ਗੋਲਡਨ ਟਰੈਵਲ ਅਡਵਾਈਜ਼ਰ ਨੇ ਲਗਵਾਇਆ ਆਸਟਰੇਲੀਆ ਦਾ ਵਿਜ਼ਟਰ ਵੀਜ਼ਾ

ਮੋਗਾ,28 ਮਈ (ਜਸ਼ਨ): ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਅਡਵਾਈਜ਼ਰ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨਾਂ ਦੇ ਸੁਪਨਿਆਂ ਨੂੰ ਵੀ ਪੂਰਾ ਕਰ ਰਹੀ ਹੈ । ਸੰਸਥਾ ਨੇ ਗੁਰਵੀਰ ਕੌਰ ਪਤਨੀ ਸਰਦੀਪ ਸਿੰਘ ਵਾਸੀ ਫਤਿਹਗੜ੍ਹ ਕੋਰੋਟਾਣਾ ਦਾ ਆਸਟਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਸੰਸਥਾ ਦੀ ਵੱਡੀ ਖਾਸੀਅਤ ਹੈ ਕਿ ਜੋ ਵੀ ਹੋਰਨਾਂ ਸੰਸਥਾਵਾਂ ਤੋਂ ਨਿਰਾਸ਼ ਹੋ ਕੇ ਆਉਂਦੇ ਹਨ, ਉਨਾਂ ਦਾ ਵੀ ਵੀਜ਼ਾ ਵਧੀਆ ਢੰਗ ਨਾਲ ਫ਼ਾਈਲ ਤਿਆਰ ਕਰਵਾ ਕੇ ਘੱਟ ਸਮੇਂ ਵਿਚ ਲਗਵਾਇਆ ਜਾਂਦਾ ਹੈ। ਐਮ.ਡੀ. ਸੁਭਾਸ਼ ਪਲਤਾ ਨੇ ਗੁਰਵੀਰ ਕੌਰ ਦੇ ਪਿਤਾ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿਤੀਆਂ। ਉਨ੍ਹਾਂ ਕਿਹਾ ਕਿ ਗੋਲਡਨ ਟਰੈਵਲ ਐਡਵਾਈਜ਼ਰ ਪਿਛਲੇ ਕਈ ਦਹਾਕਿਆਂ ਤੋਂ ਹਜ਼ਾਰਾਂ ਲੋਕਾਂ ਨੂੰ ਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿਚ ਭੇਜ ਕੇ ਉਹਨਾਂ ਦੇ ਸੁਪਨੇ ਸਾਕਾਰ ਕਰ ਚੁੱਕੀ ਹੈ ਅਤੇ ਕਰ ਰਹੀ ਹੈ । ਉਨਾਂ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਦੇਸ਼ ਸਬੰਧੀ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਉਹਨਾਂ ਨੂੰ ਮਿਲ ਸਕਦਾ ਹੈ।