News

ਮੋਗਾ, 27 ਮਾਰਚ (ਜਸ਼ਨ)-ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਪੇਸ ਕੀਤੇ ਬਜਟ ਤੋਂ ਆਮ ਲੋਕਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ ਅਤੇ ਨਵੀਂ ਕਾਗਰਸ ਸਰਕਾਰ ਤੋਂ ਜੋ ਆਸਾਂ ਲੋਕਾਂ ਨੇ ਰੱਖੀਆਂ ਸਨ, ਉਹ ਪੂਰੀਆਂ ਨਾ ਹੋਣ ਕਾਰਨ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ...
ਮੋਗਾ, 27 ਮਾਰਚ (ਜਸ਼ਨ)-ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਰੋਡੇ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਆਖਿਆ ਕਿ ਕਿਸਾਨ ਕਰਜ਼ਿਆਂ ਦੀ ਮੁਆਫੀ ਲਈ 4250 ਕਰੋੜ ਰੁਪਏ ਦੀ ਰਾਸ਼ੀ ਰੱਖੇ ਜਾਣ ਨਾਲ ਨਾ ਸਿਰਫ ਕਿਸਾਨਾਂ ਦੇ ਸ਼ੰਕਿਆਂ ਦੀ ਨਵਿਰਤੀ ਹੋਈ ਹੈ, ਬਲਕਿ ਕੈਪਟਨ ਅਮਰਿੰਦਰ ਸਿੰਘ ਦੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਵੀ ਮੁੜ ਤੋਂ ਸੂਬੇ ਦੇ ਲੋਕਾਂ ਨੂੰ ਮਿਲਿਆ ਹੈ। ਉਨਾਂ ‘ਸਾਡਾ...
ਮੋਗਾ, 27 ਮਾਰਚ (ਜਸ਼ਨ)-ਨਵੇਂ ਵਿੱਤੀ ਵਰੇ ਲਈ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤਾ ਬਜਟ ਬੇਸ਼ੱਕ ਸਰਵਪੱਖੀ ਵਿਕਾਸ ਦੀ ਆਸ ਬੰਨਾਉਂਦਾ ਹੈ, ਪਰ ਕਿਸਾਨਾਂ ਲਈ ਵਿਸ਼ੇਸ਼ ਤੌਰ ਤੇ ਐਲਾਨੀਆਂ ਸਹੂਲਤਾਂ ਸਦਕਾ ਕਿਸਾਨ ਖੁਦਕੁਸ਼ੀਆਂ ਦੇ ਦੌਰ ਨੂੰ ਠੱਲ ਜ਼ਰੂਰ ਪਏਗੀ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਜਗਸੀਰ ਸਿੰਘ ਮੰਗੇਵਾਲਾ ਨੇ ‘ਸਾਡਾ ਮੋਗਾ ਡੌਟ ਕੌਮ’ ਨਾਲ ਗੱਲਬਾਤ ਕਰਦਿਆ ਕੀਤਾ। ਉਨਾਂ ਕਿਹਾ ਕਿ ਖੇਤੀਬਾੜੀ ਸੈਕਟਰ ਲਈ ਮੁਫਤ ਬਿਜਲੀ ਵਾਸਤੇ 6256...
ਮੋਗਾ, 27 ਮਾਰਚ (ਜਸ਼ਨ)-ਮੋਗਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਵਿਨੋਦ ਬਾਂਸਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਸਾਲ 2018-19 ਲਈ ਪੇਸ਼ ਕੀਤੇ ਬਜਟ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਆਖਿਆ ਕਿ ਬਜਟ ਕਿਸਾਨ ਪੱਖੀ ਹੋਣ ਦੇ ਨਾਲ-ਨਾਲ ਸੂਬੇ ਵਿਚ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਨੂੰ ਹੋਰ ਕਾਰਗਰ ਢੰਗ ਨਾਲ ਲਾਗੂ ਕਰਨ ਵੱਲ ਸੇਧਿਤ ਹੋਣ ਕਰਕੇ ਲੋਕਾਂ ਵਿਚ ਪੂਰਨ ਸੰਤੁਸ਼ਟੀ ਪਾਈ ਜਾ ਰਹੀ ਹੈ। ਵਿਨੋਦ ਬਾਂਸਲ ਨੇ ‘ਸਾਡਾ ਮੋਗਾ ਡੌਟ...
ਮੋਗਾ, 27 ਮਾਰਚ (ਜਸ਼ਨ)-ਮੋਗਾ ਜ਼ਿਲੇ ਦੇ ਪਿੰਡ ਦਾਰਾਪੁਰ ਦੇ ਸਰਪੰਚ ਰਵੀਦੀਪ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਤੇ ਕਾਂਗਰਸ ਸਰਕਾਰ ਨੇ ਟੈਕਸਾਂ ਦਾ ਬੋਝ ਲੱਦਣਾ ਆਰੰਭ ਦਿੱਤਾ ਹੈ। ਇੰਜੀਨੀਅਰ ਰਵੀਦੀਪ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਾਲ ਗੱਲਬਾਤ ਕਰਦਿਆ ਆਖਿਆ ਕਿ ਬਜਟ ਹਰ ਪੱਖੋਂ ਮੁਲਾਜ਼ਮ, ਕਿਸਾਨ, ਮਜ਼ਦੂਰ ਅਤੇ ਵਪਾਰੀਆਂ ਦੇ ਵਿਰੁੱਧ ਭਾਵਨਾ ਵਾਲਾ ਹੈ ਅਤੇ ਮਨਪ੍ਰੀਤ ਸਿੰਘ ਬਾਦਲ ਨੇ ਰਾਖਵੀਆਂ...
ਮੋਗਾ, 27 ਮਾਰਚ (ਜਸ਼ਨ)-ਸਥਾਨਕ ਗਾਂਧੀ ਰੋਡ ਸਥਿਤ ਡੇਰਾ ਬਾਬਾ ਮੋਹਨ ਦਾਸ ਅਪਾਹਿਜ ਗਊਸ਼ਾਲਾ ਪ੍ਰਬੰਧਕ ਕਮੇਟੀ ਦੁਆਰਾ ਯੂਥ ਖੱਤਰੀ ਸਭਾ ਦੇ ਨਵ-ਨਿਉਕਤ ਪ੍ਰਧਾਨ ਦੀਪਕ ਕੌੜਾ ਨੂੰ ਸਨਮਾਨਿਤ ਕੀਤਾ ਗਿਆ। ਗਊਸ਼ਾਲਾ ਵਿੱਚ ਮੁੱਖ ਸੇਵਾਦਾਰ ਜਸਵੀਰ ਸ਼ਰਮਾ ਸੀਰਾ ਦੀ ਅਗਵਾਈ ਵਿੱਚ ਭਾਰੀ ਗਿਣਤੀ ਵਿੱਚ ਮੈਂਬਰਾਂ ਨੇ ਦੀਪਕ ਕੌੜਾ ਨੂੰ ਸਿਰੋਪਾਓ ਅਤੇ ਭਗਵਾਨ ਕਿ੍ਰਸ਼ਨ ਦਾ ਸਵਰੂਪ ਦੇ ਕੇ ਸਨਮਾਨਿਤ ਕੀਤਾ। ਜਸਵੀਰ ਸ਼ਰਮਾ ਨੇ ਦੱਸਿਆ ਦੀ ਦੀਪਕ ਕੌੜਾ ਗੳੂ ਮਾਤਾ ਅਤੇ ਗਊਸ਼ਾਲਾ ਦੀ ਸੇਵਾ ਲਈ ਹਮੇਸ਼ਾਂ...
ਚੰਡੀਗੜ, 27 ਮਾਰਚ (ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਤੌਰ ’ਤੇ ਆਖਿਆ ਕਿ ਜੇਕਰ ਗੈਂਗਸਟਰਾਂ ਨੇ ਆਤਮ ਸਮਰਪਣ ਨਾ ਕੀਤਾ ਤਾਂ ਉਨਾਂ ਦੀ ਸਰਕਾਰ ਇਨਾਂ ਨਾਲ ਕਰੜੇ ਹੱਥੀਂ ਨਿਪਟੇਗੀ। ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦੀ ਮਤੇ ’ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਗੈਂਗਸਟਰਾਂ ਨੂੰ ਹਥਿਆਰ ਸੁੱਟਣ ਦੀ ਅਪੀਲ ਕਰਦਿਆਂ ਚਿਤਾਵਨੀ ਵੀ ਦਿੱਤੀ ਕਿ ਉਨਾਂ ਦੀ ਸਰਕਾਰ ਇਹ ਵੀ ਜਾਣਦੀ ਹੈ ਕਿ ਅਜਿਹੇ ਲੋਕਾਂ ਨਾਲ...
ਮੋਗਾ, 27 ਮਾਰਚ (ਜਸ਼ਨ)- ਜਿਲਾ ਮੋਗਾ ਦੀ ਨਾਮਵਰ ਸਮਾਜਸੇਵੀ ਸੰਸਥਾ ਰੂਰਲ ਐੱਨ.ਜੀ.ਓ. ਦੇ ਜ਼ਿਲਾ ਪ੍ਰਧਾਨ ਮਹਿੰਦਰਪਾਲ ਲੂੰਬਾ ਨੂੰ ਉਨਾਂ ਦੀਆਂ ਦਹਾਕੇ ਭਰ ਤੋਂ ਸਮਾਜ ਲਈ ਕੀਤੀਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਲਈ ਸਨਮਾਨ ਵਜੋਂ ਬਲਾਕ ਬਾਘਾ ਪੁਰਾਣਾ ਦੀ ਕਮੇਟੀ ਵੱਲੋਂ ਲੈਪਟੌਪ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਅਵਤਾਰ ਸਿੰਘ ਘੋਲੀਆ ਨੇ ਦੱਸਿਆ ਕਿ ਪ੍ਰਧਾਨ ਲੂੰਬਾਂ ਜੀ ਨੇ ਪਹਿਲਾਂ ਵੀ ਨਿਰਆਸਰੇ, ਬੀਮਾਰ, ਗਰੀਬ ਤੇ ਹੋਰ ਲੋੜਵੰਦਾਂ ਦੀ ਮਦਦ ਕਰਨ ਜੋ ਰੋਲ...
ਮੋਗਾ,27 ਮਾਰਚ (ਜਸ਼ਨ)-ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ: ਦਿਲਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ ਜ਼ਿਲਾ ਮੋਗਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਸੁਰੇਸ਼ ਕੁਮਾਰ ਨੇ ਕੀਤਾ। ਉਹਨਾਂ ਨੇ ਕੈਂਪ ਵਿੱਚ ਹਾਜ਼ਰ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਬਣਾਉਣ ਲਈ ਪ੍ਰੇਰਿਆ। ਕਾਲਜ ਦੇ ਨੋਡਲ ਅਫ਼ਸਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਚੋਣ...
ਮੋਗਾ, 27 ਮਾਰਚ (ਜਸ਼ਨ)-ਮਾਲਵਾ ਦੀ ਪ੍ਰਮੁੱਖ ਸਿੱਖਿਆ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਮੋਗਾ ਬੱਚਿਆ ਦੇ ਉੱਜਵ ਭਵਿੱਖ ਬਣਾਉਣ ਲਈ ਅਤੇ ਬੱਚਿਆ ਨੂੰ ਅੰਤਰ ਰਾਸ਼ਟਰੀ ਪੱਧਰ ਤੇ ਤਿਆਰ ਕਰਨ ਲਈ ਵੱਖ-ਵੱਖ ਸ਼੍ਰੇਣੀਆਂ ਦੇ ਪਰੋਗਰਾਮ ਕਰਵਾ ਰਿਹਾ ਹੈ। ਇਸ ਸਬੰਧੀ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਅਜੇ ਕੁੱਝ ਦਿਨ ਪਹਿਲਾਂ ਹੀ ਮਾਉਟ ਲਿਟਰਾ ਜ਼ੀ ਸਕੂਲ ਮੋਗਾ ਦੇ ਵਿਦਿਆਰਥੀ ਯੂ.ਐਸ.ਏ...

Pages