ਧਾਰਾ 370 ਵਿੱਚ ਸੋਧ ਹੋਣ ਤੋ ਬਾਅਦ ਡਿਪਟੀ ਕਮਿਸ਼ਨਰ. ਨੇ ਕੀਤੀ ਪੀਸ ਕਮੇਟੀ ਦੀ ਮੀਟਿੰਗ,ਜ਼ਿਲਾ ਵਾਸੀਆਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

ਮੋਗਾ 05 ਅਗਸਤ:(ਜਸ਼ਨ):  ਭਾਰਤ ਸਰਕਾਰ ਦੁਆਰਾ ਧਾਰਾ 370 ਵਿੱਚ ਸੋਧ ਹੋਣ ਤੋ ਬਾਅਦ ਜ਼ਿਲੇ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਵੱਲੋ ਪੀਸ ਕਮੇਟੀ ਦੀ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਏ.ਐਸ. ਬਾਜਵਾ, ਸੀਨੀਅਰ ਕਪਤਾਨ ਪੁਲਿਸ, ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੀਤਾ ਦਰਸ਼ੀ, ਉਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਸ੍ਰੀਮਤੀ ਮਨਦੀਪ ਕੌਰ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਨਰਿੰਦਰ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸਵਰਨਜੀਤ ਕੌਰ, ਅਤੇ ਜ਼ਿਲੇ ਦੀਆਂ ਵੱਖ ਵੱਖ ਐਨ.ਜੀ.ਓ.ਜ ਦੇ ਨੁਮਾਇੰਦੇ ਵੀ ਮੀਟਿੰਗ ਵਿੱਚ ਸ਼ਾਮਿਲ ਹੋਏ।ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ ਸਮਾਜ ਦੇ ਖਤਰਨਾਕ ਅਨਸਰਾਂ ਨੂੰ ਜ਼ਿਲੇ ਦੇ ਮਾਹੌਲ ਨੂੰ ਭੰਗ ਖਰਾਬ ਨਹੀ ਕਰਨ ਦਿੱਤਾ ਜਾਵੇਗਾ ਅਤੇ ਜ਼ਿਲੇ ਦੀ ਪ੍ਰਬੰਧਕੀ ਮਸ਼ੀਨਰੀ ਜ਼ਿਲੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਦਿਨ ਰਾਤ ਕੰਮ ਕਰ ਰਹੀ ਹੈ। ਉਨਾਂ ਲੋਕਾਂ ਵਿਚਲੇ ਡਰ ਨੂੰ ਦੂਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੋਟੀਫਿਕੇਸ਼ਨ ਪੂਰੀ ਤਰਾਂ ਸ਼ਾਸ਼ਨ ਦਾ ਮੁੱਦਾ ਹੈ ਅਤੇ ਇਸਨੂੰ ਅਲਤਬਸਫਿਰਕੂ ਝੁਕਾਅ ਦੇ ਪੱਖ ਤੋ ਨਹੀ ਵੇਖਿਆ ਜਾਣਾ ਚਾਹੀਦਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ ਪ੍ਰਸਾਸਨ ਜ਼ਿਲੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੂਰੀ ਤਰਾ ਤਤਪਰ ਹੈ। ਉਨਾਂ ਇਹ ਕਿਹਾ ਕਿ ਜ਼ਿਲੇ ਦੀਆਂ ਐਮਰਜੈਸੀ ਸੇਵਾਵਾਂ ਹਰ ਵੇਲੇ ਕਿਸੇ ਵੀ ਅਣਸੁਖਾਵੀ ਘਟਨਾ ਨਾਲ ਨਜਿੱਠਣ ਲਈ ਤਿਆਰ ਹਨ। ਉਨਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਜੰਮੂ ਕਸ਼ਮੀਰ ਦੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਘਬਰਾਉਣ ਦੀ ਜ਼ਰੂਰਤ ਨਹੀ ਹੈ ਉਹ ਕਿਸੇ ਵੀ ਸਥਿਤੀ ਵਿੱਚ ਆਪਣੀ ਮੈਨੇਜਮੈਟ ਦੇ ਜਰੀਏ ਪੁਲਿਸ ਅਧਿਕਾਰੀਆਂ ਅਤੇ ਪ੍ਰਸਾਸਨ ਦੀ ਹਫ਼ਤੇ ਦੇ ਸੱਤੇ ਦਿਨ 24 ਘੰਟੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨਂਾਂ ਜ਼ਿਲੇ ਦੀਆਂ ਵੱਖ ਵੱਖ ਵਿੱਦਿਅਕ ਸੰਸਥਾਵਾਂ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਹਦਾਇਤ ਕੀਤੀ ਕਿ ਉਹ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ।ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਭਾਈਚਾਰਿਆਂ ਦੇ ਨੁਮਾਇੰਦਿਆਂ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਜ਼ਿਲੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਵਿਗੜਨ ਨਹੀ ਦੇਣਗੇ। ਵੱਖ ਵੱਖ ਭਾਈਚਾਰਿਆਂ ਦੇ ਨੁਮਾਇੰਦਿਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਸਮਾਜਿਕ ਅਤੇ ਤਕਨੀਕੀ ਢੰਗਾਂ ਦੀ ਵਰਤੋ ਕਰਕੇ ਜ਼ਿਲੇ ਦੀ ਸਾਂਤੀ ਬਣਾਈ ਰੱਖਣ ਵਿੱਚ ਸ਼ਹਿਯੋਗ ਦੇਣਗੇ। ਡਿਪਟੀ ਕਮਿਸ਼ਨਰ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਜਿੰਮੇਵਾਰੀ ਨਾਲ ਆਪਣਾ ਕੰਮ ਕਰਨ ਅਤੇ ਕਿਸੇ ਦੀਆਂ ਅਫਵਾਹਾਂ ਵਿੱਚ ਨਾ ਆਉਣ ਤਾਂ ਜੋ ਜ਼ਿਲੇ ਦੀ ਅਮਨ ਸਾਂਤੀ ਬਰਕਰਾਰ ਰਹੇ।