ਮੁੱਖ ਮੰਤਰੀ ਵਲੋਂ ਈਦ-ਉਲ-ਜ਼ੂਹਾ ਦੇ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 11 ਅਗਸਤ(ਜਸ਼ਨ):  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਜ਼ੂਹਾ (ਬਕਰੀਦ) ਦੇ ਮੌਕੇ ਪੰਜਾਬ ਦੇ ਲੋਕਾਂ ਖਾਸਕਰ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਤਿਉਹਾਰ ਲੋੜਵੰਦਾਂ ਪ੍ਰਤੀ ਸੇਵਾਭਾਵ, ਹਮਦਰਦੀ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਮਾਂ ਲੋਕਾਂ ਨੂੰ ਸ਼ਾਤੀ, ਫਿਰਕੂ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਦਿ੍ਰੜ ਕਰਦਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਇਹ ਪਵਿੱਤਰ ਤਿਉਹਾਰ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।   ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ