ਮਾਉਟ ਲਿਟਰਾ ਜੀ ਸਕੂਲ ‘ਚ ਹੋਏ ਇੰਟਰ ਹਾਊਸ ਮੈਥ ਕੁਇਜ਼ ਮੁਕਾਬਲਿਆਂ ਉਪਰੰਤ ਡਾਇਰੈਕਟਰ ਅਨੁਜ ਗੁਪਤਾ ਨੇ ਆਖਿਆ ‘‘ਬੱਚਿਆ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅਜਿਹੇ ਮੁਕਾਬਲੇ ਬੇਹੱਦ ਜ਼ਰੂਰੀ’’

ਮੋਗਾ, 17 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਖੇ ਚੇਅਰਮੈਨ ਅਸ਼ੋਕ ਗੁਪਤਾ, ਡਇਰੈਕਟਰ ਅਨੁਜ ਗੁਪਤਾ ਤੇ ਡਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਇੰਟਰ  ਹਾਊਸ ਮੈਥ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਬੱਚਿਆਂ ਨੇ ਵੱਧ-ਚੜ ਕੇ ਹਿੱਸਾ ਲੈਂਦੇ ਹੋਏ ਆਪਣੀ ਪ੍ਰਤਿਭਾ ਦਾ ਸ਼ਾਨਦਾ ਪ੍ਰਦਰਸ਼ਨ ਕੀਤਾ। ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਇਹ ਕੁਇਜ਼ ਮੁਕਾਬਲੇ ਗ੍ਰੇਡ-1 ਤੋਂ 9 ਵੀਂ ਕਲਾਸ ਦੇ ਬੱਚਿਆ ਲਈ ਆਯੋਜਿਤ ਕੀਤੇ ਗਏ ਸੀ। ਜੂਨੀਅਰ ਅਤੇ ਸੀਨੀਅਰ ਵਿਦਿਆਰਥੀਆਂ ਨੇ ਇਸ ਵਿੱਚ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਦੌਰਾਨ ਜੂਨੀਅਰ ਵਰਗ ਵਿੱਚ ਪਹਿਲੀ ਤੋਂ ਤੀਜੀ ਕਲਾਸ ਦੀ ਡੀਵਨੰਸੀ ਹਾੳੂਸ, ਚੌਥੀ ਤੇ ਪੰਜਵੀਂ ਕਲਾਸ ਦੇ ਆਈਸਟੀਨ  ਹਾਊਸ ਜੇਤੂ ਰਹੇ ਜਦ ਕਿ ਸੀਨੀਅਰ ਵਰਗ 6 ਵੀਂ ਤੋਂ ਨੌਵੀਂ ਕਲਾਸ ਵਿੱਚ ਗਾਂਧੀ ਹਾੳੂਸ ਨੇ ਆਪਣਾ ਕਬਜ਼ਾ ਬਰਕਰਾਰ ਰੱਖਿਆ। ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਮੰਤਵ ਨਾਲ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ, ਤਾਂ ਦੋ ਵਿਦਿਆਰਥੀ ਆਪਣਾ ਤੇ ਮਾਪਿਆਂ ਦਾ ਨਾਂਅ ਰੋਸ਼ਨ ਕਰ ਸਕਣ। ਉਹਨਾਂ ਕਿਹਾ ਕਿ ਅਜਿਹੇ ਮੁਕਾਬਲੇ ਅੱਗੇ ਵੀ ਜਾਰੀ ਰਹਿਣਗੇ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।