ਮਾਉਟ ਲਿਟਰਾ ਜ਼ੀ ਸਕੂਲ ਨੇ ਕੱਢੀ ਵੋਟਰ ਜਾਗਰੂਕਤਾ ਰੈਲੀ,ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ-ਡਾਇਰੈਕਟਰ ਅਨੁਜ ਗੁਪਤਾ

ਮੋਗਾ, 18 ਮਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵੱਲੋਂ ਵੋਟਰ ਜਾਗਰੂਕਤਾ ਰੈਲੀ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਕੱਢੀ ਗਈ। ਰੈਲੀ ਨੂੰ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਸਾਂਝੇ ਤੌਰ ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਮਤਦਾਨ ਕਰਨਾ ਭਾਰਤੀ ਨਾਗਰਿਕਾਂ ਦਾ ਮੂਲ ਅਧਿਕਾਰ ਹੈ। ਇਹ ਨਾਗਰਿਕਾਂ ਨੂੰ ਆਪਣਾ ਪ੍ਰਤੀਨਿਧੀ ਚੁਣਨ ਵਿਚ ਸਹਾਇਕ ਬਣਾਉਦਾ ਹੈ। ਉਹਨਾਂ ਕਿਹਾ ਕਿ ਮਤਦਾਨ ਦਾ ਅਧਿਕਾਰ ਸਮਾਜਿਕ ਜਾਗਰੂਕਤਾ ਨੂੰ ਜਾਗਰੂਕ ਕਰਦਾ ਹੈ ਕਿਉਕਿ ਇਹ ਰਾਜਨੀਤਿਕ ਸਹਿਯੋਗ ਦਾ ਅਧਿਕਾਰ ਦਿੰਦਾ ਹੈ। ਹਰ ਵਿਅਕਤੀ ਨੂੰ ਵੋਟ ਦੇਣ ਦਾ ਅਧਿਕਾਰ ਦਿੱਤਾ ਗਿਆ ਹੈ। ਸਾਨੂੰ ਸਾਰਿਆ ਨੂੰ ਇਸਦਾ ਇਸਤੇਮਾਲ ਵੱਧ ਚੜ ਕੇ ਕਰਨਾ ਚਾਹੀਦਾ। ਇਸ ਮੌਕੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਪਹਿਲੀ ਬਾਰ ਵੋਟ ਪਾਉਣ ਜਾ ਰਹੇ ਵਿਦਿਆਰਥੀਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।