ਮਾਉਟ ਲਿਟਰਾ ਜ਼ੀ ਸਕੂਲ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਕਰਵਾਇਆ ਸਮਾਗਮ

ਮੋਗਾ, 25 ਮਈ (ਜਸ਼ਨ)-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਅੱਜ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਨਵੇਂ ਆਏ ਵਿਦਿਆਰਥੀਆਂ ਦਾ ਸੁਆਗਤ ਕਰਕੇ ਕੀਤਾ। ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਸਮਾਗਮ ਦਾ ਮੁੱਖ ਮੰਤਵ ਕਲਾਸ ਦੇ ਵਿਸ਼ੇਸ਼ ਵਿਦਿਆਰਥੀਆਂ ਦਾ ਪਾਠਕ੍ਰਮ ਅਤੇ ਹੋਰ ਗਤੀਵਿਧੀਆਂ ਦੇ ਸਬੰਧ ਵਿਚ ਵਧੀਆ ਕਾਰਜ ਪ੍ਰਣਾਲੀ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਉਹਨਾਂ ਵਿਦਿਆਰਥੀਆਂ ਨੂੰ ਮਹਾਨ ਵਿਸ਼ਵਾਸ ਅਤੇ ਇਮਾਨਦਾਰੀ ਦੇ ਨਾਲ ਉਹਨਾਂ ਨੂੰ ਸੌਪੇ ਗਏ ਸਾਰੇ ਫਰਜ਼ਾ ਨੂੰ ਬਣਾਏ ਰੱਖਣ ਲਈ ਸੌਂਹ ਦੁਆਈ ਗਈ।

ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਨਵੇਂ ਆਏ ਵਿਦਿਆਰਥੀਆਂ ਦਾ ਸੁਆਗਤ ਕਰਦੇ ਹੋਏ ਉਹਨਾਂ ਨੂੰ ਆਪਣੀ ਪੜਾਈ ਪੂਰਾ ਮਨ ਲਗਾ ਕੇ ਕਰਨ ਪ੍ਰੇਰਿਤ ਕੀਤਾ। ਇਸ਼ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।