ਮਾਉਂਟ ਲਿਟਰਾ ਜੀ ਸਕੂਲ ਵਿਚ ਵਿਸ਼ਵ ਅਬਾਦੀ ਦਿਵਸ ਮਨਾਇਆ

ਮੋਗਾ,11 ਜੁਲਾਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਵਿਚ ਅੱਜ ਵਿਸ਼ਵ ਅਬਾਦੀ ਦਿਵਸ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਸਲੋਗਨ ਬਣਾਏ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਨਿਰਮਲ ਧਾਰੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਵਿਸ਼ਵ ਅਬਾਦੀ ਦਿਵਸ ਮਨਾਉਣ ਦਾ ਮੁੱਖ ਮੰਤਵ ਅਬਾਦੀ ਦੇ ਨਾਲ ਜੋ ਵੀ ਸਬੰਧਤ ਮੁੱਦੇ ਹਨ ਉਹਨਾਂ ਤੇ ਵਿਚਾਰ ਕੀਤਾ ਜਾਵੇ। ਉਹਨਾਂ ਕਿਹਾ ਕਿ ਇਸ ਗਤੀਵਿਧੀ ਦੇ ਸੰਚਾਲਨ ਦਾ ਮੰਤਵ ਜਨਸੰਖਿਆ ਨੂੰ ਕਾਬੂ ਵਿਚ ਰੱਖਣ ਲਈ ਜਾਗਰੂਕਤਾ ਫੈਲਾਉਣਾ ਹੈ। ਇਸ ਮੌਕੇ 6 ਵੀਂ ਕਲਾਸ ਦੇ ਵਿਦਿਆਰਥੀਆਂ ਨੇ ਪੋਸਟਰ, ਪੇਂਟਿੰਗ, ਸਲੋਗਨ ਦੇ ਨਾਲ ਵਿਸ਼ਵ ਅਬਾਦੀ ਦਿਵਸ ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਸਕੂਲ ਵੱਲੋਂ ਇਸ ਪ੍ਰਕਾਰ ਦੇ ਦਿਵਸ ਮਨਾਉਣ ਦਾ ਮੰਤਵ ਵਿਦਿਆਰਥੀਆਂ ਵਿਚ ਜਾਗਰੂਕ ਕਰਵਾਉਣਾ ਹੈ। ਸਕੂਲ ਵੱਲੋਂ ਇਸ ਪ੍ਰਕਾਰ ਦੇ ਆਯੋਜਨ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।