ਮਾਉਟ ਲਿਟਰਾ ਜੀ ਸਕੂਲ ‘ਚ ਤਿੰਨ ਰੋਜ਼ਾ ਪੁਸਤਕ ਮੇਲੇ ਦਾ ਆਯੋਜਨ

ਮੋਗਾ, 28 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿੱਚ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਸਕਾਲੈਸਿਟਕ ਇੰਡੀਆ ਵੱਲੋਂ ਤਿੰਨ ਰੋਜ਼ਾ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਸਾਂਝੇ ਤੌਰ ਤੇ ਕੀਤਾ। ਇਸ ਮੌਕੇ ਪੀ.ਟੀ.ਐਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਤੇ ਮਾਪਿਆ ਵਿੱਚ ਭਾਰੀ ਉਤਸਾਹ ਵੇਖਣ ਨੂੰ ਮਿਲਿਆ। ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਸਿੱਖਿਆ ਦੇ ਸਾਰੇ ਵਿਸ਼ਿਆ ਦੀ ਪੁਸਤਕਾਂ ਦੀ ਪ੍ਰਦਰਸ਼ਨੀ ਲਾਈ ਗਈ। ਬੱਚਿਆਂ ਨੇ ਇਸ ਪੁਸਤਕ ਮੇਲੇ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਕੇ ਮੋਨਿਕਾ ਗਰਗ, ਸਹਾਇਕ ਪ੍ਰਬੰਧਕ ਸਪੂਰਨਾ ਨੇ 6 ਤੋਂ 12 ਵੀਂ ਕਲਾਸ ਦੇ ਵਿਦਿਆਰਥੀ ਉਤਸਵ ਧਾਰੀ, ਦੇਵਲੀਨਾ, ਸ਼ਿਵਮ, ਗੁਰਸ਼ਰਨ, ਗੁਰਮਨਪ੍ਰੀਤ, ਵੇਦਿਕਾ, ਗੁਰਜੋਤ, ਨਵਨੀਤ, ਅਰਸ਼ਪ੍ਰੀਤ, ਗਾਸੀ ਨੂੰ ਵਧੀਆ ਪ੍ਰਦਰਸ਼ਨ ਕਰਨ ਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਅਤੇ ਵਿਦਿਆਰਥੀਆਂ ਨੇ ਸਕੂਲ ਅਤੇ ਸਕਾਲੈਸਿਟਕ ਇੰਡੀਆ ਦਾ ਸਕੂਲ ਵਿਚ ਤਿੰਨ ਦਿਨ ਤਕ ਚੱਲੇ ਪੁਸਤਕ ਮੇਲੇ ਲਈ ਧੰਨਵਾਦ ਕੀਤਾ।