ਵਿੱਦਿਅਕ ਸੰਸਥਾਵਾਂ 13 ਅਗਸਤ ਨੂੰ ਰਹਿਣਗੀਆਂ ਬੰਦ--ਚਰਨਜੀਤ ਸਿੰਘ ਚੰਨੀ

ਜਲੰਧਰ,12 ਅਗਸਤ  (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਦਿੱਲੀ ਵਿਖੇ ਗੁ ਰਵਿਦਾਸ  ਦੇ ਮੰਦਰ ਨੂੰ ਤੋੜੇ ਜਾਣ ਉਪਰੰਤ ਰਵਿਦਾਸ ਸਮਾਜ ਵਿੱਚ ਪਾਏ ਜਾ ਰਹੇ ਰੋਸ ਦੇ ਮੱਦੇ ਨਜ਼ਰ ਅੱਜ ਜਲੰਧਰ ਵਿਖੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਇੱਕ ਵਿਸ਼ੇਸ਼ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਸੰਸਦ ਮੈਂਬਰ ਸੰਤੋਖ ਸਿੰਘ ,ਰਾਜ ਕੁਮਾਰ ਚੱਬੇਵਾਲ, ਵਿਧਾਇਕ SUSHIL RINKU ਅਤੇ ਰਵਿਦਾਸ ਸਮਾਜ ਦੇ ਆਗੂ ਵੀ ਸ਼ਾਮਿਲ ਹੋਏ ।ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਆਗੂਆਂ ਨੂੰ ਜਾਣੂ ਕਰਵਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਹੀ ਇਸ ਮਾਮਲੇ ਨੂੰ ਹੱਲ ਕਰਨ ਲਈ ਕਮੇਟੀ ਗਠਿਤ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਸਬੰਧੀ ਕੋਈ ਢੁੱਕਵਾਂ ਫ਼ੈਸਲਾ ਲਿਆ ਜਾਵੇ।  ਤਕਨੀਕੀ ਸਿੱਖਿਆ  ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮੌਕੇ 13 ਅਗਸਤ ਦਿਨ ਮੰਗਲਵਾਰ ਨੂੰ ਬੰਦ  ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ PUNJAB ਦੀਆਂ ਸਾਰੀਆਂ ਵਿਦਿਅਕ ਸੰਸਥਾਵਾਂ ਬੰਦ ਰੱਖਣ ਦਾ ਐਲਾਨ ਕੀਤਾ   ।