ਰਿਸ਼ਵਤ ਲੈਂਦਾ ਪਟਵਾਰੀ ,ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ, 16 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਠੱਠਾ ਕਿਸ਼ਨ ਸਿੰਘ, ਜਿਲਾ ਫਿਰੋਜਪੁਰ ਵਿਖੇ ਤਾਇਨਾਤ ਪਟਵਾਰੀ ਰਜਿੰਦਰ ਸਿੰਘ ਨੰੂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਰਜਿੰਦਰ ਸਿੰਘ ਨੰੂ ਸ਼ਿਕਾਇਤਕਰਤਾ ਬੂਟਾ ਸਿੰਘ ਵਾਸੀ ਠੱਠਾ ਕਿਸ਼ਨ ਸਿੰਘ, ਜਿਲਾ ਫਿਰੋਜਪੁਰ ਦੀ ਸ਼ਿਕਾਇਤ ’ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਹਿੱਸਾ ਪੂਰਾ ਕਰਨ ਅਤੇ ਉਸ ਦੀ ਜਮੀਨ ਦੀਆਂ ਗਿਰਦਾਵਰੀਆਂ ਜੋ ਉਸ ਦੇ ਪਿਤਾ ਦੇ ਨਾਮ ’ਤੇ ਚਲ ਰਹੀਆਂ ਹਨ ਨੰੂ ਉਸ ਦੇ ਨਾਮ ’ਤੇ ਕਰਨ ਬਦਲੇ ਉਕਤ ਪਟਵਾਰੀ ਵਲੋ 4,000 ਰੁਪਏ ਦੀ ਮੰਗ ਕੀਤੀ ਗਈ ਹੈ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ