News

ਭਲੂਰ,13 ਮਾਰਚ (ਅਨੰਤ ਗਿੱਲ)-ਅੱਜ ਬਾਘਾਪੁਰਾਣਾ ਦੇ ਪਿੰਡ ਭਲੂਰ ਦੀ ਨਾਮਵਰ ਅਤੇ ਉੱਘੀ ਸ਼ਖਸੀਅਤ ਮਾ: ਬਿੱਕਰ ਸਿੰਘ ਹਾਂਗਕਾਂਗ ਦੀ ਧਰਮਪਤਨੀ ,ਕੈਨੇਡੀਅਨ ਮਲਕੀਤ ਸਿੰਘ ,ਕੈਨੇਡੀਅਨ ਕਰਮਜੀਤ ਸਿੰਘ ਦੀ ਸਤਿਕਾਰਯੋਗ ਮਾਤਾ ਅਤੇ ਨਛੱਤਰ ਸਿੰਘ ਮੱਲੀ ਅਤੇ ਜ਼ੋਰਾ ਸਿੰਘ ਮੱਲੀ ਦੇ ਮਾਮੀ ਸੁਖਦੇਵ ਕੌਰ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਅੱਜ ਗੁਰਦੁਆਰਾ ਸੁਖਸਾਗਰ ਸਾਹਿਬ ਭਲੂਰ ਵਿਖੇ ਪਾਠਾਂ ਦੇ ਭੋਗ ਪਾਏ ਗਏ ਅਤੇ ਕੀਰਤਨੀ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ...
ਬਾਘਾਪੁਰਾਣਾ,13 ਮਾਰਚ (ਜਸ਼ਨ)- ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਨਛੱਤਰ ਸਿੰਘ ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਅਤੇ ਉੱਘੇ ਸਮਾਜ ਸੇਵੀ ਬਾਬਾ ਗੁਰਦੀਪ ਸਿੰਘ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਾਲਾਨਾ ਸ਼ਹੀਦੀ ਜੋੜ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ । ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਨੇ ਸ਼ਹੀਦੀ ਜੋੜ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਮਾਰਚ ਤੋਂ 101 ਸ਼੍ਰੀ ਅਖੰਡ ਪਾਠਾਂ ਦੀ ਲੜੀ...
ਭਲੂਰ ,13 ਮਾਰਚ (ਅਨੰਤ ਭਲੂਰ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਪਿੰਡ ਡਰੋਲੀ ਭਾਈ ਵਿਖੇ ਡਾ:ਪਰਮਜੀਤ ਸਿੰਘ ਵੱਡਾ ਘਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਡਾ: ਪਰਮਜੀਤ ਸਿੰਘ ਨੇ ਸਰਕਾਰ ਨੂੰ ਸੰਬੋਧਨ ਹੁੰਦਿਆਂ ਡਾਕਟਰਾਂ ਕਿਹਾ ਕਿ ਉਨਾਂ ਦੀਆਂ ਅੱਧ ਵਿਚਕਾਰ ਲਟਕ ਰਹੀਆਂ ਮੰਗਾਂ ਨੂੰ ਜਲਦ ਪੂਰੀਆਂ ਕੀਤਾ ਜਾਵੇ। ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਵੱਡਾ ਘਰ ਨੇ ਕਿਹਾ ਕਿ ਹਰ ਇਕ ਡਾਕਟਰ ਪਿੰਡਾਂ ਵਿਚਲੇ ਲੋੜਵੰਦ ਗਰੀਬ ਲੋਕਾਂ ਲਈ ਵੱਡਾ ਸਹਾਰਾ ਬਣਦੇ ਹਨ ਅਤੇ...
ਭਲੂਰ,13 ਮਾਰਚ (ਅਨੰਤ ਭਲੂਰ)-ਪਿੰਡ ਭਲੂਰ ਦੇ ਸੀਨੀਅਰ ਅਕਾਲੀ ਆਗੂ ਸੁਖਮੰਦਰ ਸਿੰਘ ਬਰਾੜ ਦੇ ਇਕਲੌਤੇ ਬੇਟੇ ਸੰਦੀਪ ਸਿੰਘ ਬਰਾੜ ਦੇ ਵਿਆਹ ਸਮਾਗਮ ਦੌਰਾਨ ਪੰਜਾਬ ਦੇ ਸੀਨੀਅਰ ਅਕਾਲੀ ਆਗੂਆਂ ਅਤੇ ਸੀਨੀਅਰ ਅਫਸਰ ਸਾਹਿਬਾਨਾਂ ਨੇ ਸ਼ਿਰਕਤ ਕੀਤੀ। ਇਸ ਸਮੇਂ ਵਿਆਹ ਵਾਲੀ ਜੋੜੀ ਸੰਦੀਪ ਸਿੰਘ ਬਰਾੜ ਤੇ ਲਵਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ਤੇ ਆਸ਼ੀਰਵਾਦ ਦੇਣ ਪਹੁੰਚੇ ਜ਼ਿਲਾ ਪ੍ਰਧਾਨ ਤੀਰਥ ਸਿੰਘ ਮਾਹਲਾ, ਮਨਤਾਰ ਸਿੰਘ ਬਰਾੜ, ਕੰਵਲਜੀਤ ਸਿੰਘ ਰੋਜ਼ੀ ਬਰਕੰਦੀ ਵਿਧਾਇਕ ਮੁਕਤਸਰ, ਪਰਮਹੰਸ...
ਮੋਗਾ, 12 ਮਾਰਚ (ਜਸ਼ਨ)-ਜਿਲਾ ਪੁਲਿਸ ਮੁਖੀ ਰਾਜਜੀਤ ਸਿੰਘ ਹੁੰਦਲ ਨੇ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਪੁਲਿਸ ਨੇ ਵੱਖ-ਵੱਖ ਜ਼ਿਲਿਆਂ ਦੇ ਗੋਦਾਮਾਂ ‘ਚੋਂ ਚੌਲ ਚੋਰੀ ਕਰਨ ਵਾਲੇ ਇਕ ਵੱਡੇ ਗਰੋਹ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਏ। ਉਹਨਾਂ ਦੱਸਿਆ ਕਿ ਬੀਤੀ 22-23 ਫਰਵਰੀ ਦੀ ਦਰਮਿਆਨੀ ਰਾਤ ਨੂੰ ਬਾਘਾਪੁਰਾਣਾ ਦੇ ਜੈ ਸਿੰਘ ਵਾਲਾ ਰੋਡ ‘ਤੇ ਬਣੇ ਵੇਅਰ ਹਾਊਸ ਦੇ ਗੋਦਾਮ ‘ਚੋਂ 1500 ਦੇ ਕਰੀਬ ਚੌਲਾਂ ਦੀਆਂ ਬੋਰੀਆਂ ਚੋਰੀ...
ਮੋਗਾ,2 ਮਾਰਚ (ਜਸ਼ਨ)ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਫ਼ੱਕਰ ਬਾਬਾ ਦਾਮੂੰਸ਼ਾਹ ਜੀ ਲੋਹਾਰਾ ਵਿਖੇ ਸਾਲਾਨਾ 36ਵਾਂ ਧਾਰਮਿਕ ਜੋੜ ਮੇਲਾ ਅਤੇ ਸ਼ਾਨਦਾਰ ਕਬੱਡੀ ਟੂਰਨਾਮੈਂਟ ਉਤਸ਼ਾਹ ਤੇ ਸ਼ਰਧਾਪੂਰਵਕ ਜਾਰੀ ਹੈ। ਅੱਜ ਪੰਜਵੇਂ ਦਿਨ 58 ਕਿੱਲੋ, 75 ਕਿੱਲੋ ਅਤੇ ਇੱਕ ਪਿੰਡ ਓਪਨ ਕਬੱਡੀ ਮੁਕਾਬਲੇ ਫ਼ੱਕਰ ਬਾਬਾ ਦਾਮੂੰਸ਼ਾਹ ਖੇਡ ਸਟੇਡੀਅਮ ਵਿਖੇ ਚੱਲਦੇ ਰਹੇ ਜਿਨਾਂ ਦਾ ਭਾਰੀ ਗਿਣਤੀ ਵਿਚ ਦਰਸ਼ਕਾਂ, ਖੇਡ ਖੇਮਿਆਂ ਨੇ ਆਨੰਦ ਮਾਣਿਆ ਅਤੇ ਤਾੜੀਆਂ ਮਾਰ ਕੇ ਜਾਫ਼ੀਆਂ, ਰੇਡਰਾਂ ਦਾ ਭਰਵਾਂ...
ਭਲੂਰ,12 ਮਾਰਚ (ਅਨੰਤ ਗਿੱਲ)-ਮੋਗਾ ਜ਼ਿਲ•ੇ ਦੇ ਹਲਕੇ ਬਾਘਾਪੁਰਾਣਾ ਨਾਲ ਸਬੰਧਤ ਪਿੰਡ ਭਲੂਰ ਦੇ ਜੰਮਪਲ ਮਾਸਟਰ ਬਿੱਕਰ ਸਿੰਘ ਹਾਂਗਕਾਂਗ ਦੀ ਧਰਮ ਪਤਨੀ ਮਾਤਾ ਸੁਖਦੇਵ ਕੌਰ ਪਿਛਲੇ ਦਿਨੀਂ ਇਸ ਸੰਸਾਰ ਤੋਂ ਚੱਲ ਵਸੇ ਹਨ। ਮਾਤਾ ਸੁਖਦੇਵ ਕੌਰ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ 13 ਮਾਰਚ 2018 ਦਿਨ ਮੰਗਲਵਾਰ ਨੂੰ ਗੁਰਦੁਆਰਾ ਸੁੱਖ ਸਾਗਰ ਸਾਹਿਬ ਪਿੰਡ ਭਲੂਰ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ । ਉਹਨਾਂ ਦਾ ਪਰਿਵਾਰ ਇਲਾਕੇ ਅੰਦਰ ਇਕ ਵੱਖਰੀ ਪਛਾਣ ਰੱਖਦਾ ਹੈ...
ਮੋਗਾ, 12 ਮਾਰਚ (ਜਸ਼ਨ)- ਮੋਗਾ ਦੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਅਤੇ ਦੇਸ਼ ਭਗਤ ਸੰਸਥਾਵਾਂ ਦੇ ਡਾਇਰੈਕਟਰ ਦਵਿੰਦਰਪਾਲ ਸਿੰਘ ਰਿੰਪੀ ਦਾ ਆਖਣਾ ਏ ਕਿ ਬੜੀਆਂ ਉਮੀਦਾਂ ਬੱਝੀਆਂ ਸਨ,ਜਦ ਇੱਕ ਸਾਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਚ ਪੂਰਨ ਬਹੁਮਤ ਹਾਸਲ ਕਰਦਿਆਂ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਾਈ ਸੀ। ਮਾਰਚ ਮਹੀਨੇ ਵਿਚ ਉਹਨਾਂ ਸੂਬੇ ਦੀ ਵਾਗਡੋਰ ਸੰਭਾਲੀ ਅਤੇ ਸੂਬੇ ਦੇ ਨੌਜਵਾਨਾਂ ਨੂੰ ਆਪਣਾ ਭਵਿੱਖ ਸੁਰੱਖਿਅਤ ਜਾਪਣ ਲੱਗਾ ਪਰ ਇਕ ਸਾਲ ਬੀਤਣ ਦੇ...
ਮੋਗਾ, 12 ਮਾਰਚ (ਪੱਤਰ ਪਰੇਰਕ ) -ਇੰਡੋ ਅਮੈਰੀਕਨ ਕਾਲਜ ਆਫ ਨਰਸਿੰਗ ਮੋਗਾ ਦੇ ਵਿਦਿਆਰਥੀਆਂ ਨੂੰ ਉਨਾਂ ਦੇ ਸਰਟੀਫਿਕੇਟ ਨਾ ਦਿੱਤੇ ਜਾਣ ਤੇ ਵਿਦਿਆਰਥੀਆਂ ਨੂੰ ਕਥਿਤ ਤੌਰ ’ਤੇ ਜਲੀਲ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਇੰਡੋ ਅਮੇਰੀਕਨ ਕਾਲਜ ਆਫ ਨਰਸਿੰਗ ਮੋਗਾ ਖਿਲਾਫ਼ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਮਨਪ੍ਰੀਤ ਕੌਰ ਸਮਾਧ ਭਾਈ, ਕਮਲਪ੍ਰੀਤ ਕੌਰ ਪਿੰਡ ਵਾੜਾ ਜਿਲਾ ਫਿਰੋਜ਼ਪੁਰ, ਪਵਨਦੀਪ ਕੌਰ ਕੁਹਾਲਾ ਜਿਲਾ...
ਮੋਗਾ, 12 ਮਾਰਚ (ਜਸ਼ਨ)-ਸੰਤ ਬਾਬਾ ਹਜ਼ੂਰਾ ਸਿੰਘ ਦੀ ਸਮੁੱਚੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਵਿਖੇ ਪੰਜਾਬੀ ਵਿਭਾਗ ਵੱਲੋਂ ‘ਵਿਰਾਸਤੀ ਸਵਾਲ-ਜੁਆਬ’ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥਣਾਂ ਦੀ ਚੋਣ ਲਿਖਤੀ ਪ੍ਰੀਖਿਆ ਲੈ ਕੇ ਕੀਤੀ ਗਈ। ਲਿਖਤੀ ਪ੍ਰੀਖਿਆ ਵਿੱਚੋਂ ਚੁਣੀਆਂ ਗਈਆਂ ਚਾਰ ਟੀਮਾਂ ਸਤਲੁਜ, ਬਿਆਸ, ਰਾਵੀ ਅਤੇ ਚਿਨਾਬ ਦਾ ਸਟੇਜੀ ਸਵਾਲ-ਜੁਆਬ ਮੁਕਾਬਲਾ ਕਰਵਾਇਆ ਗਿਆ ਅਤੇ ਪੰਜਾਬੀ ਵਿਰਸੇ ਤੇ ਸੱਭਿਆਚਾਰ ਨਾਲ...

Pages