵਿਭਾਗ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੌਰਾਨ ਉਨ੍ਹਾਂ...
ਚੰਡੀਗੜ, 24 ਅਪਰੈਲ (ਜਸ਼ਨ): ਸੂਬਾ ਸਰਕਾਰ ਵਿੱਚ ਜੋਸ਼ ਦੀ ਨਵੀਂ ਲਹਿਰ ਭਰਦਿਆਂ ਪੰਜਾਬ ਵਜ਼ਾਰਤ ਦੇ ਨਵੇਂ ਮੰਤਰੀਆਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਆਪਣੇ ਵਿਭਾਗਾਂ ਦਾ ਕਾਰਜਭਾਰ ਸੰਭਾਲ ਲਿਆ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਲੋਕ ਸੇਵਾਂ ਲਈ ‘ਬਿਹਤਰੀਨ’ ਵਿਅਕਤੀ ਚੁਣੇ ਗਏ ਹਨ ਅਤੇ ਉਹ ਵਧੀਆ ਕਾਰਗੁਜ਼ਾਰੀ ਦਿਖਾਉਣਗੇ। ਬਾਅਦ ਵਿੱਚ ਮੀਡੀਆ ਵੱਲੋਂ ਪੁੱਛੇ ਸਵਾਲ ਉਤੇ ਮੁੱਖ ਮੰਤਰੀ ਨੇ ਦਲਿਤ/ਓ.ਬੀ.ਸੀ. ਭਾਈਚਾਰੇ ਨੂੰ ਵਜ਼ਾਰਤ ਵਿੱਚ...
ਮੋਗਾ,24 ਅਪ੍ਰੈਲ (ਜਸ਼ਨ): ਆਰ.ਆਈ.ਈ.ਸੀ. ਇਮੀਗਰੇਸ਼ਨ ਸੰਸਥਾ ਦਿਨੋਂਦਿਨ ਵੱਧ ਰਹੇ ਲੋਕਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਦੇਖਦਿਆਂ ਵੱਖ ਵੱਖ ਥਾਈਂ ਸ਼ਹਿਰਾਂ ਅਤੇ ਕਸਬਿਆਂ ਵਿਚ ਆਪਣੀਆਂ ਬਰਾਂਚਾਂ ਖੋਲ ਰਹੀ ਹੈ। ਸੰਸਥਾ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਵਿਦਿਆਰਥੀ ਦੀ ਫਾਈਲ ਲਗਵਾ ਕੇ ਉਸ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰਦੀ ਹੈ, ਜਿਸ ਲੋਕਾਂ ਦੀ ਇਹ ਸੰਸਥਾ ਪਹਿਲੀ ਪਸੰਦ ਬਣੀ ਹੋਈ ਹੈ। ਸੰਸਥਾ ਦੇ ਡਾਇਰੈਕਟਰ ਕੀਰਤੀ ਬਾਂਸਲ ਅਤੇ ਰੋਹਿਤ ਬਾਂਸਲ ਨੇ ਦੱਸਿਆ ਕਿ ਵਿਦਿਆਰਥੀ...
ਚੰਡੀਗੜ, 24 ਅਪ੍ਰੈਲ-(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਵਿਚ ਤਣਾਅ ਨੂੰ ਘਟਾਉਣ ਅਤੇ ਬੇਹਤਰ ਸਬੰਧਾਂ ਨੂੰ ਯਕੀਨੀ ਬਣਾਉਣ ਵਾਸਤੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਦੋਵਾਂ ਦੇਸ਼ਾਂ ਦੇ ਵਿਚਕਾਰ ਆਪਸੀ ਸੰਪਰਕ ਬਣਾਏ ਜਾਣ ਦਾ ਸੱਦਾ ਦਿੱਤਾ ਹੈ। ਭਾਰਤ ਵਿਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਸੁਹੇਲ ਮੁਹੰਮਦ ਨਾਲ ਦੁਪਹਿਰ ਦੇ ਖਾਣੇ ਉੱਤੇ ਇਕ ਗੈਰ ਰਸਮੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਹਾਲ ਹੀ ਦੇ ਸਮੇਂ ਦੌਰਾਨ ਸਰਹੱਦ ’ਤੇ ਤਣਾਅ...
ਚੰਡੀਗੜ, 24 ਅਪ੍ਰੈਲ(ਜਸ਼ਨ): ਪੰਜਾਬ ਸਰਕਾਰ ਨੇ ਝੋਨੇ ਦੀ ਲਵਾਈ ਪਿਛਲੇ ਸਾਲਾਂ ਦੇ ਮੁਕਾਬਲੇ ਪੰਜ ਦਿਨ ਹੋਰ ਪਿਛੇਤੀ ਕਰਨ ਲਈ ਨਿਰਦੇਸ਼ ਜਾਰੀ ਕਰ ਦਿੱਤੇ ਹਨ ਜਿਸ ਕਰਕੇ ਆਉਂਦੇ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀ ਲਵਾਈ 20 ਜੂਨ ਤੋਂ ਸ਼ੁਰੂ ਹੋਵੇਗੀ। ਇਸ ਦੀ ਜਾਣਕਾਰੀ ਦਿੰਦੇ ਹੋਏ ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਵਿਸ਼ਵਜੀਤ ਖੰਨਾ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਪਨੀਰੀ ਦੀ ਬਿਜ਼ਾਈ ਅਤੇ ਝੋਨੇ ਦੀ ਲਵਾਈ 5 ਦਿਨ ਪਿਛੇਤੀ ਕਰ ਦਿਤੀ ਹੈ ਜਿਸ ਕਾਰਨ ਇਸ ਸਾਲ ਝੋਨੇ ਦੀ...
ਬਾਘਾਪੁਰਾਣਾ,24 ਅਪ੍ਰੈਲ(ਰਾਜਿੰਦਰ ਸਿੰਘ ਕੋਟਲਾ/ਪਵਨ ਗਰਗ):ਸਿੱਖ ਕੌਮ ਦੇ ਹੱਕਾਂ ਲਈ ਲੜੇ ਜਾ ਰਹੇ ਹਰ ਸੰਘਰਸ਼ ਵਿੱਚ ਮੋਹਰੀ ਹੋ ਕੇ ਰੋਲ ਅਦਾ ਕਰਨ ਵਾਲੇ ਅਤੇ ਗੁਰਦੁਆਰਾ ਦੁਖਭੰਜਨਸਰ ਖੁਖਰਾਣਾ (ਮੋਗਾ) ਦੇ ਮੁੱਖ ਸੇਵਾਦਾਰ ਬਾਬਾ ਰੇਸ਼ਮ ਸਿੰਘ ਖੁਖਰਾਣਾ ਦੀ ਸਤਿਕਾਰਯੋਗ ਮਾਤਾ ਅਮਰ ਕੌਰ (86ਸਾਲ)ਅਕਾਲ ਪੁਰਖ ਦਾ ਭਾਣੇ ਅਨੁਸਾਰ ਅਕਾਲ ਚਲਾਣਾ ਕਰ ਗਏ ਸਨ। ਜਿਨਾਂ ਦਾ ਅੰਤਿਮ ਸੰਸਕਾਰ ਪਿੰਡ ਖੁਖਰਾਣਾ ਦੇ ਸ਼ਮਸ਼ਾਨਘਾਟ ਵਿਖੇ ਗੁਰਮਰਿਯਾਦਾ ਅਨੁਸਾਰ ਕੀਤਾ ਗਿਆ। ਅੰਤਿਮ ਅਰਦਾਸ ਵਿੱਚ...

Pages