ਰਿਸ਼ਵਤਖੋਰ ਅਤੇ ਬੇਈਮਾਨ ਅਫਸਰਾਂ ਦੇ ਖਿਲਾਫ ਜੰਗ ਜਾਰੀ ਰਹੇਗੀ : ਬੈਂਸ ,, ਲਿੱਪ ਵਲੋਂ ਸੋਸ਼ਲ ਮੀਡੀਆ ਟੀਮ ਦਾ ਗਠਨ

ਲੁਧਿਆਣਾ, 7 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :  ਲੋਕ ਇਨਸਾਫ ਪਾਰਟੀ ਨੂੰ ਹੋਰ ਬੁਲੰਦੀਆਂ ਤੇ ਲਿਜਾਣ ਲਈ ਪਾਰਟੀ ਵਲੋਂ ਅੱਜ ਸੂਬੇ ਦੇ ਵੱਖ ਵੱਖ ਸ਼ਹਿਰਾਂ ਵਿੱਚ ਸੋਸ਼ਲ ਮੀਡੀਆ ਟੀਮਾਂ ਬਣਾ ਦਿੱਤੀਆਂ ਗਈਆਂ ਹਨ, ਜਿਸ ਲੜੀ ਤਹਿਤ ਅੱਜ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਸਰਕਟ ਹਾੳੂਸ ਵਿੱਖੇ ਵੱਖ ਵੱਖ ਸ਼ਹਿਰਾਂ ਦੇ ਸੋਸ਼ਲ ਮੀਡੀਆ ਇੰਚਾਰਜਾਂ ਦੀ ਨਿਯੁਕਤੀ ਕੀਤੀ ਅਤੇ ਉਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਦੌਰਾਨ ਵਿਧਾਨ ਸਭਾ ਹਲਕਾ ਦਾਖਾ ਤੋਂ ਐਡਵੋਕੇਟ ਅਰਸ਼ਦੀਪ ਕੌਰ ਅਤੇ ਪੰਜਾਬ ਐਂਂਡ ਹਰਿਆਣਾ ਹਾਈ ਕੋਰਟ  ਤੋਂ ਐਡਵੋਕੇਟ ਓਂਕਾਰ ਸਿੰਘ ਮੋਹਾਲੀ ਅਤੇ ਐਡਵੋਕੇਟ ਸੁਖਜੀਤ ਸਿੰਘ ਨੇ ਆਪਣੇ ਸੈਂਕੜੇ ਸਾਥੀਆਂ ਸਣੇ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਜਿਨਾਂ ਨੂੰ ਵਿਧਾਇਕ ਬੈਂਸ ਨੇ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸੱਤਾਧਾਰੀਆਂ ਵਲੋਂ ਸਰਕਾਰੀ ਅਧਿਕਾਰੀਆਂ ਨੂੰ ਪੂਰੀ ਸ਼ਹਿ ਦਿੱਤੀ ਗਈ ਹੈ ਅਤੇ ਇਹੋ ਕਾਰਣ ਹੈ ਕਿ ਅੱਜ ਸਰਕਾਰੀ ਅਫਸਰ ਰਿਸ਼ਵਤਖੋਰੀ ਅਤੇ ਬੇਈਮਾਨੀ ਨਾਲ ਪੈਸਾ ਇਕੱਤਰ ਕਰ ਰਹੇ ਹਨ ਅਤੇ ਸੱਤਾਧਾਰੀਆਂ ਦੀਆਂ ਵੀ ਜੇਬਾਂ ਭਰ ਰਹੇ ਹਨ, ਪਰ ਲੋਕ ਇਨਸਾਫ ਪਾਰਟੀ ਵਲੋਂ ਇਨਾਂ ਰਿਸ਼ਵਤਖੋਰਾਂ ਅਤੇ ਬੇਈਮਾਨ ਅਧਿਕਾਰੀਆਂ ਖਿਲਾਫ ਜੰਗ ਜਾਰੀ ਰਹੇਗੀ ਅਤੇ ਜਿਸ ਲਈ ਹੁਣ ਸੋਸ਼ਲ ਮੀਡੀਆ ਟੀਮ ਦਾ ਵੀ ਪੂਰਾ ਸਹਿਯੋਗ ਲਿਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਹਰ ਜਿਲੇ ਵਿੱਚ ਸੋਸ਼ਲ ਮੀਡੀਆ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਹਰ ਸ਼ਹਿਰ ਦਾ ਇੱਕ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜੋ ਸੋਸ਼ਲ ਮੀਡੀਆ ਰਾਹੀਂ ਪੰਜਾਬ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਪਣਾ ਕੰਮ ਦੇਖਣਗੇ ਅਤੇ ਆਪਣੀ ਟੀਮ ਦੇ ਸਹਿਯੋਗ ਨਾਲ ਲੋਕ ਇਨਸਾਫ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਪਾਰਟੀ ਦੀਆਂ ਨੀਤੀਆਂ ਸਬੰਧੀ ਪੰਜਾਬ ਵਾਸੀਆਂ ਨੂੰ ਜਾਣੂ ਕਰਵਾਉਣਗੇ ਅਤੇ ਰਿਸ਼ਵਤਖੋਰ ਅਤੇ ਬੇਈਮਾਨ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਐਡਵੋਕੇਟ ਅਰਸ਼ਦੀਪ ਕੌਰ ਵਿਧਾਨ ਸਭਾ ਹਲਕਾ ਦਾਖਾ ਅਤੇ ਐਡਵੋਕੇਟ ਓਂਕਾਰ ਸਿੰਘ ਮੋਹਾਲੀ ਦਾ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਵਾਗਤ ਕੀਤਾ ਅਤੇ ਵਿਸ਼ੇਸ਼ ਤੌਰ ਤੇ ਸਨਮਾਨਤ ਕਰਦੇ ਹੋਏ ਕਿਹਾ ਕਿ ਹੋਰ ਵੀ ਅਨੇਕਾਂ ਆਗੂਆਂ ਵਲੋਂ ਪਾਰਟੀ ਨਾਲ ਰਾਬਤਾ ਕਾਇਮ ਕੀਤਾ ਹੋਇਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਖ ਵੱਖ ਪਾਰਟੀਆਂ ਛੱਡ ਕੇ ਅਨੇਕਾਂ ਆਗੂ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਵਿਧਾਇਕ ਬੈਂਸ ਨੇ ਦੱਸਿਆ ਕਿ ਸੋਸ਼ਲ ਮੀਡੀਆ ਪੰਜਾਬ ਦੇ ਇੰਚਾਰਜ ਪਰਦੀਪ ਸਿੰਘ ਬੰਟੀ, ਮਨਪ੍ਰੀਤ ਸਿੰਘ ਗਿੱਲ,ੇ ਰਾਜੀਵ ਮੌਰਿਆ ਅਤੇ ਗੋਲਡੀ ਅਰਨੇਜਾ ਦੇ ਸੰਪੂਰਨ ਸਹਿਯੋਗ ਨਾਲ ਪੰਜਾਬ ਭਰ ਦੀ ਟੀਮ ਤਿਆਰ ਕੀਤੀ ਗਈ ਹੈ, ਜਿਸ ਤਹਿਤ ਅੱਜ 12 ਜਿਲਿਆਂ ਦੀ ਟੀਮ ਦਾ ਐਲਾਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਲੁਧਿਆਣਾ ਦੇ ਇੰਚਾਰਜ ਨਵਪ੍ਰੀਤ ਸਿੰਘ ਤੁੰਗ ਨੂੰ ਲਗਾਇਆ ਗਿਆ ਹੈ ਜਦੋਂ ਕਿ ਜਗਸੀਰ ਸਿੰਘ ਨੂੰ ਜਿਲਾ ਬਠਿੰਡਾ, ਕਰਨਦੀਪ ਸਿੰਘ ਨੂੰ ਪਟਿਆਲਾ, ਜਤਿੰਦਰ ਪਾਲ ਸਿੰਘ ਨੂੰ ਸੰਗਰੂਰ, ਕਰਨ ਸਹੋਤਾ ਨੂੰ ਕਪੂਰਥਲਾ, ਅਤੁਲ ਮਹਾਜਨ ਨੂੰ ਗੁਰਦਾਸਪੁਰ, ਰਵਿੰਦਰ ਕੁਮਾਰ ਨੂੰ ਅਮਿ੍ਰਤਸਰ, ਕੁਲਦੀਪ ਸਿੰਘ ਨੂੰ ਫਰੀਦਕੋਟ, ਗੁਰਵਿੰਦਰ ਸਿੰਘ ਨੂੰ ਮੋਗਾ, ਵਰਿੰਦਰ ਪਾਲ ਸਿੰਘ ਨੂੰ ਸ਼੍ਰੀ ਫਤਿਹਗੜ ਸਾਹਿਬ, ਜਗਦੀਪ ਸਿੰਘ ਨੂੰ ਸ਼੍ਰੀ ਮੁਕਤਸਰ ਸਾਹਿਬ, ਕੁਲਦੀਪ ਸਿੰਘ ਨੂੰ ਵਿਧਾਨ ਸਭਾ ਹਲਕਾ ਜੈਤੋ ਜਿਲਾ ਫਰੀਦਕੋਟ ਦਾ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ। 

ਇਸ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਖੁਲਾਸਾ ਕੀਤਾ ਕਿ ਵਿਧਾਨ ਸਭਾ ਹਲਕਾ ਦਾਖਾ ਅਤੇ ਪੰਜਾਬ ਵਿੱਚ ਹੋਰ ਹੋਣ ਵਾਲੀਆਂ ਜਿਮਨੀ ਚੋਣਾਂ ਲਈ ਲੋਕ ਇਨਸਾਫ ਪਾਰਟੀ ਤਿਆਰ ਬਰ ਤਿਆਰ ਹੈ ਅਤੇ ਦਾਖਾ ਹਲਕੇ ਵਿੱਚ ਵੱਡੀ ਜਿੱਤ ਹਾਸਲ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਦਾਖਾ ਵਿੱਚ ਲੋਕ ਇਨਸਾਫ ਪਾਰਟੀ ਨੂੰ ਵੱਡੀ ਲੀਡ ਮਿਲੀ ਸੀ।