News

ਮੋਗਾ,26 ਮਾਰਚ (ਜਸ਼ਨ)-ਕੈਨ ਏਸ਼ੀਆ ਵੱਲੋਂ ਮੋਗਾ ਫਿਰੋਜਰਪੁਰ ਰੋਡ ’ਤੇ ਸਥਿਤ ਕੈਨ ਏਸ਼ੀਆ ਇੰਮੀਗਰੇਸ਼ਨ ਦੇ ਦਫਤਰ ਵਿਖੇ ਕੈਨੇਡੀਅਨ ਇੰਮੀਗਰੇਸ਼ਨ ,ਸਟੱਡੀ ਅਤੇ ਪੀ ਆਰ ਦੇ ਕੇਸ ਲਗਾਉਣ ਸਬੰਧੀ ਜਾਣਕਾਰੀ ਦੇਣ ਵਾਸਤੇ 28 ਮਾਰਚ ਨੂੰ ਮੈਗਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਫਿਰੋਜ਼ਪੁਰ ਰੋਡ ’ਤੇ ਐੱਚ ਡੀ ਐੱਫ ਸੀ ਬੈਂਕ ਦੇ ਸਾਹਮਣੇ ਸਥਿਤ ਦਫਤਰ ਵਿਖੇ ਹੋਣ ਵਾਲੇ ਸੈਮੀਨਾਰ ਵਿਚ ਕੈਨ ਏਸ਼ੀਆ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਰੁਪਿੰਦਰ ਬਾਠ ਖੁਦ ਹਾਜ਼ਰ ਰਹਿਣਗੇ ਅਤੇ ਉਹ ਵੱਖ ਵੱਖ...
ਮੋਗਾ 26 ਮਾਰਚ(ਜਸ਼ਨ)-ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਨੂੰ ਜ਼ਿਲੇ ਦੇ ਅਧਿਕਾਰੀ ਯਕੀਨੀ ਬਣਾਉਣ, ਤਾਂ ਜੋ ਇਨਾਂ ਸਕੀਮਾਂ ਤੋਂ ਲੋੜਵੰਦ ਵਿਅਕਤੀ ਲਾਭ ਉਠਾ ਸਕਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜੇਸ਼ ਤਿ੍ਰਪਾਠੀ ਨੇ ਅਨੁਸੂਚਿਤ ਜਾਤੀ ਸਬ-ਪਲਾਨ (ਐਸ.ਸੀ.ਐਸ.ਪੀ) ਅਤੇ ਵਿਸ਼ੇਸ਼ ਕੇਂਦਰੀ ਸਹਾਇਤਾ ਪ੍ਰੋਗਰਾਮ ਤਹਿਤ ਗਠਿਤ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ...
ਮੋਗਾ , 26 ਮਾਰਚ (ਜਸ਼ਨ)-‘ਧੰਨ ਧੰਨ ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਜੀ ਖੋਸਾ ਦੀ ਯਾਦ ਵਿੱਚ 24 ਮਾਰਚ ਤੋਂ ਆਰੰਭ ਹੋਇਆ ਸ਼ਹੀਦੀ ਜੋੜ ਮੇਲਾ 30 ਮਾਰਚ ਨੂੰ ਸਮਾਪਤ ਹੋਵੇਗਾ ਅਤੇ ਇਸ ਜੋੜ ਮੇਲੇ ਵਿੱਚ ਉੱਚ ਕੋਟੀ ਦੇ ਧਾਰਮਿਕ ਅਤੇ ਰਾਜਨੀਤਿਕ ਆਗੂ ਪਹੁੰਚ ਰਹੇ ਹਨ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਰਮਹੰਸ ਸੰਤ ਗੁਰਜੰਟ ਸਿੰਘ ਜੀ ਸਲੀ੍ਹਣੇ ਵਾਲਿਆਂ ਦੇ ਗੜਵਈ ਜਥੇਦਾਰ ਅਵਤਾਰ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕੀਤਾ ।...
ਚੰਡੀਗੜ, 26 ਮਾਰਚ (ਜਸ਼ਨ)-‘‘ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਅਤੇ ਖਾਸ ਕਰਕੇ ਸਮਾਰਟ ਸਿਟੀ ਪ੍ਰੋਜੈਕਟਾਂ ਉੱਤੇ ਵਿਸ਼ੇਸ਼ ਧਿਆਨ ਦੇ ਕੇ ਢਾਂਚਾਗਤ ਸੁਧਾਰ ਰਾਹੀਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵੱਲ ਧਿਆਨ ਕੇਂਦਰਿਤ ਕੀਤਾ ਹੈ।’’ਇਹ ਜਾਣਕਾਰੀ ਅੱਜ ਇਥੇ ਸਮਾਰਟ ਸਿਟੀ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਸਬੰਧੀ ਹੋਈ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ...
ਮੋਗਾ 26 ਮਾਰਚ (ਜਸ਼ਨ)-ਅੱਜ ਜ਼ਿਲਾ ਮੋਗਾ ਦੇ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕਿਆਂ ਦੀ ਸਾਲ 2018-19 ਲਈ ਅਲਾਟਮੈਂਟ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਦੀ ਪ੍ਰਧਾਨਗੀ ਹੇਠ ਵਿੰਡਸਰ ਗਾਰਡਨ ਦੁੱਨੇ ਕੇ (ਮੋਗਾ) ਵਿਖੇ ਹੋਈ। ਇਸ ਮੌਕੇ ‘ਤੇ ਸ. ਪਰਮਜੀਤ ਸਿੰਘ ਸੇਖੋਂ ਉਪ ਆਬਕਾਰੀ ਤੇ ਕਰ ਕਮਿਸ਼ਨਰ-ਕਮ-ਜਾਇੰਟ ਡਾਇਰੈਕਟਰ ਬਠਿੰਡਾ (ਆਬਜ਼ਰਬਰ ਆਬਕਾਰੀ ਤੇ ਕਰ ਵਿਭਾਗ), ਜਗਤਾਰ ਸਿੰਘ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮੋਗਾ ਅਤੇ ਐਸ.ਡੀ.ਐਮ ਮੋਗਾ ਸੁਖਪ੍ਰੀਤ ਸਿੰਘ ਵੀ ਹਾਜ਼ਰ ਹੋਏ...
ਮੋਗਾ, 26 ਮਾਰਚ (ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਜੀ ਦੇ ਹੁਕਮਾ ਮੁਤਾਬਿਕ ਪੂਰੇ ਪੰਜਾਬ ਅੰਦਰ ਦੰਦਾ ਦੀ ਸਿਹਤ ਸਬੰਧੀ ਹਫਤਾ ਮਨਾਇਆ ਗਿਆ। ਜਿਸ ਦੇ ਤਹਿਤ ਜਿਲਾ ਮੋਗਾ ਅੰਦਰ ਵੀ ਦੰਦਾਂ ਦੀ ਸਿਹਤ ਸਬੰਧੀ ਜਾਗਰੂਕਤਾ ਸੈਮੀਨਾਰ ਦੌਧਰ ਵਿਖੇ ਕਰਵਾਇਆ ਗਿਆ। ਇਸ ਮੌਕੇ ਸਿਵਲ ਸਰਜਨ ਮੋਗਾ ਡਾ: ਸੁਸ਼ੀਲ ਜੈਨ ਨੇ ਮੁੱਖ ਮਹਿਮਾਨ ਵਜਂੋ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਿਚਕਾਰ ਦੰਦਾਂ ਦੀ ਸਿਹਤ ਸੰਭਾਲ ਸਬੰਧੀ ਪੋਸਟਰ...
ਮੋਗਾ, 26 ਮਾਰਚ (ਜਸ਼ਨ): ਪੰਜਾਬ ਸਰਕਾਰ ਦੇ ਬਜ਼ਟ-2018 ਸਬੰਧੀ ਵਿਚਾਰ ਪੇਸ਼ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਅੰਬੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਬਜ਼ਟ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਮੁੱਖ ਰੱਖਦੇ ਹੋਏ ਬਣਾਇਆ ਗਿਆ ਹੈ, ਜਿਸਦਾ ਪੂਰੇ ਪੰਜਾਬ ਵਿੱਚ ਲੋਕਾਂ ਵਲੋਂ ਭਾਰੀ ਸਮਰਥਨ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ 200 ਰੁਪਏ ਦਾ ਟੈਕਸ ਲਗਾਇਆ ਹੈ ਉਸ ਨਾਲ ਪੰਜਾਬ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਇਹ ਪੈਸਾ ਪੰਜਾਬ ਦੇ ਵਿਕਾਸ ਵਿੱਚ...
ਮੋਗਾ, 25 ਮਾਰਚ (ਜਸ਼ਨ)- ਕਾਂਗਰਸ ਦੇ ਜ਼ਿਲਾ ਪ੍ਰਧਾਨ ਮੋਗਾ, ਕਰਨਲ ਬਾਬੂ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਸਬੰਧੀ ਵਿਚਾਰ ਪ੍ਰਗਟ ਕਰਦਿਆਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪਿਛਲੇ ਇਕ ਸਾਲ ਤੋਂ ਕੀਤੇ ਸੁਚੇਤ ਅਤੇ ਸੰਜੀਦਾ ਯਤਨਾਂ ਸਦਕਾ ਨਾ ਸਿਰਫ ਸੂਬੇ ਨੂੰ ਮਾਲੀ ਸੰਕਟ ਵਿਚੋਂ ਉਭਾਰਨ ਵਿਚ ਸਫਲਤਾ ਹਾਸਲ ਕੀਤੀ ਹੈ ਬਲਕਿ ਸੂਬੇ ਦੇ ਕਿਸਾਨਾਂ ਮਜ਼ਦੂਰਾਂ ,ਮੁਲਾਜ਼ਮਾ ਅਤੇ ਹਰ ਵਰਗ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ...
ਮਹਿਣਾ, ਮੋਗਾ,25 ਮਾਰਚ(HARWINDER SINGH BABBU) -ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਤਸਕਰਾਂ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਮੋਗਾ ਨੇ ਗੁਪਤ ਸੂਚਨਾ ਦੇ ਆਧਾਰ ’ਤੇ 6 ਟਾਇਰੀ ਕੈਂਟਰ ਵਿਚੋਂ 20 ਗੱਟੇ ਭੁੱਕੀ ਪੋਸਤ ਬਰਾਮਦ ਕਰਦਿਆਂ ਕੈਂਟਰ ਸਵਾਰ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕਰ ਲਿਆ । ਥਾਣਾ ਮਹਿਣਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਐੱਸ ਐੱਚ...
ਮੋਗਾ, 25 ਮਾਰਚ (ਜਸ਼ਨ)- ਕਾਂਗਰਸ ਦੇ ਸੂਬਾ ਸਕੱਤਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਸਬੰਧੀ ਵਿਚਾਰ ਪ੍ਰਗਟ ਕਰਦਿਆਂ ਆਖਿਆ ਕਿ ਉਹਨਾਂ ਆਖਿਆ ਕਿ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ 2019 ਵਿਚ ਪੂਰਨ ਸਮਰਪਣ ਅਤੇ ਉਤਸ਼ਾਹ ਨਾਲ ਮਨਾਉਣ ਲਈ ਬਜਟ ਵਿਚ 100 ਕਰੋੜ ਰੁਪਏ ਰਾਖਵੇਂ ਰੱਖ ਕੇ ਕੈਪਟਨ ਅਮਰਿੰਦਰ ਸਿੰਘ ਨੇ ਨਾਲ ਸਿਰਫ਼ ਸੱਚੇ ਸਿੱਖ ਹੋਣ ਦਾ ਸਬੂਤ ਦਿੱਤਾ ਹੈ ਬਲਕਿ ਇਸ ਰਾਸ਼ੀ...

Pages