ਮਾਊਂਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦਪੁਰਾਣਾ ਵਾਲਾ ‘ਚ ਬਣੇ ਬਿਰਧ ਆਸ਼ਰਮ ‘ਚ ਬਜ਼ੁਰਗਾਂ ਨਾਲ ਬਿਤਾਇਆ ਸਮਾਂ

ਮੋਗਾ, 21 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ ਰੋਡ ਤੇ ਪਿੰਡ ਪੁਰਾਣੇ ਵਾਲਾ ਵਿਚ ਸਥਿਤ ਮਾਊਂਟ ਲਿਟਰਾ ਜੀ ਸਕੂਲ ਵਿਚ ਚੇਅਰਮੈਨ ਅਸ਼ੋਕ ਗਰਗ, ਡਾਇਰੈਕਟਰ ਅਨੁਜ ਗੁਪਤਾ ਅਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਬਜੁਰਗ ਦਿਵਸ ਮਨਾਇਆ ਗਿਆ। ਇਸ ਦੌਰਾਨ ਅੱਠਵੀਂ ਅਤੇ ਨੌਂਵੀ ਕਲਾਸ ਦੇ ਵਿਦਿਆਰਥੀ, ਅਧਿਆਪਕਾਂ ਨਾਲ ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦਪੁਰਾਣਾ ਵਾਲਾ ‘ਚ ਬਣੇ ਬਿਰਧ ਆਸ਼ਰਮ ਵਿਚ ਗਏ, ਜਿੱਥੇ ਬੱਚਿਆਂ ਅਤੇ ਅਧਿਆਪਕਾਂ ਨੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਨਾਲ ਖੱਟੀਆਂ ਮਿੱਠੀਆਂ ਯਾਦਾਂ ਸਾਂਝੀਆਂ ਕੀਤੀਆਂ। ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣੇ ਵਾਲਿਆਂ ਵੱਲੋਂ ਤਾਮੀਰ ਕਰਵਾਏ ਬਿਰਧ ਆਸ਼ਰਮ ‘ਚ ਗਏ ਬੱਚਿਆਂ ਨੇ ਬਜੁਰਗਾਂ ਤੋਂ ਆਸ਼ੀਰਵਾਦ ਲਿਆ ਅਤੇ ਉਨਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਬਿਰਧ ਆਸ਼ਰਮ ਦੇ ਬਜ਼ੁਰਗ ਬੱਚਿਆਂ ਨੂੰ ਮਿਲ ਕੇ ਬੇਹੱਦ ਖੁਸ਼ ਹੋਏ। ਇਸ ਦੇ ਬਾਅਦ ਬੱਚਿਆਂ ਨੇ ਇਤਿਹਾਸਕ ਗੁਰਦੁਆਰਾ ਚੰਦਪੁਰਾਣਾ ਸਾਹਿਬ ਵਿਚ ਜਾ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬਾਨਾਂ ਦਾ ਆਸ਼ੀਰਵਾਦ ਲਿਆ।

ਸਕੂਲ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਸਕੂਲ ਵਲੋਂ ਸਮੇਂ ਸਮੇਂ ਤੇ ਪੜਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਵਿਚ ਹਿੱਸਾ ਲੈਣ ਦੇ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਕੜੀ ਤਹਿਤ ਅੱਜ ਬੱਚਿਆਂ ਨੇ ਬਿਰਧ ਆਸ਼ਰਮ ਵਿਚ ਜਾ ਕੇ ਬਜ਼ੁਰਗਾਂ ਨਾਲ ਮੁਲਾਕਾਤ ਕੀਤੀ।