ਮੋਗਾ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਅੱਜ ਆਮ ਵਾਂਗ ਖੁਲ੍ਹੀਆਂ ਰਹਿਣਗੀਆਂ --ਡਿਪਟੀ ਕਮਿਸ਼ਨਰ

ਮੋਗਾ ,13 ਅਗਸਤ (ਜਸ਼ਨ): ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜ਼ਰੂਰੀ ਕਦਮ ਉਠਾਏ ਜਾ ਰਹੇ ਨੇ ।ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਖ ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਵਿੱਦਿਅਕ ਸੰਸਥਾਵਾਂ ਬੰਦ ਰੱਖਣ ਦੇ ਹੁਕਮ ਵੀ ਜਾਰੀ ਕੀਤੇ ਨੇ। ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਸਵੇਰੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ  ਫੋਨ  ਵਾਰਤਾ ਦੌਰਾਨ ਦੱਸਿਆ ਕਿ ਮੋਗਾ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਅੱਜ ਆਮ ਵਾਂਗ ਖੁਲ੍ਹੀਆਂ ਰਹਿਣਗੀਆਂ । ਉਨ੍ਹਾਂ ਕਿਹਾ ਕਿ ਬੰਦ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਪੁਰ ਅਮਨ ਰਹਿਣ ਦਾ ਭਰੋਸਾ ਦਿਵਾਇਆ ਗਿਆ ਹੈ ਇਸ ਕਰਕੇ ਵਿੱਦਿਅਕ ਸੰਸਥਾਵਾਂ  ਨੂੰ ਆਮ ਵਾਂਗ ਖੁੱਲ੍ਹਾ ਰੱਖਣ ਦਾ ਫੈਸਲਾ ਲਿਆ ਗਿਆ ਹੈ ।ਜ਼ਿਕਰਯੋਗ ਹੈ ਕਿ ਕਈ ਨਿੱਜੀ  ਸਕੂਲਾਂ ਵੱਲੋਂ ਆਪਣੇ ਤੌਰ ਤੇ ਸਕੂਲ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ ਤੇ ਇੰਜ ਜਿਨ੍ਹਾਂ ਨਿੱਜੀ ਸਕੂਲਾਂ ਨੇ ਆਪਣੇ ਵਿਦਿਆਰਥੀਆਂ ਨੂੰ ਫੋਨ ਸੰਦੇਸ਼ ਭੇਜੇ ਹਨ ਉਨ੍ਹਾਂ ਨਿੱਜੀ ਸਕੂਲਾਂ ਵਿੱਚ ਅੱਜ  ਛੁੱਟੀ ਰਹੇਗੀ ਜਦਕਿ ਸਰਕਾਰੀ ਸਕੂਲ ਆਮ ਵਾਂਗ ਖੁੱਲ੍ਹੇ ਰਹਿਣਗੇ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ