ਮਾਉਟ ਲਿਟਰਾ ਜੀ ਸਕੂਲ ਮੋਗਾ ‘ਚ ਮਨਾਇਆ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਉਤਸ਼ਵ

ਮੋਗਾ, 31 ਅਗਸਤ (ਜਸ਼ਨ) ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮੋਗਾ ਸ਼ਹਿਰ ਦੀ ਪ੍ਰਮੁੱਖ ਸੰਸਥਾ ਮਾਉਟ ਲਿਟਰਾ ਜੀ ਸਕੂਲ ’ਚ ਸ਼ਹਿਰ ਦੇ ਪ੍ਰਮੁੱਖ ਉਦੋਗਪਤੀ ਤੇ ਸਕੂਲ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸ਼ਵ ਮਨਾਇਆ ਗਿਆ। ਜਿਸਦੀ ਸ਼ੁਰੂਆਤ ਸ਼੍ਰੀ ਸੁਖਮਣੀ ਸਾਹਿਬ ਦਾ ਪਾਠ ਕਰਕੇ ਕੀਤੀ ਗਈ। ਇਸ ਮੌਕੇ ਬੱਚਿਆ ਵੱਲੋਂ ਸ਼ਬਦ ਗਾਇਨ ਕੀਤਾ। ਇਸ ਉਪਰੰਤ ਬੱਚਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਰੇ ਜਾਣਕਾਰੀ ਸਾਂਝੀ ਕੀਤੀ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਕਈ ਭਗਤਾਂ, ਸੰਤਾਂ ਅਤੇ ਗੁਰੂਆਂ ਦੀ ਬਾਣੀ ਸ਼ਾਮਲ ਹੈ। ਗੁਰੂ ਗ੍ਰੰਥ ਸਾਹਿਬ ਜੀ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਪੂਰਨ ਕਰਵਾਇਆ। ਉਨਾਂ ਕਿਹਾ ਕਿ ਇਸ ਪਵਿੱਤਰ ਗ੍ਰੰਥ ਵਿਚ ਗੁਰੂਆਂ, ਭਗਤਾਂ ਦੀ ਬਾਣੀ ਤੇ ਸਾਨੂੰ ਅਮਲ ਕਰਨਾ ਚਾਹੀਦਾ ਹੈ। ਸੱਚ ਦੇ ਮਾਰਗ ਤੇ ਚੱਲਣਾ ਚਾਹੀਦਾ ਹੈ। ਆਪਣੇ ਮਨ ਨੂੰ ਪ੍ਰਮਾਤਮਾ ਦੇ ਮਨ ਨਾਲ ਜੋੜਨਾ ਚਾਹੀਦਾ ਹੈ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀ ਹਾਜਰ ਸਨ।