ਏ.ਐਸ.ਆਈ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਰਫਤਾਰ,ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਮੋਗਾ ਨੇ 8 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕੀਤਾ ਕਾਬੂ

ਮੋਗਾ 20 ਅਗਸਤ:(ਜਸ਼ਨ): ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਸ੍ਰੀ ਬੀ.ਕੇ ਉੱਪਲ  ਆਈ.ਪੀ.ਐਸ, ਮੁੱਖ ਡਾਇਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਹਰਗੋਬਿੰਦ ਸਿੰਘ, ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਫਿਰੋਜਪੁਰ ਰੇਂਜ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਰਜਿੰਦਰ ਸਿੰਘ, ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਮੋਗਾ ਵੱਲੋਂ ਏ.ਐਸ.ਆਈ ਜਗਸੀਰ ਸਿੰਘ, ਥਾਣਾ ਬੱਧਨੀ ਕਲਾਂ, ਜਿਲਾ ਮੋਗਾ ਨੂੰ 8,000 ਰੁਪਏ ਰਿਸ਼ਵਤ ਲੈਂਦੇ ਨੂੰ ਰੰਗੇ ਹੱਥੀਂ ਗਿ੍ਰਫਤਾਰ ਕੀਤਾ ਗਿਆ ਹੈ। ਉਪ ਕਪਤਾਨ ਪੁਲਿਸ  ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਰਸ਼ਨ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਬੁਰਜ ਦੁੱਨਾ, ਤਹਿਸੀਲ ਨਿਹਾਲ ਸਿੰਘ ਵਾਲਾ, ਜਿਲਾ ਮੋਗਾ ਨੇ ਮੁਦੱਈ ਸੁਖਦੇਵ ਸਿੰਘ ਪੁੱਤਰ ਸਵਰਗੀ ਸ੍ਰੀ ਕਰਨੈਲ ਸਿੰਘ ਵਾਸੀ ਪਿੰਡ ਬੁਰਜ ਦੁੱਨਾ, ਤਹਿਸੀਲ ਨਿਹਾਲ ਸਿੰਘ ਵਾਲਾ, ਜਿਲਾ ਮੋਗਾ ਦੇ ਖਿਲਾਫ ਇੱਕ ਦਰਖਾਸਤ ਥਾਣਾ ਬੱਧਨੀ ਕਲਾਂ ਵਿਖੇ ਦਿੱਤੀ ਸੀ। ਇਸ ਦਰਖਾਸਤ ਦਾ ਨਿਪਟਾਰਾ ਮੁਦੱਈ ਸੁਖਦੇਵ ਸਿੰਘ ਦੇ ਹੱਕ ਵਿੱਚ ਕਰਨ ਬਦਲੇ ਏ.ਐਸ.ਆਈ ਜਗਸੀਰ ਸਿੰਘ ਥਾਣਾ ਬੱਧਨੀ ਕਲਾਂ ਨੇ ਮੁਦੱਈ ਪਾਸੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਮੁਦੱਈ ਦੇ ਮਿੰਨਤ ਤਰਲਾ ਕਰਨ ਤੇ 8,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ, ਪਰੰਤੂ ਮੁਦੱਈ ਰਿਸ਼ਵਤ ਦੇਣੀ ਨਹੀਂ ਚਾਹੁੰਦਾ ਸੀ, ਜਿਸ ਕਰਕੇ ਉਹ 8,000 ਰੁਪਏ ਰਿਸ਼ਵਤ ਦੇਣ ਦਾ ਝੂਠਾ ਵਾਅਦਾ ਕਰਕੇ ਵਾਪਸ ਆ ਗਿਆ। ਬੱਧਣੀ ਥਾਣੇ ਸਾਹਮਣੇ ਏ.ਐਸ.ਆਈ. ਜਗਸੀਰ ਸਿੰਘ ਵੱਲੋਂ ਮੁਦੱਈ ਪਾਸੋਂ 8,000 ਰੁਪਏ ਰਿਸ਼ਵਤ ਅੱਜ ਮਿਤੀ 20 ਅਗਸਤ 2019 ਨੂੰ ਹਾਸਲ ਕੀਤੀ ਗਈ ਪਰ ਡੀ ਐੱਸਪੀ ਹਰਜਿੰਦਰ ਸਿੰਘ ਦੀ ਅਗਵਾਈ ਵਿਚ ਵਿਜੀਲੈਂਸ ਟੀਮ ਨੇ ਉਸ ਨੂੰ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ। ਏ ਐੱਸ ਆਈ ਜਗਸੀਰ ਸਿੰਘ ਵਿਰੁੱਧ ਮੁਕੱਦਮਾ ਨੰਬਰ 23 ਮਿਤੀ 20 ਅਗਸਤ 2019 ਅ/ਧ 7 ਪੀ.ਸੀ.ਐਕਟ 1988 ਅਮੈਂਡਡ ਬਾਏ ਪੀ.ਸੀ. (ਅਮੈਂਡਮੈਂਟ) ਐਕਟ 2018 ਥਾਣਾ ਵਿਜੀਲੈਂਸ ਬਿਊਰੋ ਫਿਰੋਜਪੁਰ ਦਰਜ ਰਜਿਸਟਰਡ ਕੀਤਾ ਗਿਆ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ