ਗੋਲਡਨ ਐਜੂਕੇਸ਼ਨਸ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ,6 ਜੁਲਾਈ(ਜਸ਼ਨ):ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਸੰਸਥਾ ਨੇ ਇਸ ਵਾਰ ਪਵਨਦੀਪ ਕੌਰ ਤੂਰ ਵਾਸੀ ਖੋਸਾ ਰਣਧੀਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਉਸ ਦਾ ਵਿਦੇਸ਼ ਵਿਚ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ ਕੀਤਾ ਹੈ। ਰਮਨ ਅਰੋੜਾ ,ਅਮਿਤ ਪਲਤਾ ਅਤੇ ਉਹਨਾ ਦੇ ਸਟਾਫ ਮੈਂਬਰਸ ਨੇ ਪਵਨਦੀਪ ਕੌਰ ਤੂਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਉਂਦਾ ਹੈ ਤਾ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਪਵਨਦੀਪ ਕੌਰ ਤੂਰ ਨੇ ਵੀਜ਼ਾ ਲੈਣ ਉਪਰੰਤ ਰਮਨ ਅਰੋੜਾ, ਅਮਿਤ ਪਲਤਾ ਅਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ।