ਪੰਜਾਬ ਪੁਲਿਸ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਆਦੇਸ਼

ਚੰਡੀਗੜ,5 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ਸਬੰਧੀ ਲਏ ਫੈਸਲਿਆਂ ਉਪਰੰਤ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿਭਾਗ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ । ਜ਼ਿਕਰਯੋਗ ਹੈ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਪਹਿਲਾਂ ਹੀ ਪੁਲਿਸ ਅਤੇ ਸੁਰੱਖਿਆ ਦਸਤੇ ਪੰਜਾਬ ਵਿਚ ਹਾਈ ਅਲਰਟ ’ਤੇ ਹਨ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਕਿਸੇ ਵੀ ਅਣਕਿਆਸੀ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਪੂਰੇ ਬੰਦੋਬਸਤ ਕੀਤੇ ਜਾ ਰਹੇ ਹਨ ,ਹੋਰ ਤਾਂ ਹੋਰ ਕੇਂਦਰ ਦੇ ਫੈਸਲਿਆਂ ’ਤੇ ਨਰਾਜ਼ਗੀ ਜਾਂ ਖੁਸ਼ੀ ਜ਼ਾਹਰ ਕਰਨ ਦੇ ਸਮਾਗਮਾਂ ’ਤੇ ਵੀ ਰੋਕ ਲਗਾਈ ਗਈ ਹੈ।