News

ਨਿਹਾਲ ਸਿੰਘ ਵਾਲਾ , 30 ਅਪਰੈਲ (ਜਸ਼ਨ)- ਸਵ: ਜਥੇਦਾਰ ਜ਼ੋਰਾ ਸਿੰਘ ਭਾਗੀਕੇ ਦੀ ਸੁਪਤਨੀ ਬੀਬੀ ਬਲਬੀਰ ਕੌਰ ਦੇ ਪਿਛਲੇ ਦਿਨੀਂ ਅਕਾਲ ਚਲਾਣੇ ਉਪਰੰਤ ਵੱਖ ਵੱਖ ਆਗੂਆਂ ਵੱਲੋਂ ਜਥੇਦਾਰ ਜ਼ੋਰਾ ਸਿੰਘ ਭਾਗੀਕੇ ਦੀ ਨੂੰਹ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਅੱਜ ਜਾਟ ਮਹਾਂ ਸਭਾ ਦੇ ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ ,ਦਵਿੰਦਰ ਸਿੰਘ ਧੂੜਕੋਟ ਬਲਾਕ ਪ੍ਰਧਾਨ ਕਾਂਗਰਸ ਅਜੀਤਵਾਲ,ਜਗਦੀਪ ਸਿੰਘ ਜੱਗਾ...
ਮੋਗਾ,30 ਅਪਰੈਲ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ , ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਨਜ਼ੂਰ ਸ਼ੁਦਾ ਹੈ ਜਿਸ ਦਾ ਲਾਇਸੈਂਸ...
ਮੋਗਾ,2 ਅਪ੍ਰੈਲ (ਜਸ਼ਨ): ਆਰ.ਆਈ.ਈ.ਸੀ. ਇਮੀਗਰੇਸ਼ਨ ਸੰਸਥਾ ਦਿਨੋਂ ਦਿਨ ਵੱਧ ਰਹੇ ਲੋਕਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਦੇਖਦਿਆਂ ਵੱਖ ਵੱਖ ਥਾਈਂ ਸ਼ਹਿਰਾਂ ਅਤੇ ਕਸਬਿਆਂ ਵਿਚ ਆਪਣੀਆਂ ਬਰਾਂਚਾਂ ਖੋਲ ਰਹੀ ਹੈ। ਸੰਸਥਾ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਵਿਦਿਆਰਥੀ ਦੀ ਫਾਈਲ ਲਗਵਾ ਕੇ ਉਸ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰਦੀ ਹੈ, ਜਿਸ ਲੋਕਾਂ ਦੀ ਇਹ ਸੰਸਥਾ ਪਹਿਲੀ ਪਸੰਦ ਬਣੀ ਹੋਈ ਹੈ। ਸੰਸਥਾ ਦੇ ਡਾਇਰੈਕਟਰ ਕੀਰਤੀ ਬਾਂਸਲ ਅਤੇ ਰੋਹਿਤ ਬਾਂਸਲ ਨੇ ਦੱਸਿਆ ਕਿ ਵਿਦਿਆਰਥੀ...
ਮੋਗਾ, 29 ਅਪ੍ਰੈਲ (ਪਵਨ ਗਰਗ) : ਮੋਗਾ ਦੇ ਵਿਸ਼ਵਕਰਮਾ ਭਵਨ, ਜੀ.ਟੀ. ਰੋਡ ਨਜ਼ਦੀਕ ਰਹਿੰਦੇ ਪਹਿਰੇਦਾਰ ਦੇ ਪੱਤਰਕਾਰ ਜਗਮੋਹਨ ਸ਼ਰਮਾ ਦੇ ਪੁੱਤਰ ਤਿ੍ਰਭਵਨਦੀਪ (19) ਦਾ ਤਕਰੀਬਨ 8 ਵਜੇ ਅਣਪਛਾਤੇ ਵਿਅਕਤੀਆਂ ਵੱਲੋਂ ਕਥਿਤ ਅਗਵਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਪੱਤਰਕਾਰ ਜਗਮੋਹਨ ਸ਼ਰਮਾ ਨੇ ਦੱਸਿਆ ਕਿ ਉਸ ਦਾ ਬੇਟਾ ਸ਼ਾਮ ਨੂੰ ਸਾਹਿਲ ਵਾਸੀ ਸ਼ਹੀਦ ਭਗਤ ਸਿੰਘ ਨਗਰ ਮੋਗਾ ਦੇ ਨਾਲ ਆ ਰਿਹਾ ਸੀ ਤੇ ਕੁਝ...
ਦਿੱਲੀ, 29 ਅਪਰੈਲ (ਜਸ਼ਨ)-ਅੱਜ ਦਿੱਲੀ ਵਿਖੇ ਕਾਂਗਰਸ ਦੀ ਜਨ ਆਕਰੋਸ਼ ਰੈਲੀ ਵਿਚ ਸ਼ਾਮਲ ਹੋਣ ਲਈ ਵਿਧਾਇਕ ਡਾ: ਹਰਜੋਤ ਕਮਲ ਸਿੰਘ,ਧਰਮਕੋਟ ਹਲਕੇ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ,ਹਲਕਾ ਬਾਘਾ ਪੁਰਾਣਾ ਤੋਂ ਵਿਧਾਇਕ ਦਰਸ਼ਨ ਸਿੰਘ ਬਰਾੜ,ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ , ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ,ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਸੂਬਾ ਸਕੱਤਰ, ਦਵਿੰਦਰ ਸਿੰਘ ਰਣੀਆ ਸੀਨੀਅਰ ਆਗੂ, ਪੰਜਾਬ ਕਾਂਗਰਸ ਦੇ ਬੁਲਾਰੇ ਕਮਲਜੀਤ ਸਿੰਘ ਬਰਾੜ,ਵੀਰਪਾਲ ਕੌਰ...
ਦਿੱਲੀ,29 ਅਪਰੈਲ (ਜਸ਼ਨ)-‘‘ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਸੱਦੇ ਤੇ ਦਿੱਲੀ ਵਿਖੇ ਕੀਤੀ ਗਈ ਲੋਕ ਰੋਹ ਰੈਲੀ ਲਈ ਕਾਂਗਰਸੀ ਆਗੂਆਂ ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪੰਜਾਬੀ ,ਕੇਂਦਰ ਸਰਕਾਰ ਦੇ ਨਕਾਰਾਤਮਕ ਪਹਿਲੂਆਂ ਨੂੰ ਉਜਾਗਰ ਕਰਨ ਲਈ ਆਪ ਮੁਹਾਰੇ ਦਿੱਲੀ ਪਹੁੰਚੇ’’। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਰੈਲੀ ਲਈ ਗਏ ਧਰਮਕੋਟ ਹਲਕੇ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਦਿੱਲੀ ਦੇ ਰਸਤੇ ਚ ਹੋਟਲ ਤੇ ਰੁਕਦਿਆਂ ਫੋਨ ਤੇ...
ਕੋਟ ਈਸੇ ਖਾਂ,29 ਅਪਰੈਲ (ਜਸ਼ਨ)-ਲੋਗੀਵਿੰਡ ਦੇ ਸਰਪੰਚ ਕੁਲਬੀਰ ਸਿੰਘ ਸੰਧੂ ਦੇ ਮਾਤਾ ਕਸ਼ਮੀਰ ਕੌਰ ਪਤਨੀ ਸਵਰਗੀ ਮਲੂਕ ਸਿੰਘ ਸੰਧੂ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਨੰਬਰਦਾਰ ਅਰਬੇਲ ਸਿੰਘ ਦੀ ਨੂੰਹ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਬੀਰ ਸਿੰਘ ਸਰਪੰਚ ਲੌਂਗੀਵਿੰਡ, ਜਸਬੀਰ ਸਿੰਘ ਅਤੇ ਬਲਵੰਤ ਸਿੰਘ ਦੀ ਮਾਤਾ ਕਸ਼ਮੀਰ ਕੌਰ ਪਤਨੀ ਸਵ: ਮਲੂਕ ਸਿੰਘ ਲੌਂਗੀਵਿੰਡ ਨੂੰ ਅੱਜ ਪਿੰਡ ਲੌਂਗੀਵਿੰਡ ਦੇ ਸ਼ਮਸ਼ਾਨਘਾਟ ਵਿਖੇ ਹਜ਼ਾਰਾਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।...
ਨਿਹਾਲ ਸਿੰਘ ਵਾਲਾ ,29 ਅਪਰੈਲ (ਜਸ਼ਨ)- ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੇ ਸਤਿਕਾਰਯੋਗ ਸੱਸ ਮਾਤਾ ਬਲਬੀਰ ਕੌਰ ਪਤਨੀ ਸਵ: ਜਥੇਦਾਰ ਜ਼ੋਰਾ ਸਿੰਘ ਭਾਗੀਕੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ । ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਅਜੀਤ ਸਿੰਘ ਸ਼ਾਂਤ ਸਾਬਕਾ ਵਿਧਾਇਕ, ਗੁਰਬਚਨ ਸਿੰਘ ਬਰਾੜ ਸੂਬਾ ਸਕੱਤਰ ਕਾਂਗਰਸ, ਭੋਲਾ ਸਿੰਘ ਬਰਾੜ ਸਮਾਧ ਭਾਈ ਸੂਬਾ ਸਕੱਤਰ ,ਜੋਧਾ ਸਿੰਘ ਬਰਾੜ ਸੂਬਾ ਸਕੱਤਰ, ਸਿਆਸੀ ਸਕੱਤਰ ਬੀਬੀ ਭਾਗੀਕੇ ਸ: ਰੁਪਿੰਦਰ ਸਿੰਘ ਦੀਨਾ...
ਚੰਡੀਗੜ, 28 ਅਪ੍ਰੈਲ (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿੱਚੋਂ ਸਿੱਖ ਗੁਰੂਆਂ ਬਾਰੇ ਚੈਪਟਰ ਹਟਾਉਣ ਬਾਰੇ ਅਕਾਲੀ ਦਲ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਇਸ ਸੰਜੀਦਾ ਧਾਰਮਿਕ ਮਸਲੇ ’ਤੇ ਗਲਤਫਹਿਮੀਆਂ ਫੈਲਾਉਣ ਦੀਆਂ ਕੋਸ਼ਿਸ਼ ਕਰਨ ਵਾਲੇ ਅਕਾਲੀ ਲੀਡਰਾਂ ’ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਤੱਥਾਂ ਦੀ ਪੜਚੋਲ ਕੀਤੇ ਬਿਨਾਂ ਨਿਰਆਧਾਰ ਜਨਤਕ ਬਿਆਨਬਾਜ਼ੀ ਕਰਕੇ...
ਮੋਗਾ ਅਪ੍ਰੈਲ 28: (ਜਸ਼ਨ): 14 ਅਪ੍ਰੈਲ ਤੋਂ 5 ਮਈ ਤੱਕ ਮਨਾਏ ਜਾ ਰਹੇ ‘ਗ੍ਰਾਮ ਸਵਰਾਜ ਅਭਿਆਨ‘ ਤਹਿਤ ਅੱਜ ਜ਼ਿਲਾ ਪੱਧਰੀ ‘ਗ੍ਰਾਮ ਸਵਰਾਜ ਦਿਵਸ‘ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐਸ ਦੇ ਆਦੇਸ਼ਾਂ ਅਨੁਸਾਰ ਜ਼ਿਲਾ ਪ੍ਰੀਸ਼ਦ ਕੰਪਲੈਕਸ ਮੋਗਾ ਵਿਖੇ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਜੇਸ਼ ਤਿ੍ਰਪਾਠੀ ਨੇ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਲਾਲ ਵਿਸਵਾਸ਼ ਬੈਂਸ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੋਗਾ-2 ਜਸਵੰਤ ਸਿਘ ਬੜੈਚ ਅਤੇ...

Pages