ਮਾਉਟ ਲਿਟਰਾ ਜੀ ਸਕੂਲ ‘ਚ ਮਨਾਏ ਰੈੱਡ ਕਰਾਸ ਦਿਵਸ ਮੌਕੇ ਪਿ੍ਰੰ.ਨਿਰਮਲ ਧਾਰੀ ਨੇ ਆਖਿਆ ‘ਰੈਡ ਕਰਾਸ ਮਨੁੱਖਤਾ ਦੀ ਸੇਵਾ ਅਤੇ ਸਹਾਇਤਾ ਦਾ ਪ੍ਰਤੀਕ ’

ਮੋਗਾ, 8 ਮਈ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਚੇਅਰਮੈਨ ਅਨੁਜ ਗੁਪਤਾ ਦੀ ਅਗਵਾਈ ਹੇਠ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਸਾਂਝੇ ਤੌਰ ਤੇ ਰੀਬਨ ਕੱਟ ਕੇ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਸੰਬੋਧਨ ਕਰਦਿਆ ਹੋਏ ਨਸ਼ੇ ਦੇ ਦੁਸ਼ਪ੍ਰਭਾਅ, ਭਰੂਣ ਹੱਤਿਆ, ਰੁੱਖ ਲਗਾਉਣ, ਪਾਣੀ ਦੀ ਸੰਭਾਲ ਅਤੇ ਵਾਤਾਵਰਨ ਦੀ ਸੰਭਾਲ ਬਾਰੇ ਜਾਗਰੂਤ ਕੀਤਾ। ਉਹਨਾਂ ਦੱਸਿਆ ਕਿ ਰੈਡ ਕਰਾਸ ਮਨੁੱਖਤਾ ਦੀ ਸੇਵਾ ਅਤੇ ਸਹਾਇਤਾ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਰੈਡਕਾਰਸ ਦੇ ਮੌਲਿਕ ਸਿਦਾਂਤਾ ਨੂੰ ਅਪਣਾਉਣ ਦੇ 155 ਸਾਲ ਪੂਰੇ ਹੋਣ ਦੇ ਸਬੰਧ ਵਿਚ ‘ਐਵਰੀ ਵੇਅਰ ਫਾਰ ਐਵਰੀ ਵਨ’ ਵਿਸ਼ੇ ਤੇ ਇਹ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਸਕੂਲ ਵੱਲੋਂ ਅਜਿਹੇ ਜਾਗਰੂਕਤਾ ਦਿਵਸ ਦਾ ਆਯੋਜਨ ਅੱਗੇ ਵੀ ਜਾਰੀ ਰਹੇਗਾ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।