500 ਪੇਟੀਆਂ ਸ਼ਰਾਬ ਨਾਲ ਭਰੀ ਟਰਾਲੀ ਸਮੇਤ ਇਕ ਵਿਅਕਤੀ ਗਿ੍ਰਫਤਾਰ

Tags: 

ਮੋਗਾ,13 ਅਗਸਤ (ਲਛਮਣਜੀਤ ਸਿੰਘ ਪੁਰਬਾ/ ਨਵਦੀਪ ਮਹੇਸ਼ਰੀ): ਮੋਗਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਮਾਣੂੰਕੇ ਵਿੱਚੋਂ ਇਕ ਵਿਅਕਤੀ ਨੂੰ ਸ਼ਰਾਬ ਦੀਆਂ 500 ਪੇਟੀਆਂ ਸਮੇਤ ਗਿ੍ਰਫਤਾਰ ਕਰ ਲਿਆ।  ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਨਾਕਾਬੰਦੀ ਦੌਰਾਨ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਮਾਣੂੰਕੇ ਵਿੱਚੋਂ ਜਸਪ੍ਰੀਤ ਸਿੰਘ ਉਰਫ ਜੱਸੀ ਪੁੱਤਰ ਸੋਹਨ ਸਿੰਘ ਵਾਸੀ ਮਾਣੂਕੇ ਨੂੰ ਹਰਿਆਣਾ ਮਾਰਕਾ 500 ਪੇਟੀਆਂ ਸ਼ਰਾਬ ਲਿਜਾਂਦੇ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ । ਇਹ ਸ਼ਰਾਬ ਇਕ ਟਰਾਲੀ ਵਿਚ ਲੱਦੀ ਹੋਈ ਸੀ । ਇਸ ਸਬੰਧੀ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦੇ ਹੋਏ ਡੀਐਸਪੀ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਮੋਗਾ ਸ. ਅਮਰਜੀਤ ਸਿੰਘ ਬਾਜਵਾ ਅਤੇ ਐਸ ਪੀ ਡੀ ਸ.ਹਰਿੰਦਰਪਾਲ ਸਿੰਘ ਪਰਮਾਰ ਦੇ ਆਦੇਸ਼ਾਂ ਅਨੁਸਾਰ ਜ਼ਿਲੇ ਵਿੱਚ ਵਿੱਢੀ ਗਈ ਨਸ਼ਾ ਰੋਕੂ ਮੁਹਿੰਮ ਦੇ ਤਹਿਤ ਕਾਰਵਾਈ ਕਰਦੇ ਹੋਏ 500 ਪੇਟੀ ਹਰਿਆਣਾ ਮਾਰਕਾ ਸ਼ਰਾਬ ਜਸਪ੍ਰੀਤ ਸਿੰਘ ਉਰਫ ਜੱਸੀ ਤੋਂ ਟਰੈਕਟਰ ਟਰਾਲੀ ਸਮੇਤ ਬਰਾਮਦ ਕੀਤੀ ਹੈ । ਉਹਨਾਂ ਦੱਸਿਆ ਕਿ ਜਸਪ੍ਰੀਤ ਖਿਲਾਫ਼ ਪਹਿਲਾਂ ਵੀ 8 ਪਰਚੇ ਨਜਾਇਜ਼ ਸ਼ਰਾਬ ਸਬੰਧੀ ਦਰਜ ਹਨ।ਇਸ ਸਬੰਧੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਤਫਤੀਸ਼ ਏ ਐੱਸ ਆਈ ਅਮਰਜੀਤ ਸਿੰਘ ਕਰ ਰਹੇ ਹਨ ।  
 ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ