’ਤੇ ਹੁਣ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੋਗਾ ਵਿਖੇ ਕੌਮੀਂ ਝੰਡਾ ਲਹਿਰਾਉਣਗੇ

ਮੋਗਾ 13 ਅਗਸਤ:(ਜਸ਼ਨ): ਮੋਗਾ ਵਿਖੇ ਜ਼ਿਲਾ ਪੱਧਰੀ ਆਜਾਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਵੱਲੋਂ 73 ਵੇਂ ਸੁਤੰਤਰਤਾ ਦਿਵਸ ਲਈ ਦਿੱਤੇ ਸੱਦਾ ਪੱਤਰਾਂ ਮੁਤਾਬਕ ਮੋਗਾ ਦੀ ਦਾਣਾ ਮੰਡੀ ਵਿਚ 15 ਅਗਸਤ ਨੂੰ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮਾਂ ਵਾਸਤੇ ਸਵੇਰੇ 9 ਵਜੇ ਦਾ ਸਮਾਂ ਤੈਅ ਕੀਤਾ ਗਿਆ ਹੈ ਜਦੋਂ ਵਿੱਤ ਮੰਤਰੀ ਕੌਮੀਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।  ਜ਼ਿਕਰਯੋਗ ਹੈ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਜਾਰੀ ਲਿਸਟ ਮੁਤਾਬਕ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨੀ ਸੀ ਪਰ ਹੁਣ ਬਦਲੇ ਹੋਏ ਪ੍ਰੋਗਰਾਮ ਮੁਤਾਬਕ ਮਨਪ੍ਰੀਤ ਸਿੰਘ ਬਾਦਲ ਮੋਗਾ ਦੇ ਅਜਾਦੀ ਸਮਾਗਮਾਂ ਦੌਰਾਨ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਨਗੇ।