ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਵਿਨੋਦ ਬਾਂਸਲ ਦੀ ਤਾਜਪੋਸ਼ੀ 28 ਅਗਸਤ ਨੂੰ

ਮੋਗਾ, 27 ਅਗਸਤ (ਜਸ਼ਨ): ਪੰਜਾਬ ਸਰਕਾਰ ਵੱਲੋਂ ਮੋਗਾ ਕਾਂਗਰਸ ਦੇ ਸਿਟੀ ਪ੍ਰਧਾਨ ਵਿਨੋਦ ਬਾਂਸਲ ਨੂੰ ਮੋਗਾ ਇੰਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨ ਥਾਪਿਆ ਗਿਆ ਹੈ ਤੇ ਉਹ ਅੱਜ 28 ਅਗਸਤ ਨੂੰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣਗੇ । ਵਿਨੋਦ ਬਾਂਸਲ ਦੇ ਤਾਜਪੋਸ਼ੀ ਸਮਾਗਮ ਦੌਰਾਨ ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਤੋਂ ਇਲਾਵਾ ਮੋਗਾ ਜ਼ਿਲੇ ਦੇ ਕਾਂਗਰਸੀ ਆਗੂ, ਵਰਕਰ ਅਤੇ ਆਮ ਸ਼ਹਿਰੀ ਹਾਜ਼ਰ ਹੋਣਗੇ। ਸਵੇਰੇ 9 ਵਜੇ ਤੋਂ 11 ਵਜੇ ਤੱਕ ਇੰਪਰੂਵਮੈਂਟ ਟਰੱਸਟ ਦੇ ਵਿਹੜੇ ਵਿਚ ਹੋਣ ਵਾਲੇ ਇਸ ਸਮਾਗਮ ਦੌਰਾਨ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਜਾਣਗੇ,ਜਿਸ ਉਪਰੰਤ ਚੇਅਰਮੈਨ ਵਿਨੋਦ ਬਾਂਸਲ ਆਪਣਾ ਅਹੁਦਾ ਸੰਭਾਲਣਗੇ।