News

ਚੰਡੀਗੜ, 18 ਜੁਲਾਈ(ਜਸ਼ਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਗੀ ਵਿਧਵਾਵਾਂ ਦੀ ਚਿਰੋਕਣੀ ਮੰਗ ਨੂੰ ਸਵੀਕਾਰ ਕਰਦਿਆਂ ਜ਼ਮੀਨ ਦੀ ਥਾਂ ’ਤੇ ਨਗਦ ਰਾਸ਼ੀ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੀਤੀ ਵਿੱਚ ਕੀਤਾ ਗਿਆ ਬਦਲਾਅ 1962 ਦੀ ਭਾਰਤ-ਚੀਨ ਜੰਗ ਅਤੇ 1965 ਦੀ ਭਾਰਤ-ਪਾਕਿ ਜੰਗ ਦੇ ਸ਼ਹੀਦਾਂ ਦੀਆਂ ਵਿਧਵਾਵਾਂ ਤੇ ਉਹਨਾਂ ਦੇ ਆਸ਼ਰਿਤਾਂ ਅਤੇ ਪੂਰੀ ਤਰਾਂ ਨਕਾਰਾ ਹੋ ਚੁੱਕੇ ਸੈਨਿਕਾਂ ਤੋਂ ਇਲਾਵਾ 1971 ਦੀ ਭਾਰਤ-ਪਾਕਿ ਜੰਗ ਦੀਆਂ ਵਿਧਵਾਵਾਂ ’ਤੇ ਲਾਗੂ ਹੋਣ...
ਮੋਗਾ, 18 ਜੁਲਾਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ‘ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾੳੂਂਟ ਲਿਟਰਾ ਜ਼ੀ ਸਕੂਲ ਵਿਖੇ ਅੱਜ ਸਾੳੂਥ ਅਫਰੀਕਾ ਦੇ ਸਾਬਕਾ ਰਾਸ਼ਟਰਪਤੀ ਨੈਲਸਨ ਮੰਡੇਲਾ ਦਾ ਜਨਮ ਦਿਨ ਬੜੇ ਧੂਮਧਾਮ ਨਾਲ ਮਨਾਇਆ । ਸਮਾਗਮ ਦੌਰਾਨ ਵਿਦਿਆਰਥੀਆਂ ਦੇ ਭਾਸ਼ਨ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਦੇ ਪ੍ਰਤੀ ਸ਼ਰਧਾਂਜਲੀ ਦੇਣ ਲਈ ਅੱਜ ਦੇ ਦਿਨ ਸਾਨੂੰ ਮਨੁੱਖਤਾ ਲਈ...
ਮੋਗਾ,18 ਜੁਲਾਈ (ਜਸ਼ਨ)- ਸੈਕਰਡ ਹਾਰਟ ਸਕੂਲ ਮੋਗਾ ਦੀਆਂ ਐਨ ਸੀ ਸੀ ਦੀਆਂ ਕੈਡਿਟਸ ਨੇ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਜਾਰੀ ਰੱਖਦਿਆਂ ਬੇਹਤਰ ਪੇਸ਼ਕਾਰੀ ਲਈ ਨਕਦ ਇਨਾਮ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਲੋਕ ਸੰਪਰਕ ਅਫਸਰ ਸ਼੍ਰੀ ਮਤੀ ਅਮਰਜੀਤ ਕੌਰ ਗਿੱਲ ਨੇ ਇਸ ਮੌਕੇ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ‘ਕੈਡਿਟਸ ਵੈੱਲਫੇਅਰ ਸੁਸਾਇਟੀ ਸਕਾਰਲਸ਼ਿਪ ਸਕੀਮ’ ਤਹਿਤ ਅਕਾਦਮਿਕ ਸਾਲ 2017 ਲਈ ਡਾਇਰੈਕਟਰ ਜਨਰਲ ਨੈਸ਼ਨਲ...
ਚੰਡੀਗੜ੍ਹ, 18 ਜੁਲਾਈ:(ਜਸ਼ਨ)-ਪੰਜਾਬ ਸਰਕਾਰ ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਵਚਨਬੱਧ ਹੈ ਤਾਂ ਕਿ ਉਨ੍ਹਾਂ ਨੂੰ ਮੁੱਖ ਧਾਰਾ ’ਚ ਲਿਆ ਕੇ ਬਿਹਤਰ ਜੀਵਨ ਜਿੳੂਣ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼ੇਣੀਆਂ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬਾ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਦੇ ਗਰੈਜੂਏਟ ਯੁਵਕਾਂ ਨੂੰ ਰੁਜ਼ਗਾਰ...
ਮੋਗਾ,18 ਜੁਲਾਈ (ਜਸ਼ਨ)- ਪੰਜਾਬ ਸਰਕਾਰ ਵੱਲੋਂ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਲਈ ਆਟਾ-ਦਾਲ ਸਕੀਮ ਦੀ ਥਾਂ ਹੁਣ ‘ਸਮਾਰਟ ਕਾਰਡ’ ਸਕੀਮ ਚਲਾਉਣਾ ਬੇਹੱਦ ਸ਼ਲਾਘਾਯੋਗ ਕਾਰਜ ਹੈ ਜਿਸ ਨਾਲ ਜਿੱਥੇ ਵਸਤਾਂ ਵੰਡਣ ਦਾ ਝੰਜਟ ਖਤਮ ਹੋਵੇਗਾ ਉੱਥੇ ਘਪਲੇਬਾਜੀ ਦਾ ਡਰ ਵੀ ਖਤਮ ਹੋਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ । ਕਰਨਲ ਬਾਬੂ ਸਿੰਘ ਨੇ ਆਖਿਆ ਕਿ...
ਮੋਗਾ, 17 ਜੁਲਾਈ (ਜਸ਼ਨ)-ਜ਼ਿਲਾ ਮੋਗਾ ਦੀ ਮਾਣਯੋਗ ਅਦਾਲਤ ਦੇ ਐਡੀਸ਼ਨਲ ਸ਼ੈਸ਼ਨ ਜੱਜ ਸ਼੍ਰੀਮਤੀ ਲਖਵਿੰਦਰ ਕੌਰ ਦੁੱਗਲ ਨੇ 29 ਅਪਰੈਲ 2015 ਨੂੰ ਬਾਘਾਪੁਰਾਣਾ ਨੇੜੇ ਔਰਬਿੱਟ ਬੱਸ ਵਿਚੋਂ ਡਿੱਗਣ ਕਾਰਨ ਨਬਾਲਿਗ ਲੜਕੀ ਅਰਸ਼ਦੀਪ ਕੌਰ ਦੀ ਮੌਤ ਦੇ ਮਾਮਲੇ ਵਿਚ ਨਾਮਜ਼ਦ ਸਾਰੇ ਵਿਅਕਤੀਆਂ ਨੂੰ ਅੱਜ ਬਰੀ ਕਰ ਦਿੱਤਾ । ਅਕਾਲੀ ਭਾਜਪਾ ਸਰਕਾਰ ਸਮੇਂ ਔਰਬਿੱਟ ਬੱਸ ਹਾਦਸੇ ਦੇ ਮਾਮਲੇ ਦਾ ਇਹ ਮੁੱਦਾ ਦੇਸ਼ ਭਰ ਵਿਚ ਉਠਿਆ ਸੀ ਜਦੋਂ ਬਾਦਲ ਪਰਿਵਾਰ ਦੇ ਹਿੱਸੇਦਾਰੀ ਵਾਲੀ ਬੱਸ ਵਿਚੋਂ ਨਾਬਾਲਿਗ...
ਸਮਾਲਸਰ,17 ਜੁਲਾਈ (ਜਸਵੰਤ ਗਿੱਲ)- ਨਜ਼ਦੀਕੀ ਗੁਰੂ ਤੇਗ ਬਹਾਦਰ ਗੜ੍ਹ ਰੋਡੇ ਵਿਖੇ ਮੋਗਾ-ਕੋਟਕਪੂਰਾ ਮੁੱਖ ਮਾਰਗ `ਤੇ ਸਥਿਤ ਬੈਂਕ ਅੱਗੋਂ ਬੈਂਕ ਦੇ ਹੀ ਗੰਨਮੈਨ ਦਾ ਮੋਟਰਸਾਇਕਲ ਚੋਰੀ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਗੱਲਬਾਤ ਕਰਦਿਆ ਗੰਨਮੈਨ ਗੁਰਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਰੂਪਾ ਪੱਤੀ ਰੋਡੇ ਨੇ ਦੱਸਿਆ ਕਿ ਉਹ ਰੋਡੇ ਕਾਲਜ `ਤੇ ਸਥਿਤ ਬੈਂਕ ਆੱਫ ਇੰਡੀਆ ਵਿੱਚ ਗੰਨਮੈਨ ਹੈ ਅਤੇ ਹਰ ਰੋਜ਼ ਪਿੰਡ ਤੋਂ ਆਪਣੇ ਬਜਾਜ ਪਲਟੀਨਾ ਮੋਟਰਸਾਇਕਲ ਨੰਬਰ ਪੀਬੀ 29-...
ਮੋਗਾ,17 ਜੁਲਾਈ (ਜਸ਼ਨ) -ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਗੁਰੂ ਨਾਨਕ ਕਾਲਜ ਮੋਗਾ ਦੇ ਦਲਿਤ ਵਿਦਿਆਰਥੀਆਂ ਦੇ ਦਾਖਲੇ ਰੋਕਣ ਅਤੇ ਕਾਲਜ ਬਦਲਣਾ ਚਾਹੁਣ ਵਾਲੇ ਵਿਦਿਆਰਥੀਆਂ ਦੇ ਕਰੈਕਟਰ ਸਰਟੀਫਿਕੇਟ ਨਾ ਦੇਣ ਖਿਲਾਫ ਡੀ ਸੀ ਮੋਗਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੂਬਾ ਵਿੱਤ ਸਕੱਤਰ ਕਰਮਜੀਤ ਕੋਟਕਪੂਰਾ ਨੇ ਦੱਸਿਆ ਕਿ ਪਿਛਲੇ ਸਾਲ ਵਿਦਿਆਰਥੀਆਂ ਦੇ ਫੀਸ ਨਾ ਭਰਨ ਕਰਕੇ ਰੋਲ ਨੰਬਰ ਰੋਕੇ ਗਏ ਸਨ, ਜਿਸ ਕਰਕੇ ਵਿਦਿਆਰਥੀਆਂ ਨੂੰ ਸੰਘਰਸ਼ ਦਾ ਰਸਤਾ ਅਖਤਿਆਰ ਕਰਨਾ ਪਿਆ ਸੀ।...
ਚੜਿੱਕ,17 ਜੁਲਾਈ (ਜਸ਼ਨ)-ਪੰਜਾਬ ਰਾਜ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਆਦੇਸ਼ ਮੁਤਾਬਿਕ ਸਬ-ਡਵੀਜ਼ਨ ਚੜਿੱਕ ਦੀ ਚੋਣ ਲਈ ਮੀਟਿੰਗ ਪ੍ਰਧਾਨ ਮੱਖਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ‘ਚ ਆਪਸੀ ਵਿਚਾਰ-ਵਟਾਂਦਰੇ ਉਪਰੰਤ ਸਾਰੇ ਅਹੁਦੇਦਾਰਾਂ ਦੀ ਚੋਣ ਸਰਬ-ਸੰਮਤੀ ਨਾਲ ਹੋਈ। ਇਸ ਚੋਣ ‘ਚ ਅਵਤਾਰ ਸਿੰਘ ਧੰਨਾ ਰਾਮੂੰਵਾਲਾ ਪ੍ਰਧਾਨ, ਰਾਜਾ ਰਾਮ ਮੀਤ ਪ੍ਰਧਾਨ, ਨਰਿੰਦਰ ਕੁਮਾਰ ਸ਼ਰਮਾ ਸਕੱਤਰ, ਰਜਿੰਦਰ ਸਿੰਘ ਮਹਿਰੋਂ ਮੀਤ ਸਕੱਤਰ ਤੇ ਗੁਰਜੰਟ ਸਿੰਘ ਹਿੰਮਤਪੁਰਾ ਕੈਸ਼ੀਅਰ ਚੁਣੇ ਗਏ। ਇਸ...
ਨਿਹਾਲ ਸਿੰਘ ਵਾਲਾ,17 ਜੁਲਾਈ (ਪੱਤਰ ਪਰੇਰਕ) -ਮੈਡੀਕਲ ਲੈਬੋਰਟਰੀ ਐਸੋਸੀਏਸ਼ਨ ਬੱਧਨੀ ਕਲਾਂ ਨੇ ਚੇਅਰਮੈਨ ਗੁਰਮੇਲ ਸਿੰਘ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਮਸਲਿਆਂ ਸਬੰਧੀ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਮੰਗ ਪੱਤਰ ਦਿੱਤਾ । ਇਸ ਮੌਕੇ ਐਸੋਸੀਏਸ਼ਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਸਖਤ ਸ਼ਰਤਾਂ ਲਾਗੂ ਕਰਕੇ ਉਨਾਂ ਦਾ ਰੁਜ਼ਗਾਰ ਖੋਹਣਾ ਚਾਹੁੰਦੀ ਹੈ ਜੋ ਉਹ ਹਰਗਿਜ਼ ਵੀ ਬਰਦਾਸ਼ਤ ਨਹੀਂ ਕਰਨਗੇ ਤੇ ਆਪਣੇ ਹੱਕਾਂ ਲਈ ਸੰਘਰਸ਼ ਦਾ ਰਾਹ ਅਖਤਿਆਰ ਕਰਨਗੇ। ਇਸ ਸਮੇਂ...

Pages