ਪੰਜਾਬ ਸਰਕਾਰ ਦੇ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੈਨਸ਼ਨ ਅਦਾਲਤ 23 ਅਗਸਤ ਨੂੰ-ਸਹਾਇਕ ਕਮਿਸ਼ਨਰ ਲਾਲ ਵਿਸ਼ਵਾਸ਼ ਬੈਸ

ਮੋਗਾ, 16 ਅਗਸਤ:(ਜਸ਼ਨ):   ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ 23 ਅਗਸਤ 2019 ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਸਥਿਤ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੇ ਦਫ਼ਤਰ ਕਮਰਾ ਨੰਬਰ 201-ਏ ਸਤਲੁਜ ਬਲਾਕ ਵਿਖੇ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜਨਰਲ ਤੇ ਸ਼ਿਕਾਇਤਾਂ) ਸ੍ਰੀ ਲਾਲ ਵਿਸ਼ਵਾਸ਼ ਬੈਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਹ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ। ਉਨਾਂ ਪੈਨਸ਼ਨਰਾਂ ਨੂੰ ਇਸ ਅਦਾਲਤ ਦਾ ਵਧ ਤੋਂ ਵਧ ਲਾਭ ਲੈਣ ਦੀ ਅਪੀਲ ਕੀਤੀ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ