ਸੈਂਟਰਲ ਬੋਰਡ ਆਫ਼ ਐਜੂਕੇਸ਼ਨ ਵੱਲੋਂ ਐਲਾਨੇ ਦਸਵੀਂ ਦੇ ਨਤੀਜਿਆਂ ‘ਚ ਕੋਟਈਸੇ ਖਾਂ ਅਤੇ ਫਤਿਹਗੜ ਸਥਿਤ ਸ਼੍ਰੀ ਹੇਮਕੁੰਟ ਸੰਸਥਾਵਾਂ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ,ਡਾਇਰੈਕਟਰ ਕੁਲਵੰਤ ਸੰਧੂ ਅਤੇ ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਿੱਤੀ ਵਧਾਈ

ਕੋਟਈਸੇ ਖਾਂ,6 ਮਈ (ਜਸ਼ਨ): ਅੱਜ ਸੈਂਟਰਲ ਬੋਰਡ ਆਫ਼ ਐਜੂਕੇਸ਼ਨ (ਸੀ ਬੀ ਐੱਸ ਈ) ਵੱਲੋਂ ਐਲਾਨੇ ਦਸਵੀਂ ਦੇ ਨਤੀਜਿਆਂ ‘ਚ ਸ਼੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਅਤੇ ਸ਼੍ਰੀ  ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ ਪੰਜਤੂਰ ਦੇ ਦਸਵੀਂ ਦੇ ਵਿਦਿਆਰਥੀਆਂ ਨਤੀਜਾ 100 ਪ੍ਰਤੀਸ਼ਤ ਰਿਹਾ । ਸਕੂਲ ਚੇਅਰਮੈਨ ਸ੍ਰ ਕੁਲਵੰਤ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਮੈਡਮ ਰਣਜੀਤ ਕੌਰ ਸੰਧੂ ਨੇ ਬੋਰਡ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਉਹਨਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਸ਼੍ਰੀ ਹੇਮਕੁੰਟ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਪਿਛਲੇ ਦਹਾਕਿਆਂ ਤੋਂ ਆ ਰਹੇ ਸ਼ਾਨਦਾਰ ਨਤੀਜਿਆਂ ਨੂੰ ਬਰਕਰਾਰ ਰੱਖਦਿਆਂ ਸੰਸਥਾ ਦੇ ਅਧਿਆਪਕਾਂ ਦਾ ਉਤਸ਼ਾਹ ਵਧਾਇਆ ਹੈ। ਉਹਨਾਂ ਦੋਨਾਂ ਸੰਸਥਾਵਾਂ ਦੇ ਪਿ੍ਰੰਸੀਪਲਜ਼ ਮੈਡਮ ਹਰਪ੍ਰੀਤ ਕੌਰ ਸਿੱਧੂ ਅਤੇ ਮੈਡਮ ਮੰਜੂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਪਿੱਛੇ ਅਧਿਆਪਕਾਂ ਵੱਲੋਂ ਕੀਤੀ ਸਖ਼ਤ ਮਿਹਨਤ ਹੈ । ਉਹਨਾਂ ਕਿਹਾ ਕਿ ਉਹਨਾਂ ਦੀ ਸੰਸਥਾ ਨਾ ਸਿਰਫ ਵਿਦਿਆਰਥੀਆਂ ਦੀ ਅਕਾਦਮਿਕ ਸਿੱਖਿਆ ਵੱਲ ਉਚੇਚਾ ਧਿਆਨ ਦਿੰਦੀ ਹੈ ਬਲਕਿ ਉਹਨਾਂ ਨੂੰ ਨੈਤਿਕ ਕਦਰਾਂ ਕੀਮਤਾਂ ਦੇ ਧਾਰਨੀ ਬਣਾਉਣ ਲਈ ਵੀ ਵਿਸ਼ੇਸ਼ ਧਿਆਨ ਦਿੰਦੇ ਹਨ ।