ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਲਈ ਨੇਪਾਲ ਦੇ ਪ੍ਰਧਾਨ ਮੰਤਰੀ ਨੂੰ ਸੱਦਾ

ਚੰਡੀਗੜ•, 27 ਜੁਲਾਈਸੂਬੇ ਵਿੱਚ ਸਾਕਾਰਤਮਕ ਵਪਾਰਕ ਮਾਹੌਲ ਤੋਂ ਉਤਸ਼ਾਹਤ ਹੁੰਦਿਆਂ ਨੇਪਾਲ ਨੇ ਟਰਾਂਸਪੋਰਟ, ਖੇਤੀਬਾੜੀ ਅਤੇ ਸੈਰ ਸਪਾਟੇ ਵਿੱਚ ਨਿਵੇਸ਼ ਕਰਨ 'ਚ ਦਿਲਚਸਪੀ ਦਿਖਾਈ ਹੈ।ਭਾਰਤ ਵਿੱਚ ਨੇਪਾਲ ਦੇ ਰਾਜਦੂਤ ਨਿਲੰਬਰ ਅਚਾਰਿਆ ਨੇ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸ਼ਿਸ਼ਟਾਚਾਰ ਮਿਲਣੀ ਦੌਰਾਨ ਦੱਸਿਆ ਕਿ ਉਨ•ਾਂ ਦੇ ਮੁਲਕ ਦੇ ਸਨਅਤੀ ਘਰਾਣੇ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਪ੍ਰਦਾਨ ਕੀਤੇ ਮੌਕਿਆਂ ਨੂੰ ਵਰਤਣ ਦੇ ਖਾਹਿਸ਼ਮੰਦ ਹਨ।ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿੱਚ ਸਿੱਕੇ ਅਤੇ ਟਿਕਟਾਂ ਜਾਰੀ ਕਰਨ ਲਈ ਆਪਣੇ ਵੱਲੋਂ ਨੇਪਾਲ ਸਰਕਾਰ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ•ਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਲਈ ਨੇਪਾਲ ਦੇ ਪ੍ਰਧਾਨ ਮੰਤਰੀ ਨੂੰ ਸ਼ਿਰਕਤ ਕਰਨ ਦਾ ਵੀ ਸੱਦਾ ਦਿੱਤਾ।ਰਾਜਦੂਤ ਵੱਲੋਂ ਕੀਤੀ ਇਕ ਅਪੀਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਨੇਪਾਲੀ ਵਿਦਿਆਰਥੀਆਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਨੀਮਲ ਸਾਇਸੰਜ਼ ਯੂਨੀਵਰਸਿਟੀ ਵਿੱਚ ਕੁਝ ਸੀਟਾਂ ਰਾਖਵੀਆਂ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਆਖਿਆ ਤਾਂ ਕਿ ਇਹ ਵਿਦਿਆਰਥੀਆਂ ਖੇਤੀਬਾੜੀ ਅਤੇ ਪਸ਼ੂ ਧਨ ਦੇ ਖੇਤਰਾਂ ਵਿੱਚ ਪੰਜਾਬ ਦੇ ਤਜਰਬੇ ਦਾ ਲਾਹਾ ਖੱਟ ਸਕਣ।ਆਪਣੀ ਨੇਪਾਲ ਫੇਰੀ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੇ ਇਸ ਦੌਰੇ ਦੇ ਸਮੇਂ ਦੀਆਂ ਬਹੁਤ ਨਿੱਘੀਆਂ ਯਾਦਾਂ ਹਨ ਅਤੇ ਉਹ ਇਕ ਵਾਰ ਫੇਰ ਇਸ ਮੁਲਕ ਵਿੱਚ ਜਾਣ ਦੀ ਇੱਛਾ ਰੱਖਦੇ ਹਨ। ਸਫ਼ੀਰ ਨੇ ਧਾਰਮਿਕ ਅਤੇ ਵਿਰਾਸਤੀ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਦਾ ਸੁਝਾਅ ਦਿੰਦਿਆਂ ਆਖਿਆ ਕਿ ਬਹੁਤ ਸਾਰੇ ਪਵਿੱਤਰ ਮੰਦਰ ਨੇਪਾਲ ਵਿੱਚ ਮੁੱਖ ਆਕਰਸ਼ਨ ਹਨ।ਮੀਟਿੰਗ ਵਿੱਚ ਜੜੀ-ਬੂਟੀਆਂ ਦੀ ਪੈਦਾਵਾਰ ਦੇ ਇਲਾਕਿਆਂ ਵਿੱਚ ਨਿਵੇਸ਼ ਦੀ ਸੰਭਾਵਨਾ ਤਲਾਸ਼ਣ ਦਾ ਸੁਝਾਅ ਵੀ ਸਾਹਮਣੇ ਆਇਆ।ਮੁੱਖ ਮੰਤਰੀ ਨੇ ਨੇਪਾਲ ਨੂੰ ਭਰੋਸਾ ਦਿੱਤਾ ਕਿ ਉਨ•ਾਂ ਦੇ ਲੋਕਾਂ ਦਾ ਜੀਵਨ ਪੱਧਰ ਹੋਰ ਸੁਧਾਰਨ ਲਈ ਪੰਜਾਬ ਵੱਲੋਂ ਹਰ ਸੰਭਵ ਮਦਦ ਅਤੇ ਸਹਾਇਤਾ ਦਿੱਤੀ ਜਾਵੇਗੀ। ਨੇਪਾਲ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਸਿੱਖ ਭਾਈਚਾਰੇ ਵੱਲੋਂ ਨਿਭਾਈ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਰਾਜਦੂਤ ਨੂੰ ਨਿਵੇਸ਼ ਦੇ ਹੋਰ ਸਾਂਝੇ ਮੌਕੇ ਪੈਦਾ ਕਰਨ ਦਾ ਵਿਸ਼ਵਾਸ ਦਿਵਾਇਆ।ਇਸ ਮੌਕੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਸਮੇਤ ਹੋਰ ਹਾਜ਼ਰ ਸਨ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ