ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਜ਼ੁਬਾਨ ਫਿਸਲੀ, ਹੜ੍ਹ ਪੀੜਤਾਂ ਦਾ ਉਡਾਇਆ ਮਜ਼ਾਕ,ਤੁਰੰਤ ਮੰਗਣ ਮਾਫੀ : ਬੈਂਸ

ਲੁਧਿਆਣਾ, 31 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੌਜੂਦਾ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲੀ ਕੀਤੀ ਹੈ ਕਿ ਉਨ੍ਹਾਂ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜਿਸ ਹਿਸਾਬ ਨਾਲ ਹੜ੍ਹ ਪੀੜਤਾਂ ਦਾ ਮਜਾਕ ਉਡਾਇਆ ਹੈ, ਇਸ ਸਬੰਧੀ ਮੁੱਖ ਮੰਤਰੀ ਤੁਰੰਤ ਵਿੱਤ ਮੰਤਰੀ ਬਾਦਲ ਨੂੰ ਕਹਿਣ ਕਿ ਉਹ ਮੁਆਫੀ ਮੰਗਣ, ਕਿਉਂਕਿ ਮਨਪ੍ਰੀਤ ਬਾਦਲ ਦੀ ਹੜ ਪੀੜਤਾਂ ਬਾਰੇ ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲ ਤੇ ਜੁਬਾਨ ਫਿਸਲ ਗਈ ਸੀ ਤੇ ਉਨ੍ਹਾਂ ਕੁੱਤੇਖਾਣੀ ਵਰਗੇ ਸ਼ਬਦਾਂ ਦੀ ਵਰਤੋਂ ਕੀਤੀ ਸੀ। ਇਸ ਸਬੰਧੀ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋਈ ਸੀ, ਜਿਸ ਦੇ ਅਨੇਕਾਂ ਲੋਕਾਂ ਨੇ ਕਮੈਂਟ ਕੀਤੇ ਹਨ। ਵਿਧਾਇਕ ਬੈਂਸ ਅੱਜ ਆਪਣੇ ਕੋਟ ਮੰਗਲ ਸਿੰਘ ਦਫਤਰ ਵਿੱਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਸ ਦੌਰਾਨ ਵਿਧਾਇਕ ਬੈਂਸ ਨੇ ਦੱਸਿਆ ਕਿ ਪਿਛਲੇ ਦਿਨÄ ਪੰਜਾਬ ਦੇ ਵਿੱਤ ਮੰੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੱਤਰਕਾਰਾਂ ਵਲੋਂ ਹੜ ਪੀੜਤਾਂ ਦੀ ਸਹਾਇਤਾ ਲਈ ਪੁੱਛੇ ਗਏ ਸਵਾਲ ਤੇ ਉਨ੍ਹਾਂ ਮਜਾਕ ਕੀਤਾ ਅਤੇ ਹੜ ਪੀੜਤਾਂ ਲਈ ਭੱਦੇ ਸ਼ਬਦਾਂ ਦੀ ਵਰਤੋਂ ਕੀਤੀ, ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ। ਵਿਧਾਇਕ ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਆਈ ਕਰੋਪੀ ਕਾਰਣ ਅਨੇਕਾਂ ਲੋਕ ਹੜ੍ਹਾਂ ਦੀ ਮਾਰ ਹੇਠ ਆਏ ਹਨ ਅਤੇ ਉਨ੍ਹਾਂ ਦੇ ਡੰਗਰ ਮਾਲ ਸਮੇਤ ਫਸਲਾਂ ਦਾ ਅਰਬਾਂ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇੱਕ ਵਜੀਰ ਹੜ ਪੀੜਤਾਂ ਦੀ ਮਦਦ ਕਰਨ ਦੀ ਗੱਲ ਤੇ ਬੜੇ ਭੱਦੇ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਹੜ੍ਹ ਪੀੜਤਾਂ ਨਾਲ ਕੋਝਾ ਮਜਾਕ ਕਰਦੇ ਹਨ।

ਵਿਧਾਇਕ ਬੈਂਸ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਵਲੋਂ ਕੀਤੀ ਗਈ ਗੱਲਬਾਤ ਸੋਸ਼ਲ ਮੀਡੀਆ ਦੇ ਵਾਇਰਲ ਹੋਈ ਹੈ, ਜਿਸ ਵਿੱਚ ਸਾਫ ਪਤਾ ਲੱਗ ਰਿਹਾ ਹੈ ਕਿ ਮਨਪ੍ਰੀਤ ਸਿੰਘ ਬਾਦਲ ਹੜ੍ਹ ਪੀੜਤਾਂ ਬਾਰੇ ਕੋਝਾ ਮਜਾਕ ਕਰ ਰਹੇ ਹਨ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ, ਘੱਟ ਹੈ। ਉਨ੍ਹਾਂÎ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਹੜ੍ਹ ਪੀੜਤਾਂ ਦੀ ਮਦਦ ਨਹ ਕਰ ਸਕਦੇ ਤਾਂ ਘੱਟੋ ਘੱਟ ਕੈਪਟਨ ਦੇ ਵਜੀਰ ਆਪਣੀ ਜੁਬਾਨ ਤੇ ਤਾਂ ਲਗਾਮ ਲਗਾ ਕੇ ਰੱਖਣ। ਉਨ੍ਹਾਂ ਮਨਪ੍ਰੀਤ ਸਿੰਘ ਬਾਦਲ ਨੂੰ ਵੀ ਅਪੀਲ ਕੀਤੀ ਕਿ ਉਹ ਤੁਰੰਤ ਇਸ ਸਬੰਧੀ ਮਾਫੀ ਮੰਗਣ।