ਮਾਉਟ ਲਿਟਰਾ ਜ਼ੀ ਸਕੂਲ ਵਿਚ ਮਨਾਇਆ ਯੈਲੋ ਡੇ

ਮੋਗਾ, 24 ਮਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾੳੂਂਟ ਲਿਟਰਾ ਜ਼ੀ ਸਕੂਲ ਦੇ ਕਿੰਡਰ ਗਾਰਡਨ ਵਿਖੇ ਅੱਜ ਯੈਲੋ ਦਿਵਸ ਮਨਾਇਆ ਗਿਆ। ਇਸ ਸਮੇਂ ਸਕੂਲੀ ਬੱਚੇ ਪੀਲੇ ਰੰਗ ਦੇ ਕੱਪੜੇ ਪਾ ਕੇ ਆਏ ਅਤੇ ਪੀਲੇ ਰੰਗ ਦੇ ਫਲ ਲੈ ਕੇ ਆਏ ਸਨ। ਇਸ ਪ੍ਰਕਾਰ ਬੱਚਿਆਂ ਨੂੰ ਪੀਲੇ ਰੰਗ ਦੀ ਪਹਿਚਾਣ ਕਰਵਾਈ ਗਈ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਪ੍ਰਾਥਨਾ ਸਭਾ ਦੌਰਾਨ ਪੀਲੇ ਰੰਗ ਦੀ ਵਿਸ਼ੇਸ਼ ਮਹੱਤਤਾ ਨਾਲ ਬੱਚਿਆਂ ਨੂੰ ਜਾਣੂੰ ਕਰਵਾ ਕੇ ਕੀਤੀ। ਉਹਨਾਂ ਕਿਹਾ ਕਿ ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਨੂੰ ਰੰਗਾਂ ਦੀ ਪਹਚਾਣ ਕਰਵਾਉਣਾ ਹੈ। ਸਾਰੇ ਬੱਚਿਆਂ ਨੇ ਪੀਲੇ ਰੰਗ ਦੇ ਕਪੜੇ ਪਾਏ ਹੋਏ ਸਨ, ਜੋ ਆਕਰਸ਼ਣ ਦਾ ਕੇਂਦਰ ਲੱਗ ਰਹੇ ਸਨ। ਉਹਨਾਂ ਕਿਹਾ ਕਿ ਸਕੂਲ ਵੱਲੋਂ ਅਜਿਹੇ ਦਿਵਸ ਦਾ ਆਯੋਜਨ ਅੱਗੇ ਵੀ ਜਾਰੀ ਰਹੇਗਾ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।