ਮਾਊਟ ਲਿਟਰਾ ਜੀ ਸਕੂਲ ’ਚ ਤੀਜ ਦੇ ਤਿਉਹਾਰ ਮੌਕੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੇ ਪਾਈ ਧਮਾਲ

ਮੋਗਾ, 12 ਅਗਸਤ(ਜਸ਼ਨ):  -ਮੋਗਾ-ਲੁਧਿਆਣਾ ਜੀ ਟੀ ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਊਟ ਲਿਟਰਾ ਜੀ ਸਕੂਲ ਵਿਚ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਅਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਵਿਚ ਤੀਜ ਹਰਿਆਵਲ ਸਮਾਗਮ ਦਾ ਆਯੋਜਨ ਧੂਮਧਾਮ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਸਾਂਝੇ ਤੌਰ ਤੇ ਰੀਬਨ ਕੱਟ ਕੇ ਕੀਤੀ। ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਰੰਗਾਰੰਗ ਪ੍ਰੋਗਰਾਮ, ਗਿੱਧਾ, ਬੋਲੀਆਂ ਪਾ ਕੇ ਜਿੱਥੇ ਧਮਾਲ ਪਾਈ ਉਥੇ ਸਮਾਗਮ ਵਿਚ ਵਿਦਿਆਰਥੀਆਂ ਦੇ ਵਿਸ਼ੇਸ਼ ਤੌਰ ਤੇ ਪਹੁੰਚੇ ਮਾਤਾ ਪਿਤਾ ਦੇ ਕੁਕਿੰਗ, ਲਦੀ ਟਿਫਿਨ ਮੁਕਾਬਲੇ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਦੌਰਾਨ ਵਿਦਿਆਰਥਣਾਂ ਦੀ ਮਹਿੰਦੀ ਪ੍ਰਤੀਯੋਗਤਾ, ਰੰਗੋਲੀ ਮੇਕਿੰਗ, ਆਰਟੀਫੀਸ਼ੀਅਲ ਫਲਾਵਰ ਮੇਕਿੰਗ ਵਰਗੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਸਾਰਿਆਂ ਨੂੰ ਤੀਜ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਸਾਰਿਆਂ ਨੂੰ ਵਧਾਈ ਦਿੱਤੀ। ਇਸ ਸਮਾਗਮ ਵਿਚ ਸਕੂਲ ਸਟਾਫ, ਵਿਦਿਆਰਥੀਆਂ ਦੇ ਇਲਾਵਾ ਬੱਚਿਆਂ ਦੇ ਮਾਪੇ ਹਾਜਰ ਸਨ।