ਧਾਰਾ 370 ਹਟਾਉਣ ਖਿਲਾਫ ਪੰਜਾਬ ਸਟੂਡੈਂਟਸ ਨੇ ਵੱਲੋਂ ਰੋਡੇ ਕਾਲਜ ਵਿਖੇ ਰੋਸ ਪ੍ਰਦਰਸ਼ਨ

Tags: 

ਮੋਗਾ,7 ਅਗਸਤ(ਜਸ਼ਨ): ਅੱਜ ਗੁਰੂ ਨਾਨਕ ਸਰਕਾਰੀ ਕਾਲਜ ਰੋਡੇ ਵਿਖੇ ਕਸ਼ਮੀਰ ਵਿਖੇ ਧਾਰਾ 370 ਹਟਾ ਕੇ ਕਸ਼ਮੀਰੀ ਲੋਕਾਂ ਦੇ ਸਾਰੇ ਅਧਿਕਾਰ ਖਤਮ ਕਰਨ ਖਿਲਾਫ਼ ਪੰਜਾਬ ਸਟੂਡੈਂਟਸ ਵੱਲੋਂ ਰੋਸ ਰੈਲੀ ਕੀਤੀ ਗਈ । ਰੈਲੀ ਦੌਰਾਨ ਆਗੂਆਂ ਨੇ ਮੰਗ ਕੀਤੀ ਗਈ ਕਿ ਕਸ਼ਮੀਰੀ ਲੋਕਾਂ ਨੂੰ ਸਵੈ ਨਿਰਣੇ ਦਾ ਅਧਿਕਾਰ ਦਿੱਤਾ ਜਾਵੇ ਅਤੇ ਰਾਇਸ਼ੁਮਾਰੀ ਕਰਵਾਈ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਫੈਡਰਲ ਢਾਂਚੇ ਨੂੰ ਕੇਂਦਰੀਕਰਨ ਦੀ ਨੀਤੀ ਤਹਿਤ ਖਤਮ ਕਰ ਰਹੀ ਹੈ ਅਤੇ ਰਾਜਾਂ ਦੇ ਅਧਿਕਾਰਾਂ ਨੂੰ ਆਪਣੇ ਅਧੀਨ ਕਰ ਰਹੀ ਹੈ । ਉਹਨਾਂ ਕਿਹਾ ਕਿ ਮੋਦੀ ਸਰਕਾਰ ਆਰ ਐੱਸ ਐੱਸ ਦੀ ਸਿਆਸੀ ਸ਼ਾਖਾ ਹੈ ਜਿਸ ਦਾ ਮਨੋਰਥ ਦੇਸ਼ ਨੂੰ ਫਿਰਕੂ ਲੀਹਾਂ ਤੇ ਵੰਡਣਾ ਹੈ । ਔਲਖ ਨੇ ਆਖਿਆ ਕਿ ਮੋਦੀ ਸਰਕਾਰ ਹਮੇਸ਼ਾ ਘੱਟ ਗਿਣਤੀਆਂ ਵਿਰੋਧੀ ਰਹੀ ਹੈ ਅਤੇ ਇਸੇ ਤਹਿਤ ਉਨ੍ਹਾਂ ਨੇ ਕਸ਼ਮੀਰੀ ਕੌਮ ਦੀ ਰਾਇਸ਼ੁਮਾਰੀ ਦੇ ਹੱਕ ਨੂੰ ਕੁਚਲ ਦਿੱਤਾ ਹੈ ਅਤੇ ਅਤੇ ਗੈਰ ਸੰਵਿਧਾਨਕ ਤਰੀਕੇ ਨਾਲ ਕਸ਼ਮੀਰੀ ਲੋਕਾਂ ਦੀ ਰਾਏ ਤੋਂ ਬਿਨਾਂ ਸੰਵਿਧਾਨ ਦੀ ਧਾਰਾ 370 ਨੂੰ ਖਤਮ ਕਰ ਦਿੱਤਾ । ਉਹਨਾਂ ਕਿਹਾ ਕਿ ਇਹ ਫੈਸਲਾ ਦਰਸਾਉਂਦਾ ਹੈ ਕਿ ਮੋਦੀ ਸਰਕਾਰ ਹਿਟਲਰ ਅਤੇ ਮੁਸੋਲਿਨੀ ਵਾਂਗੂ ਦੇਸ਼ ਨੂੰ ਤਾਨਾਸ਼ਾਹੀ ਤਰੀਕੇ ਨਾਲ ਚਲਾਉਣਾ ਚਾਹੰੁਦੀ ਹੈ। ਉਹਨਾਂ ਕਿਹਾ ਕਿ ਇਸ ਫੈਸਲੇ ਖਿਲਾਫ਼ ਸਮੂਹ ਜਮਹੂਰੀ  ਇਨਕਲਾਬੀ ਸ਼ਕਤੀਆਂ ਨੂੰ ਕਸ਼ਮੀਰੀ ਕੌਮ ਦੇ ਹੱਕ ਵਿਚ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਅਮਨਦੀਪ ਸਿੰਘ ਚੰਦਪੁਰਾਣਾ ਬਰਜਿੰਦਰ ਸਿੰਘ ਲੰਡੇ ,ਜਸਵੀਰ ਲੰਡੇ, ਸੰਦੀਪ ਡੇਮਰੂ,ਅਮਨਦੀਪ ਕੌਰ ,ਹਰਮਨ ਕੌਰ, ਰਮਨਦੀਪ ਕੌਰ ਸ਼ਾਮਲ ਸਨ ।