ਮਾਉਟ ਲਿਟਰਾ ਜ਼ੀ ਸਕੂਲ ਵਿੱਚ ਮੇਜਰ ਧਿਆਨ ਚੰਦ ਦੀ ਜੈਅੰਤੀ ਮਨਾ ਕੇ ਮਨਾਇਆ ਰਾਸ਼ਟਰੀ ਖੇਡ ਦਿਵਸ

ਮੋਗਾ, 29 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿੱਚ ਸ਼ਹਿਰ ਦੇ ਪ੍ਰਮੁੱਖ ਉਦੋਗਪਤੀ ਤੇ ਸਕੂਲ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਸਕੂਲ ਵਿੱਚ ਮੇਜਰ ਧਿਆਨ ਚੰਦ ਦੀ ਜੈਅੰਤੀ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਕਰਕੇ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੇ ਮੇਜਰ ਧਿਆਨ ਚੰਦ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਉਹਨਾਂ ਦੇ ਜੀਵਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਦੀ ਹੈ ਅਤੇ ਚੰਗੀ ਸਿਹਤ ਲਈ ਵਧੀਆ ਜੀਵਨ ਸ਼ੈਲੀ ਦੇ ਨਾਲ ਨਾਲ ਰੋਜ਼ਾਨਾ ਖੇਡਣਾ ਵੀ ਜਰੂਰੀ ਹਨ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਕਾਰ ਦੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੱਤੀ।