ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਿਤ 8 ਸਤੰਬਰ ਨੂੰ ਹੋਣ ਵਾਲੇ ਸੈਮੀਨਾਰ ਦਾ ਉਦਘਾਟਨ ਡਾ. ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਵਾਲੇ ਕਰਨਗੇ

ਮੋਗਾ,6 ਸਤੰਬਰ (ਜਸ਼ਨ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੇਨ ਬਜ਼ਾਰ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਬਲਜੀਤ ਸਿੰਘ ਵਿਕੀ ਦੀ ਪ੍ਰਧਾਨਗੀ ਹੇਠ ਹੋਈ । ਗੁਰਪ੍ਰੀਤਮ ਸਿੰਘ ਚੀਮਾ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਦੀ ਖੁਸ਼ੀ ‘ਚ ਵਿਸ਼ੇਸ਼  ਸੈਮੀਨਾਰ 8 ਸਤੰਬਰ ਦਿਨ ਐਤਵਾਰ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਸਹਿਜ ਗਿੱਲ ਰਿਸੋਰਟ ਗਿੱਲ ਰੋਡ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਸੈਮੀਨਾਰ ਦਾ ਉਦਘਾਟਨ  ਡਾ. ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਵਾਲੇ ਕਰਨਗੇ। ਸੈਮੀਨਾਰ ਵਿਚ ਵਿਦਵਾਨ ਡਾ. ਅਜਮੇਰ ਸਿੰਘ, ਡਾ. ਗੁਰਦਰਸ਼ਨ ਸਿੰਘ ਢਿੱਲੋਂ, ਸੁਖਦੇਵ ਸਿੰਘ ‘ਭੌਰ‘, ਸੰਤ ਗੁਰਮੀਤ ਸਿੰਘ ਖੋਸਿਆਂ ਵਾਲੇ, ਬਾਬਾ ਮਹਿੰਦਰ ਸਿੰਘ ਜਨੇਰ ਟਕਸਾਲਵਾਲੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਵਾਤਾਵਰਨ ਸਬੰਧੀ ਆਪਣੀਆਂ ਵਿਚਾਰਾਂ ਰੱਖਣਗੇ । ਮੀਟਿੰਗ ਵਿਚ ਪ੍ਰਧਾਨ ਬਲਜੀਤ ਸਿੰਘ ਵਿਕੀ, ਗੁਰਪ੍ਰੀਤਮ ਸਿੰਘ ਚੀਮਾ ਜਰਨਲ ਸਕੱਤਰ, ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ, ਸਤਪਾਲ ਸਿੰਘ ਕੰਡਾ, ਦਲੀਪ ਸਿੰਘ, ਅਮਰੀਕ ਸਿੰਘ ਬਾਰਦਾਨੇ ਵਾਲੇ, ਪੂਰਨ ਭਗਤ ਸਿੰਘ, ਬਲਜਿੰਦਰ ਸਿੰਘ ਧਾਲੀਵਾਲ, ਮਹਿੰਦਰ ਸਿੰਘ ਸਹਾਰਨ, ਸੁਰਿੰਦਰ ਸਿੰਘ ਚਾਨਾ, ਹਰਨੇਕ ਸਿੰਘ ਦਾਰਾਪੁਰ, ਸਾਹਿਲ, ਰਣਜੀਤ ਸਿੰਘ ਮਾਲਵਾ, ਮਨਜੀਤ ਸਿੰਘ, ਨਿਰਵੈਰ ਸਿੰਘ, ਸਤਨਾਮ ਸਿੰਘ, ਰਣਜੀਤ ਸਿੰਘ ਮਾਲਵਾ, ਗੁਰਦੇਵ ਸਿੰਘ, ਮਨਜੀਤ ਸਿੰਘ, ਬੀਬੀ ਮਨਜੀਤ ਕੌਰ, ਬੀਬੀ ਕੁਲਦੀਪ ਕੌਰ, ਬੀਬੀ ਦਰਸ਼ਨ ਕੌਰ, ਬੀਬੀ ਜਸਵੀਰ ਕੌਰ ਆਦਿ ਸਾਮਿਲ ਸਨ ।