ਸਰਪੰਚ ਦਾ ਪੁੱਤਰ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ,ਮੋਗਾ ਪੁਲਿਸ ਦੀ ਵੱਡੀ ਪ੍ਰਾਪਤੀ

Tags: 

ਮੋਗਾ ,12 ਅਗਸਤ (ਨਵਦੀਪ ਮਹੇਸ਼ਰੀ/ ਲਛਮਣਜੀਤ ਸਿੰਘ ਪੁਰਬਾ): ਮੋਗਾ ਪੁਲੀਸ ਨੇ ਅੱਜ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਇਕ ਵਿਅਕਤੀ ਨੂੰ ਇਕ ਕਿਲੋ ਅਫੀਮ ਸਮੇਤ ਗ੍ਰਿਫਤਾਰ ਕਰ ਲਿਆ ।ਗ੍ਰਿਫ਼ਤਾਰ ਕੀਤਾ ਮੁਲਜ਼ਮ ਹਰਵਿੰਦਰ ਸਿੰਘ ਬਾਘਾ ਪੁਰਾਣਾ ਹਲਕੇ ਦੇ ਪਿੰਡ ਨੱਥੋਕੇ ਦੇ ਸਰਪੰਚ ਬਲਜੀਤ ਸਿੰਘ ਦਾ ਪੁੱਤਰ ਹੈ।ਸੀ ਆਈ ਏ ਸਟਾਫ ਦੇ ਇੰਚਾਰਜ ਇੰਸਪੈਕਟਰ ਤਰਲੋਚਨ ਸਿੰਘ ਨੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਸਐਸਪੀ ਸ. ਅਮਰਜੀਤ ਸਿੰਘ ਬਾਜਵਾ ਅਤੇ ਐੱਸ ਪੀ ਇਨਵੈਸਟੀਗੇਸ਼ਨ ਹਰਿੰਦਰਪਾਲ ਸਿੰਘ ਦੇ ਨਿਰਦੇਸ਼ਾਂ ਤੇ ਡੀਐੱਸਪੀ ਜਸਪਾਲ ਸਿੰਘ ਦੀ ਅਗਵਾਈ ਵਿੱਚ ਨਸ਼ੇ ਦੇ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਇਹ ਵੱਡੀ ਪ੍ਰਾਪਤੀ ਹੋਈ ਹੈ ।ਉਨ੍ਹਾਂ ਦੱਸਿਆ ਕਿ ਸਹਾਇਕ ਥਾਣੇਦਾਰ ਮਲਕੀਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਬਾਘਾ ਪੁਰਾਣਾ ਨੇੜੇ ਇੱਕ ਸੂਏ ਤੇ ਨਾਕਾ ਲਗਾਇਆ ਹੋਇਆ ਸੀ ਜਿੱਥੇ ਇੱਕ ਮੋਟਰਸਾਈਕਲ ਸਵਾਰ ਨੂੰ ਰੋਕਿਆ ਗਿਆ ।ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇੱਕ ਕਿੱਲੋ ਅਫ਼ੀਮ ਬਰਾਮਦ ਹੋਈ ।ਇਸ ਵਿਅਕਤੀ ਨੇ ਆਪਣਾ ਨਾਮ ਹਰਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਨੱਥੋਕੇ ਦੱਸਿਆ ਹੈ ।ਬਲਜੀਤ ਸਿੰਘ ਨੱਥੋ ਕੇ ਪਿੰਡ ਦਾ ਮੌਜੂਦਾ ਸਰਪੰਚ ਹੈ ।ਪੁਲੀਸ ਨੇ ਸਰਪੰਚ ਦੇ ਪੁੱਤਰ ਹਰਵਿੰਦਰ ਸਿੰਘ ਖ਼ਿਲਾਫ਼ ਐਨ ਡੀ ਪੀ ਐਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ।ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਨੇ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਪੁੱਛ ਗਿੱਛ ਕੀਤੀ ਜਾ ਰਹੀ ਹੈ ,ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ