ਮਾਊਂਟ ਲਿਟਰਾ ਜੀ ਸਕੂਲ ਵਿਚ ਵਿਸ਼ਵ ਤੰਬਾਕੂ ਦਿਵਸ ਮਨਾਇਆ

ਮੋਗਾ, 31 ਮਈ (ਜਸ਼ਨ)- ਮੋਗਾ-ਲੁਧਿਆਣਾ ਜੀ ਟੀ ਰੋਡ ਤੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਵਿਖੇ ਵਿਸ਼ਵ ਤੰਬਾਕੂ ਦਿਵਸ ਤੇ ਚੇਅਰਮੈਨ ਅਨੁਜ ਗੁਪਤਾ ਦੀ ਅਗਵਾਈ ਵਿਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਡਾ. ਨਿਰਮਲ ਸਿੰਘ ਧਾਰੀ ਨੇ ਕਿਹਾ ਕਿ ਵਿਸ਼ਵ ਤੰਬਾਕੂ ਦਿਵਸ ਦੇਸ਼ ਭਰ ਵਿਚ 31 ਮਈ ਨੂੰ ਮਨਾਇਆ ਜਾਂਦਾ ਹੈ, ਤਾਂ ਕਿ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਕਰਨ ਨਾਲ ਹੋਣ ਵਲੇ ਨੁਕਸਾਨ ਦੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਨਾਂ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਦੇ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਜੀਵਨ ਦੇ ਸ਼ੁਰੂਆਤੀ ਸਾਲਾਂ ਵਿਚ ਇਹ ਵਿਦਿਆਰਥੀਆਂ ਨੂੰ ਤੰਬਾਕੂ ਦੇ ਹਾਨੀਕਾਰਕ ਪ੍ਰਭਾਵਾਂ ਤੋਂ ਦੂਰ ਰਹਿਣ ਦੇ ਵਿਚ ਮਦਦ ਕਰੇਗਾ। ਇਸ ਮੌਕੇ ਮਨਪ੍ਰੀਤ ਕੌਰ ਨੇ ਵੀ ਆਪਣੇ ਵਿਚਾਰ ਵਿਦਿਆਰਥੀਆਂ ਦੇ ਨਾਲ ਸਾਂਝੇ ਕੀਤੇ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।