ਸੇਲਜ਼ ਟੈਕਸ ਇੰਸਪੈਕਟਰ 25,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ,50,000 ਰੁਪਏ ਦੀ ਮੰਗੀ ਸੀ ਰਿਸ਼ਵਤ, ਵਿਜੀਲੈਂਸ ਨੇ ਦਬੋਚ ਲਿਆ

ਚੰਡੀਗੜ੍ਹ, 13 ਜੂਨ (ਜਸ਼ਨ):ਪੰਜਾਬ ਵਿਜੀਲੈਂਸ ਬਿਊਰੋ ਨੇ ਕਰ ਵਿਭਾਗ ਦੇ ਦਫਤਰ ਕੋਟਕਪੂਰਾ, ਫਰੀਦਕੋਟ ਵਿਖੇ ਤਾਇਨਾਤ  ਕਰ ਇੰਸਪੈਕਟਰ, ਜਸਪਾਲ ਹਾਂਡਾ ਨੂੰ 25,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਉਕਤ ਸੇਲਜ਼ ਟੈਕਸ ਇੰਸਪੈਕਟਰ ਨੂੰ ਸ਼ਿਕਾਇਕਕਰਤਾ ਅੰਕੁਰ ਵਾਸੀ ਢਿਲੋਂ ਕਲੋਨੀ, ਫਰੀਦਕੋਟ ਦੀ ਸ਼ਿਕਾਇਤ 'ਤੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਦੱਸਿਆ ਕਿ ਉਹ ਸਕਰੈਪ ਦਾ ਡੀਲਰ ਹੈ ਅਤੇ ਕਰ ਇੰਸਪੈਕਟਰ ਜਸਪਾਲ ਹਾਂਡਾ ਨੇ ਉਸ ਦੀ ਫਰਮ ਖਿਲਾਫ਼ ਟੈਕਸ ਚੋਰੀ ਕਰਨ ਅਤੇ ਜੁਰਮਾਨਾ ਲਾਉਣ ਦਾ ਕੇਸ ਨਾ ਬਣਾਉਣ ਦੇ ਇਵਜ ਵਿਚ ਉਸ ਤੋ 50,000 ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਸੌਦਾ 25,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ  25,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ  ਉਕਤ ਦੋਸ਼ੀ ਵਿਰੁੱਧ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ