ਵਿਜੀਲੈਂਸ ਵਲੋਂ ਪੀ.ਐਸ.ਪੀ.ਸੀ.ਐਲ ਦਾ ਜੇ.ਈ 17 ਹਜਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਚੰਡੀਗਡ੍ਹ, 14 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ)  ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਈਸਟ ਟੈਂਕ, ਨੇੜੇ ਮਹਿੰਦਰਾ ਕਾਲਜਾ ਪਟਿਆਲਾ ਵਿਖੇ ਤਾਇਨਾਤ ਜੇ. ਈ. ਰਾਮ  ਸਿੰਘ ਨੂੰ 17 ਹਜਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ ਨੂੰ ਦਵਿੰਦਰ ਸਿੰਘ, ਵਾਸੀ ਫੀਲਖਾਨਾ ਰੋਡ, ਜਿਲਾ ਪਟਿਆਲਾ ਦੀ ਸ਼ਿਕਾਇਤ ਉੱਤੇ 17 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਜੇ.ਈ ਵਲੋਂ ਉਸ ਦੀ ਦੁਕਾਨ 'ਤੇ ਵਾਧੂ ਲੋਡ ਬਾਰੇ ਨਾ ਦੱਸਣ ਅਤੇ ਇਸ ਸਬੰਧੀ ਰਿਪੋਰਟ ਪੀ.ਐਸ.ਪੀ.ਸੀ.ਐਲ ਨੂੰ ਨਾ ਦੇਣ ਦੇ ਇਵਜ ਵਿਚ  30 ਹਜਾਰ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 25 ਹਜਾਰ ਰੁਪਏ ਵਿਚ ਤੈਅ ਹੋਇਆ ਹੈ। ਉਸ ਨੇ ਕਿਹਾ ਕਿ ਉਸ ਵਲੋਂਪਹਿਲਾਂ ਹੀ ਉਕਤ ਜੇ.ਈ ਨੂੰ 8000 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ  ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁੱਜੀ ਕਿਸ਼ਤ ਦੇ 17,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ਿਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।