News

ਮੋਗਾ 14 ਜਨਵਰੀ: (ਜਸ਼ਨ):19 ਤੋਂ 21 ਜਨਵਰੀ ਤੱਕ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 1 ਲੱਖ 13 ਹਜ਼ਾਰ 404 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਗਠਿਤ ਜ਼ਿਲ੍ਹਾ ਟਾਸਕ ਫੋਰਸ ਦੀ ਕਮੇਟੀ ਦੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ 509 ਬੂਥਾਂ ‘ਤੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ...
ਮੋਗਾ 14 ਜਨਵਰੀ(ਜਸ਼ਨ): ਸਿੱਖਿਆ ਵਿਭਾਗ ਦੇ ਮੁੱਖ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਦੇ ਪ੍ਰਬੰਧ ਬਣਾਉਣ ਅਤੇ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦੀ ਮੁਹਿੰਮ ਵਿੱਢੀ ਗਈ ਹੈ, ਇਸੇ ਹੀ ਲੜੀ ਤਹਿਤ ਪਿੰਡ ਕਪੂਰੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਸਾਰੇ ਕਲਾਸ ਰੂਮਜ ਨੂੰ ਸਮਾਰਟ ਕਲਾਸ...
ਮੋਗਾ,14 ਜਨਵਰੀ (ਜਸ਼ਨ): ਸਿੱਖਿਆ ਦੇ ਖੇਤਰ ਵਿਚ ਲੰਬੇ ਸਮੇਂ ਤੋਂ ਵੱਖ ਵੱਖ ਅਦਾਰਿਆਂ ਵਿਚ ਵਿਲੱਖਣ ਯੋਗਦਾਨ ਪਾਉਣ ਵਾਲੇ ਦਵਿੰਦਰਪਾਲ ਸਿੰਘ ਰਿੰਪੀ ਨੂੰ ਉਸ ਸਮੇਂ ਡਾਕਟਰ ਬਣਨ ਦਾ ਮਾਣ ਹਾਸਲ ਹੋਇਆ ਜਦੋਂ ਬਾਲਜ਼ਬਰਿੱਜ ਯੂਨੀਵਰਸਿਟੀ ਡੋਮੋਨਿਕਾ ਵੱਲੋਂ ਉਹਨਾਂ ਨੂੰ ਪੀ ਐੱਚ ਡੀ ਦੀ ਡਿਗਰੀ ਨਾਲ ਨਿਵਾਜਿਆ ਗਿਆ । ਇਹ ਡਿਗਰੀ ਦਿੱਲੀ ਦੇ ਇੰਦਰਾਪੁਰਮ ਹੈਬੀਟੈਟ ਸੈਂਟਰ ਵਿਖੇ ਪਨਾਮਾ ਦੇ ਐੱਚ ਈ ਰੀਕੈਰਡੋ ਡਿਪਟੀ ਹੈੱਡ ਮਿਸ਼ਨ ਵੱਲੋਂ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪ੍ਰਦਾਨ ਕੀਤੀ ਗਈ ਇਸ...
ਮੋਗਾ 14 ਜਨਵਰੀ(ਜਸ਼ਨ): ਜ਼ਿਲ੍ਹਾ ਪ੍ਰਸ਼ਾਸਨ ਅਤੇ ਮੋਗਾ ਪੁਲਿਸ ਵੱਲੋ ਆਮ ਜਨਤਾ ਵਿੱਚ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਪੈਦਾ ਕਰਨ ਲਈ 11 ਤੋ 17 ਜਨਵਰੀ ਤੱਕ ਚੱਲਣ ਵਾਲੇ 31 ਵੇ ਸੜਕ ਸੁਰੱਖਿਆ ਸਪਤਾਹ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਟ੍ਰੈਫਿਕ ਪੁਲਿਸ ਮੋਗਾ ਵੱਲੋ ਗੁਲਾਬ ਦਾ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਇਹ ਅਹਿਸਾਸ ਦਿਵਾਇਆ ઠਜਾ ਰਿਹਾ ਹੈ ਕਿ ਉਹ ਆਪਣੀ ਫੁੱਲਾਂ ਵਰਗੀ ਕੀਮਤੀ ਜਾਨ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਅਣਦੇਖੀ ਦੇ ਕਾਰਣ ਸੜਕੀ...
ਮੋਗਾ, 14 ਜਨਵਰੀ(ਜਸ਼ਨ) : ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਵੱਲੋ 30 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਵਲੰਟੀਅਰਾਂ ਨੂੰ ਭਾਰਤ ਸਰਕਾਰ ਦੇ ਆਪਦਾ ਮਿਤਰਾ ਪ੍ਰੋਜੈਕਟ ਤਹਿਤ ਹੜ੍ਹਾਂ ਵਰਗੀ ਸਥਿਤੀ ਨਾਲ ਨਿਪਟਣ ਲਈ ਟ੍ਰੇਨਿੰਗ ਦੇ ਰਿਹਾ ਹੈ, ਜਿਸ ਵਿੱਚੋ ਪੰਜਾਬ ਰਾਜ ਵਿੱਚੋ ਜ਼ਿਲ੍ਹਾਾ ਮੋਗੇ ਨੂੰ ਚੁਣਿੀਆ ਗਿਆ ਹੈ। ਜਿਸ ਤਹਿਤ ਐਨਡੀਐਮਏ ਦੀ ਇਕ ਟੀਮ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਪਦਾ ਮਿੱਤਰਾ ਤਹਿਤ ਸਿਖਲਾਈ ਸ਼ੁਰੂ ਕਰਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜਾਣਕਾਰੀ ਅਨੁਸਾਰ...
ਮੋਗਾ 14 ਜਨਵਰੀ (ਜਸ਼ਨ): ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਵਧੀਆ ਕਾਰਜ਼ਗੁਜਾਰੀ ਲਈ ਜਲ ਸ਼ਕਤੀ ਮੰਤਰਾਲਾ, ਭਾਰਤ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਨੂੰ ਨੈਸ਼ਨਲ ਪੱਧਰ ਤੇ ਸਵੱਛਤਾ ਦਰਪਣ 2020 ਐਵਾਰਡ ਪ੍ਰਦਾਨ ਕੀਤਾ ਗਿਆ। ਇਹ ਐਵਾਰਡ ਸ਼੍ਰੀ ਸੰਦੀਪ ਹੰਸ, ਡਿਪਟੀ ਕਮਿਸ਼ਨਰ ਮੋਗਾ ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ, ਜ਼ਿਲ੍ਹਾ ਸੈਨੀਟੇਸ਼ਨ ਅਫਸਰ-ਕਮ-ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮੋਗਾ ਨੂੰ 12 ਜਨਵਰੀ 2020 ਨੂੰ ਨਵੀਂ ਦਿੱਲੀ ਵਿਖੇ ਹੋਏ ਸਮਾਗਮ ਦੌਰਾਨ...
ਮੋਗਾ 14 ਜਨਵਰੀ: (ਜਸ਼ਨ) :- ਭੂਮੀ ਤੇ ਜਲ ਸੰਭਾਲ ਵਿਭਾਗ ਦੇ ਵਿਕਾਸ ਕਾਰਜਾਂ ਸਬੰਧੀ ਵਿਭਾਗ ਦੇ 50 ਸਾਲ ਪੂਰੇ ਹੋਣ ਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵੱਲੋ ਇੱਕ ਕਿਤਾਬਚਾ ਜਾਰੀ ਕੀਤਾ ਗਿਆ। ਇਸ ਮੋਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ ਜਰਨਲ ਸ੍ਰੀਮਤੀ ਅਨੀਤਾ ਦਰਸ਼ੀ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟਬਾਘਾਪੁਰਾਣਾ ਸਵਰਨਜੀਤ ਕੌਰ...
ਮੋਗਾ,13 ਜਨਵਰੀ (ਜਸ਼ਨ): ਅੱਜ ਮੋਗਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਰੈੱਡ ਕਰਾਸ ਵੱਲੋਂ ਚਲਾਏ ਜਾ ਰਹੇ ਵਿਸ਼ੇਸ਼ ਲੋੜਾਂ ਵਾਲੇ ਸਕੂਲ ਦੇ ਦਿਵਿਆਂਗ ਬੱਚਿਆਂ ਨਾਲ ਲੋਹੜੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ । ਡਾ: ਰਜਿੰਦਰ ਕੌਰ ਦੀ ਅਗਵਾਈ ਵਿਚ ‘ਮਾਈ ਮੋਗਾ ਵੈਲਫੇਅਰ ਸੋਸਾਇਟੀ ’ ਵੱਲੋਂ ਆਯੋਜਿਤ ਇਸ ਸਮਾਗਮ ਦੌਰਾਨ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ...
Tags: NGO
ਚੰਡੀਗੜ੍ਹ, 13 ਜਨਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੇਪਸੂ ਰੋਡਵੇਜ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਪਟਿਆਲਾ ਸਥਿਤ ਮੁੱਖ ਦਫਤਰ ਵਿਖੇ ਤਾਇਨਾਤ ਚੀਫ ਅਕਾਂਉਟਸ ਅਫਸਰ (ਸੀ.ਏ.ਓ) ਭੁਪਿੰਦਰ ਕੁਮਾਰ ਅਗਰਵਾਲ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ.ਏ.ਓ ਭੁਪਿੰਦਰ ਕੁਮਾਰ ਅਗਰਵਾਲ ਨੂੰ ਸ਼ਿਕਾਇਤਕਰਤਾ ਭਜਨ...
Tags: VIGILANCE BUREAU PUNJAB
ਕੋਟਈਸੇ ਖਾਂ,13 ਜਨਵਰੀ (ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਅੱਜ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ । ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਕਿਹਾ ਕਿ ਹਰ ਸਾਲ 12 ਜਨਵਰੀ ਨੂੰ ਦੇਸ਼ ਭਰ ‘ਚ ਰਾਸ਼ਟਰੀ ਯੁਵਾ ਦਿਵਸ ਮਨਾਇਆ ਜਾਂਦਾ ਹੈ। ਭਾਰਤ ਸਰਕਾਰ ਨੇ 12 ਜਨਵਰੀ ਨੂੰ ਸੁਆਮੀ ਵਿਵੇਕਨੰਦ, ਜੋ ਇੱਕ ਸਮਾਜ ਸੁਧਾਰਕ ਸਨ, ਦੇ ਜਨਮ ਦਿਨ ਨੂੰ ਰਾਸ਼ਟਰੀ ਯੁਵਾ ਦਿਵਸ ਦੇ ਤੌਰ ਤੇ ਮਨਾਉਣ ਲਈ ਐਲਾਨ...
Tags: SRI HEMKUNT SEN SEC SCHOOL KOTISEKHAN

Pages